ਚੰਡੀਗੜ੍ਹ : ਮਾਨਸੂਨ ਇਜਲਾਸ ਦੇ ਆਖਰੀ ਦਿਨ ਪੰਜਾਬ ਵਿਧਾਨ ਸਭਾ ਬਾਹਰ ਪ੍ਰਦਰਸ਼ਨ ਕਰ ਰਹੇ ਅਕਾਲੀ ਵਿਧਾਇਕਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ, ਜਿਨ੍ਹਾਂ 'ਚ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਸਨ। ਇਸ ਤੋਂ ਬਾਅਦ ਅਕਾਲੀ ਵਿਧਾਇਕਾਂ ਨੇ ਮਜੀਠੀਆ ਦੀ ਅਗਵਾਈ 'ਚ ਕਾਂਗਰਸ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ। ਗੁੱਸੇ 'ਚ ਆਏ ਮਜੀਠੀਆ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸਿਰਫ ਇਸ ਲਈ ਵਿਧਾਨ ਸਭਾ 'ਚ ਜਾਣ ਤੋਂ ਰੋਕਿਆ ਜਾ ਰਿਹਾ ਸੀ ਕਿਉਂਕਿ ਉਹ ਕੈਪਟਨ ਦੇ ਝੂਠ ਤੋਂ ਪਰਦਾ ਚੁੱਕਣਾ ਚਾਹੁੰਦੇ ਸਨ। ਮਜੀਠੀਆ ਨੇ ਪੁਰਾਣੇ ਅਖਬਾਰਾਂ ਦੀਆਂ ਖਬਰਾਂ ਨੂੰ ਆਧਾਰ ਬਣਾ ਕੇ ਦੋਸ਼ ਲਾਏ ਕਿ ਕਾਂਗਰਸ ਪਾਰਟੀ ਬੇਅਦਬੀ ਮਾਮਲਿਆਂ ਦੀ ਜਾਂਚ 'ਤੇ ਸ਼ਰੇਆਮ ਝੂਠ ਬੋਲ ਰਹੀ ਹੈ।
ਦਰਜੀ ਵਲੋਂ ਨਾਬਾਲਿਗ ਲੜਕੀ ਨਾਲ ਜਬਰ-ਜ਼ਨਾਹ
NEXT STORY