ਅੰਮ੍ਰਿਤਸਰ(ਛੀਨਾ)-ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਪਾਰਟੀ ਇਕ ਡੂੰਘੀ ਸਾਜ਼ਿਸ਼ ਤਹਿਤ ਪੰਜਾਬ ਨੂੰ ਮੁੜ ਅੱਗ ਦੀ ਭੱਠੀ 'ਚ ਝੋਕਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮਾਨਸਿਕਤਾ 'ਚ ਅੱਜ ਵੀ ਕੋਈ ਤਬਦੀਲੀ ਨਹੀਂ ਆਈ। ਸਿੱਖ ਪੰਥ ਅਤੇ ਪੰਜਾਬ ਦੇ ਮਸਲਿਆਂ ਨੂੰ ਸੁਲਝਾਉਣ ਦੀ ਬਜਾਏ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾਉਣ ਲਈ 35 ਸਾਲ ਪਹਿਲਾਂ ਕਾਂਗਰਸੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸਾਜ਼ਿਸ਼ੀ ਕਾਰਿਆਂ ਦੁਆਰਾ ਹਜ਼ਾਰਾਂ ਬੇਗੁਨਾਹ ਸਿੱਖਾਂ ਦੀ ਹੱਤਿਆ ਕਰ ਦਿੱਤੀ ਗਈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਆਬਜ਼ਰਵਰ ਮਨਜਿੰਦਰ ਸਿੰਘ ਸਿਰਸਾ, ਸਾਬਕਾ ਮੰਤਰੀ ਜਥੇ. ਗੁਲਜ਼ਾਰ ਸਿੰਘ ਰਣੀਕੇ ਤੇ ਜ਼ਿਲਾ ਦਿਹਾਤੀ ਪ੍ਰਧਾਨ ਵੀਰ ਸਿੰਘ ਲੋਪੋਕੇ ਨੇ ਸੀਨੀਅਰ ਅਕਾਲੀ ਆਗੂਆਂ ਦੀ ਮੀਟਿੰਗ ਦੌਰਾਨ ਕਿਹਾ ਕਿ ਅਕਾਲੀ ਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਦੀ ਮਾਣ-ਮਰਿਆਦਾ ਕਾਇਮ ਰੱਖਣ ਲਈ ਸ਼ੁਰੂ ਤੋਂ ਹੀ ਲੜਾਈ ਲੜਦਾ ਆ ਰਿਹਾ ਹੈ ਅਤੇ ਲੜਦਾ ਰਹੇਗਾ। ਅਕਾਲੀ ਦਲ ਪੰਥ ਨੂੰ ਕਮਜ਼ੋਰ ਕਰਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਹਮੇਸ਼ਾ ਆੜੇ ਹੱਥੀਂ ਲੈਂਦਾ ਰਹੇਗਾ। ਮੌਜੂਦਾ ਸਮੇਂ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ 'ਚ ਨਾਕਾਮ ਰਹੀ ਹੈ ਅਤੇ ਇਸੇ ਨਾਕਾਮੀ ਨੂੰ ਛੁਪਾਉਣ ਤੇ ਲੋਕਾਂ ਦਾ ਧਿਆਨ ਹਟਾਉਣ ਲਈ ਪੰਜਾਬ 'ਚ ਭਰਾ ਮਾਰੂ ਜੰਗ ਲਈ ਜ਼ਮੀਨ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਸੌੜੇ ਰਾਜਸੀ ਸਵਾਰਥ ਲਈ ਬੜੀ ਡੂੰਘੀ ਸਾਜ਼ਿਸ਼ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਵਾਈ ਸੀ। ਅਖੌਤੀ ਮੋਰਚਾ ਬੇਅਦਬੀਆਂ ਪ੍ਰਤੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ, ਜੋ ਕਿ ਕਾਂਗਰਸ ਵੱਲੋਂ ਯੋਜਨਾਬੱਧ ਤਰੀਕੇ ਨਾਲ ਆਪਣੇ ਪਿੱਠੂਆਂ ਤੋਂ ਆਪਣੀ ਹੀ ਸਰਕਾਰ ਖਿਲਾਫ਼ ਸ਼ੁਰੂ ਕਰਵਾਇਆ ਗਿਆ । ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਅਖੌਤੀ ਮੋਰਚੇ ਰਾਹੀਂ ਪੰਜਾਬ ਦੇ ਅਸਲੀ ਮੁੱਦਿਆਂ ਤੋਂ ਲੋਕਾਂ ਨੂੰ ਭਟਕਾਉਣ ਦੀ ਅਸਫਲ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਅਮਰਪਾਲ ਸਿੰਘ ਬੋਨੀ ਅਜਨਾਲਾ, ਡਾ. ਦਲਬੀਰ ਸਿੰਘ ਵੇਰਕਾ, ਮਲਕੀਤ ਸਿੰਘ ਏ. ਆਰ. (ਤਿੰਨੇ ਸਾਬਕਾ ਵਿਧਾਇਕ), ਮੀਡੀਆ ਕੋਆਰਡੀਨੇਟਰ ਸਰਬਜੀਤ ਸਿੰਘ ਸਾਬੀ ਮੁਕੇਰੀਆਂ, ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਕਿਰਨਜੋਤ ਕੌਰ, ਅਮਰਜੀਤ ਸਿੰਘ ਬੰਡਾਲਾ, ਮਗਵਿੰਦਰ ਸਿੰਘ ਖਾਪੜਖੇੜੀ, ਬਲਦੇਵ ਸਿੰਘ ਤੇੜਾ, ਬਿਕਰਮਜੀਤ ਸਿੰਘ ਕੋਟਲਾ, ਜਥੇ. ਰਵੇਲ ਸਿੰਘ, ਰਾਣਾ ਰਣਬੀਰ ਸਿੰਘ ਲੋਪੋਕੇ, ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਪ੍ਰੋ. ਸਰਚਾਂਦ ਸਿੰਘ, ਪਰਮਜੀਤ ਸਿੰਘ ਪ੍ਰਧਾਨ ਐੱਸ. ਸੀ. ਵਿੰਗ, ਆਰ. ਸੀ. ਯਾਦਵ ਪ੍ਰਧਾਨ ਪ੍ਰਵਾਸੀ ਵਿੰਗ, ਬੀਬੀ ਵਜਿੰਦਰ ਕੌਰ ਵੇਰਕਾ, ਬੀਬੀ ਰਾਜਵਿੰਦਰ ਕੌਰ, ਗੁਰਪ੍ਰੀਤ ਸਿੰਘ ਰੰਧਾਵਾ, ਰਜਿੰਦਰ ਸਿੰਘ ਮਰਵਾਹਾ ਤੇ ਹੋਰ ਵੀ ਆਗੂ ਹਾਜ਼ਰ ਸਨ।
11 ਕਿਲੋ ਚਰਸ ਤੇ 22 ਲੱਖ ਰੁਪਏ ਸਣੇ 2 ਨਸ਼ਾ ਸਮੱਗਲਰ ਕਾਬੂ
NEXT STORY