ਅੰਮ੍ਰਿਤਸਰ— ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਸਿਆਸਤ ਲਗਾਤਾਰ ਜਾਰੀ ਹੈ। ਇਸੇ ਸਬੰਧੀ ਅੱਜ ਮ੍ਰਿਤਕ ਪਰਿਵਾਰਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਮੋਹਕਮਪੁਰਾ ਪਹੁੰਚੇ, ਜਿੱਥੇ ਮਜੀਠੀਆ ਸਮੇਤ ਭਾਜਪਾ ਆਗੂ ਤਰੁਣ ਚੁੱਘ ਨੇ ਪੁਲਸ ਥਾਣੇ ਦਾ ਘਿਰਾਓ ਕੀਤਾ। ਇਸ ਦੌਰਾਨ ਥਾਣੇ ਦਾ ਘਿਰਾਓ ਕਰਦੇ ਹੋਏ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਜੀਠੀਆ ਨੇ ਨਵਜੋਤ ਕੌਰ ਸਿੱਧੂ ਅਤੇ ਮਿੱਠੂ ਮਦਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਅਤੇ ਪ੍ਰਬੰਧਕ ਮਿੱਠੂ ਮਦਾਨ ਨੂੰ ਇਸ ਹਾਦਸੇ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਸਿੱਧੂ ਤੇ ਮਿੱਠੂ ਮਦਾਨ 'ਤੇ ਕੇਸ ਦਰਜ ਹੋਣਾ ਚਾਹੀਦਾ ਹੈ।
ਇਸ ਮੌਕੇ ਪੁਲਸ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੁਲਸ ਪੀੜਤਾਂ ਦੀ ਆਵਾਜ਼ ਨੂੰ ਦਬਾ ਰਹੀ ਹੈ ਅਤੇ ਪੁਲਸ ਵੱਲੋਂ ਅਜਿਹੇ ਹਾਲਾਤ ਪੈਦਾ ਕਰ ਦਿੱਤੇ ਗਏ ਕਿ ਕੋਈ ਸ਼ਿਕਾਇਤ ਦੇਣਾ ਵੀ ਚਾਹੇ ਤਾਂ ਵੀ ਉਹ ਨਹੀਂ ਦੇ ਰਿਹਾ। ਉਨ੍ਹਾਂ ਨੇ ਕਿਹਾ ਕਿ ਇਸ ਹਾਦਸੇ 'ਚ ਕਈਆਂ ਦੇ ਪੂਰੇ ਪਰਿਵਾਰ ਹੀ ਉੱਜੜ ਗਏ ਹਨ ਅਤੇ ਪ੍ਰਸ਼ਾਸਨ ਅਤੇ ਵੀ ਚੁੱਪ ਕਰਕੇ ਬੈਠਾ ਹੈ। ਉਨ੍ਹਾਂ ਨੇ ਕਿਹਾ ਇਸ ਹਾਦਸੇ ਨੂੰ ਪੂਰੇ 6 ਦਿਨ ਹੋ ਚੁੱਕੇ ਹਨ ਪਰ 6 ਦਿਨਾਂ 'ਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਸਿਰਫ ਰਾਜਨੀਤੀ ਕਰ ਰਹੀ ਹੈ।
ਫਿਰੋਜ਼ਪੁਰ : ਬੀਜੇਪੀ ਦੇ ਮੰਡਲ ਪ੍ਰਧਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਤਸਵੀਰਾਂ)
NEXT STORY