ਨਵੀਂ ਦਿੱਲੀ/ਚੰਡੀਗੜ੍ਹ : ਸੁਪਰੀਮ ਕੋਰਟ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਖਿਲਾਫ਼ ਚੱਲ ਰਹੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਫਰਵਰੀ ਤੱਕ ਮੁਲਤਵੀ ਕਰ ਦਿੱਤੀ। ਪੰਜਾਬ ਸਰਕਾਰ ਨੇ ਜਵਾਬ ਦਾਇਰ ਕਰਨ ਲਈ ਦੋ ਹਫ਼ਤਿਆਂ ਦੀ ਮੋਹਲਤ ਮੰਗੀ ਹੈ। ਦੂਜੇ ਪਾਸੇ ਮਜੀਠੀਆ ਦੇ ਵਕੀਲ ਨੇ ਅੰਤਰਿਮ ਜ਼ਮਾਨਤ ਦੀ ਬੇਨਤੀ ਕੀਤੀ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਅਗਲੀ ਸੁਣਵਾਈ 'ਤੇ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਵਿਚਾਰ ਕਰੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਰੀਖ਼ਾਂ ਨੂੰ ਆ ਸਕਦੈ ਹਨੇਰੀ-ਤੂਫ਼ਾਨ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਕੇਸ ਦਰਜ ਕਰ ਕੇ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕਰਕੇ ਮੋਹਾਲੀ ਲਿਆਂਦਾ ਗਿਆ ਸੀ। 26 ਜੂਨ ਨੂੰ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕਰ ਕੇ ਸੱਤ ਰੋਜ਼ਾ ਵਿਜੀਲੈਂਸ ਰਿਮਾਂਡ ਲਿਆ ਗਿਆ ਸੀ। ਇਸੇ ਰਿਮਾਂਡ ਦੌਰਾਨ ਉਨ੍ਹਾਂ ਨੂੰ ਮਜੀਠਾ ਅਤੇ ਸ਼ਿਮਲਾ ਵਿਚ ਵੀ ਪੁੱਛ ਪੜਤਾਲ ਲਈ ਲਿਜਾਇਆ ਗਿਆ ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਨਾਭਾ ਦੀ ਨਿਊ ਜੇਲ੍ਹ ਵਿਚ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਧਾਉਣ ਦੀ ਮੰਗ, ਠੁਰ-ਠੁਰ ਕਰਦੇ ਸਕੂਲ ਪਹੁੰਚ ਰਹੇ ਬੱਚੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ
NEXT STORY