ਫਿਰੋਜ਼ਪੁਰ : ਡਰੱਗ ਮਾਮਲੇ ਵਿਚ ਇਸ ਸਮੇਂ ਪਟਿਆਲਾ ਜੇਲ ਵਿਚ ਬੰਦ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਫਿਰੋਜ਼ਪੁਰ ਦੀ ਅਦਾਲਤ ਨੇ ਇਕ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਹ ਮਾਮਲਾ 2017 ਦਾ ਹੈ ਅਤੇ ਮਜੀਠੀਆ ਅਜੇ ਵੀ ਜੇਲ ਵਿਚ ਹੀ ਰਹਿਣਗੇ। ਦਰਅਸਲ 2017 ਵਿਚ ਬਿਕਰਮ ਸਿੰਘ ਮਜੀਠੀਆ ’ਤੇ ਕੌਮੀ ਮਾਰਗ ਜਾਮ ਕਰਨ ਦਾ ਦੋਸ਼ ਲੱਗਾ ਸੀ। ਇਸ ਮਾਮਲੇ ਵਿਚ ਉਨ੍ਹਾਂ ’ਤੇ ਕੇਸ ਵੀ ਦਰਜ ਹੋਇਆ ਸੀ। ਇਸੇ ਮਾਮਲੇ ਵਿਚ ਫਿਰੋਜ਼ਪੁਰ ਦੀ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ।
ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਡਾਨ ਬਣਨ ਦੀ ਰਾਹ ’ਤੇ ਚੱਲ ਰਿਹਾ ਗੈਂਗਸਟਰ ਲਾਰੈਂਸ ਬਿਸ਼ਨੋਈ, ਇੰਝ ਚਲਾਉਂਦੈ ਗੈਂਗ
ਮਿਲੀ ਜਾਣਕਾਰੀ ਮੁਤਾਬਕ 2017 ਵਿਚ ਅਕਾਲੀ ਦਲ ਵਲੋਂ ਮਜੀਠੀਆ ਦੀ ਅਗਵਾਈ ਵਿਚ ਹਰੀਕੇ ਪੁਲ ’ਤੇ ਧਰਨਾ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਮਜੀਠੀਆ ਖ਼ਿਲਾਫ ਕੇਸ ਦਰਜ ਕੀਤਾ ਗਿਆ ਸੀ। ਹਾਲਾਂਕਿ ਬਿਕਰਮ ਮਜੀਠੀਆ ਨੂੰ ਫਿਲਹਾਲ ਜੇਲ ਵਿਚ ਹੀ ਰਹਿਣਾ ਪਵੇਗਾ ਕਿਉਂਕਿ ਉਨ੍ਹਾਂ ਨੂੰ ਡਰੱਗ ਮਾਮਲੇ ’ਚ ਅਜੇ ਜ਼ਮਾਨਤ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ : ਬੰਬੀਹਾ ਗਰੁੱਪ ਦੀ ਮਨਕੀਰਤ ਔਲਖ ਨੂੰ ਧਮਕੀ ਤੋਂ ਬਾਅਦ ਪੰਜਾਬ ਪੁਲਸ ਦੇ ਸਾਹ ਫੁੱਲੇ, ਦਾਅ ’ਤੇ ਲੱਗੀ ਸਾਖ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਤਾਜਪੁਰ ਰੋਡ ਕੇਂਦਰੀ ਜੇਲ ’ਚ ਪਿਛਲੇ 45 ਦਿਨਾਂ ਦੇ ਅੰਕੜੇ ’ਚ 100 ਮੋਬਾਇਲਾਂ ਦੀ ਬਰਾਮਦਗੀ
NEXT STORY