ਨੂਰਪੁਰਬੇਦੀ (ਭੰਡਾਰੀ, ਕੁਲਦੀਪ, ਅਵਿਨਾਸ਼)— ਨੂਰਪੁਰਬੇਦੀ ਵਿਖੇ ਲੋਕ ਸਭਾ ਚੋਣਾਂ ਸਬੰਧੀ ਅਕਾਲੀ-ਭਾਜਪਾ ਗਠਜੋੜ ਵੱਲੋਂ ਪਹਿਲੀ ਚੋਣ ਰੈਲੀ ਕੀਤੀ ਗਈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਟਕਸਾਲੀ ਅਕਾਲੀਆਂ ਅਤੇ ਆਮ ਆਦਮੀ ਪਾਰਟੀ ਨੂੰ ਰਗੜੇ ਲਗਾਉਂਦੇ ਹੋਏ ਕਿਹਾ ਕਿ ਟਕਸਾਲੀ 'ਜਾਅਲੀ' ਹਨ ਜਦਕਿ 'ਆਪ' ਵਾਲੇ 'ਪਾਪ' ਹਨ। ਉਨ੍ਹਾਂ ਨੇ ਮਾਈਨਿੰਗ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਕਾਂਗਰਸ ਦੀ ਸਰਪ੍ਰਸਤੀ ਹੇਠ ਹੀ ਸੂਬੇ ਭਰ 'ਚ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ। ਉਨ੍ਹਾਂ ਅੰਕੜੇ ਦੱਸਦਿਆਂ ਕਿਹਾ ਕਿ ਪੰਜਾਬ 'ਚ 36 ਲੱਖ ਮੀਟ੍ਰਿਕ ਟਨ ਦੀ ਨਿਲਾਮੀ ਹੋਈ ਹੈ ਜਦਕਿ 4 ਕਰੋੜ ਮੀਟ੍ਰਿਕ ਟਨ ਮਟੀਰੀਅਲ ਦੀ ਡਿਮਾਂਡ ਹੈ। ਉਨ੍ਹਾਂ ਕਿਹਾ ਕਿ ਇਸ ਸਪਲਾਈ ਅਤੇ ਡਿਮਾਂਡ ਦੇ ਅੰਤਰ ਨੂੰ ਪੂਰਾ ਕਰਨ ਲਈ ਜੋ ਹੱਥਕੰਡੇ ਅਪਣਾਏ ਜਾ ਰਹੇ ਹਨ, ਨਾਲ ਸਰਕਾਰ ਦੇ ਖਜ਼ਾਨੇ ਨੂੰ ਚੂਨਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦੇ ਕਾਂਗਰਸ ਨਾਲ ਸਬੰਧਤ ਸਮੁੱਚੇ ਵਿਧਾਇਕਾਂ ਦਾ ਸਨਮਾਨ ਕੀਤਾ ਜਾਣਾ ਬਣਦਾ ਹੈ। ਅੰਤ 'ਚ ਉਨ੍ਹਾਂ ਨੇ ਕਿਹਾ ਕਿ ਜੋ ਹਰਿਮੰਦਰ ਸਾਹਿਬ 'ਤੇ ਹਮਲਾ ਕਰਵਾ ਸਕਦੇ ਹਨ, ਉਹ ਤੁਹਾਡੇ ਕਿਵੇਂ ਬਣ ਸਕਦੇ ਹਨ, ਜਿਸ ਕਰਕੇ ਲੋਕ ਸੋਚ ਸਮਝ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ।

ਇਸ ਮੌਕੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਭਾਜਪਾ ਦੇ ਸੂਬਾ ਸੰਗਠਨ ਮੰਤਰੀ ਦਿਨੇਸ਼ ਕੁਮਾਰ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜ਼ਿਲਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਪਰਮਿੰਦਰ ਸ਼ਰਮਾ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਰਾਣਾ ਸ਼ਮਸ਼ੇਰ ਸਿੰਘ, ਰਾਮ ਕੁਮਾਰ ਮਣਕੂ, ਪਰਮਜੀਤ ਮੱਕੜ, ਭਾਗ ਸਿੰਘ ਭੱਠਲ ਸਮੇਤ ਭਾਰੀ ਗਿਣਤੀ 'ਚ ਅਕਾਲੀ ਅਤੇ ਭਾਜਪਾ ਵਰਕਰ ਹਾਜ਼ਰ ਸਨ।
ਨੌਜਵਾਨ ਨੇ ਮਹਿਲਾ ਨੂੰ ਮਾਰੀ ਗੋਲੀ, ਪੁਲਸ ਨੇ ਕੀਤਾ ਕਾਬੂ
NEXT STORY