ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਦੀ 2 ਸਾਲਾਂ ਦੀ ਮਾੜੀ ਕਾਰਗੁਜ਼ਾਰੀ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ 'ਚ ਬਿਜਲੀ ਅਤੇ ਪੈਟਰੋਲ ਸਭ ਤੋਂ ਮਹਿੰਗੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਤੇ ਪੈਟਰੋਲ ਦੀਆਂ ਕੀਮਤਾਂ ਨੇ ਪੰਜਾਬੀਆਂ ਨੂੰ ਰੱਜ ਕੇ ਲੁੱਟਿਆ ਹੈ। ਮਜੀਠੀਆ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਬਾਰੇ ਬੋਲਦਿਆਂ ਕਿਹਾ ਕਿ ਵਿੱਤ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਪੰਜਾਬੀਆਂ 'ਤੇ ਕੋਈ ਨਵਾਂ ਬੋÎਝ ਨਹੀਂ ਪਾਇਆ ਹੈ ਪਰ 11 ਵਾਰ ਬਿਜਲੀ ਦੇ 30 ਫੀਸਦੀ ਰੇਟ ਵਧਾਏ ਹਨ, ਜਿਸ ਦਾ ਸਿੱਧਾ-ਸਿੱਧਾ ਬੋਝ ਪੰਜਾਬੀਆਂ ਦੀ ਜੇਬ 'ਚ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਲੋਂ 12 ਹਜ਼ਾਰ ਕਰੋੜ ਰੁਪਿਆ ਬਿਜਲੀ ਬੋਰਡ ਨੂੰ ਬਿੱਲਾਂ ਦੇ ਰੂਪ 'ਚ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਸਭ ਤੋਂ ਜ਼ਿਆਦਾ ਹੈ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ-ਡੀਜ਼ਲ ਦੇ ਰੇਟ ਘਟਾਏ ਜਾਣ 'ਤੇ ਵੀ ਪੰਜਾਬ 'ਚ ਇਹ ਰੇਟ ਜ਼ਿਆਦਾ ਹਨ। ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਸਿਰਫ ਕਾਗਜ਼ਾਂ 'ਚ ਹੀ ਆਪਣੇ ਵਾਅਦੇ ਪੂਰੇ ਕੀਤੇ ਹਨ, ਜਦੋਂ ਕਿ ਜ਼ਮੀਨੀ ਪੱਧਰ 'ਤੇ ਉਨ੍ਹਾਂ ਦਾ ਕੋਈ ਵੀ ਕੰਮ ਨਜ਼ਰ ਨਹੀਂ ਆ ਰਿਹਾ।
ਬਠਿੰਡਾ ਤੋਂ ਲੋਕ ਸਭਾ ਚੋਣ ਲੜਨਗੇ ਸੁਖਪਾਲ ਖਹਿਰਾ (ਵੀਡੀਓ)
NEXT STORY