ਚੰਡੀਗੜ੍ਹ : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਪਰਚਾ ਦਰਜ ਕਰਨ ਨੂੰ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਬਦਲਾਖੋਰੀ ਦੀ ਕਾਰਵਾਈ ਦੱਸਿਆ ਹੈ। ਸਰਦਾਰ ਬਾਦਲ ਨੇ ਕਿਹਾ ਹੈ ਕਿ ਇਸ ਗੱਲ ਦਾ ਇਲਮ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਸੀ, ਇਸੇ ਲਈ ਪੰਜਾਬ ਸਰਕਾਰ ਨੇ ਪਿਛਲੇ ਕੁੱਝ ਸਮੇਂ ਵਿਚ ਹੀ ਤਿੰਨ ਡੀ. ਜੀ. ਪੀ. ਬਦਲ ਦਿੱਤੇ, ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਜਦੋਂ ਇੰਨੇ ਘੱਟ ਸਮੇਂ ਵਿਚ ਤਿੰਨ ਡੀ. ਜੀ. ਪੀ. ਬਦਲੇ ਗਏ ਹੋਣ। ਇਹ ਸਿਰਫ ਇਸ ਕਰਕੇ ਕਿਉਂਕਿ ਬਾਦਲਾਂ ਅਤੇ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਸਰਦਾਰ ਬਾਦਲ ਨੇ ਕਿਹਾ ਕਿ ਪਹਿਲੇ ਅਫ਼ਸਰਾਂ ਨੇ ਆਖ ਦਿੱਤਾ ਕਿ ਅਸੀਂ ਬਿਨਾਂ ਕਾਰਣ ਕਿਸੇ ’ਤੇ ਕਾਰਵਾਈ ਨਹੀਂ ਕਰ ਸਕਦੇ, ਇਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਨਵਾਂ ਡੀ. ਜੀ. ਪੀ. ਲਗਾਉਣਾ ਪਿਆ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਹੱਕ ’ਚ ਨਿੱਤਰੇ ਸੁਖਪਾਲ ਖਹਿਰਾ, ਰਾਣਾ ਗੁਰਜੀਤ ’ਤੇ ਕੀਤਾ ਵੱਡਾ ਹਮਲਾ
ਬਦਲਾਖੋਰੀ ਨਾਲ ਕੰਮ ਕਰਨ ਵਾਲੀ ਸਰਕਾਰ ਨੂੰ ਭੁਗਤਣਾ ਪਵੇਗਾ ਖਮਿਆਜ਼ਾ
ਬਾਦਲ ਨੇ ਕਿਹਾ ਕਿ ਜਿਹੜੀ ਵੀ ਸਰਕਾਰ ਇਸ ਤਰ੍ਹਾਂ ਦੀ ਬਦਲਾਖੋਰੀ ਦੀ ਨੀਤੀ ਨਾਲ ਕੰਮ ਕਰਦੀ ਹੈ, ਉਸ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਹੀ ਪੈਂਦਾ ਹੈ। ਇਹ ਕੋਈ ਪਹਿਲੀ ਵਾਰ ਨਹੀਂ ਹੈ, ਕਾਂਗਰਸ ਹਰ ਤਰ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ। ਮੇਰੇ ’ਤੇ ਵੀ ਅਜਿਹੇ ਸੈਂਕੜੇ ਪਰਚੇ ਦਰਜ ਕੀਤੇ ਗਏ, ਇਥੋਂ ਤਕ ਉਨ੍ਹਾਂ ਦੀ ਪਤਨੀ ’ਤੇ ਵੀ ਪਰਚਾ ਦਰਜ ਕੀਤਾ ਗਿਆ ਸੀ। ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਕਿਸੇ ਕਾਂਗਰਸੀ ’ਤੇ ਬਦਲਾਖੋਰੀ ਦੀ ਨੀਤੀ ਨਾਲ ਕਾਰਵਾਈ ਨਹੀਂ ਕੀਤੀ ਗਈ। ਸਰਕਾਰ ਦਾ ਕੰਮ ਲੋਕਾਂ ਦੀ ਸੇਵਾ ਕਰਨਾ ਹੈ ਨਾ ਕਿ ਬਦਲਾਖੋਰੀ ਦੀ ਨੀਤੀ ਨਾਲ ਕਾਰਵਾਈ ਕਰਨਾ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਦੀ ਕੋਸ਼ਿਸ਼ ਮਾਮਲੇ ’ਚ ਵੱਡੀ ਖ਼ਬਰ, ਮ੍ਰਿਤਕ ਦੇ ਲਏ ਗਏ ਫਿੰਗਰ ਪ੍ਰਿੰਟਸ
ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕਿਸੇ ਪਾਰਟੀ ਦਾ ਨਹੀਂ ਸਗੋਂ ਸਾਰੀਆਂ ਧਿਰਾਂ ਦਾ ਹੁੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਲਈ ਇਹ ਕੋਈ ਨਹੀਂ ਗੱਲ ਨਹੀਂ ਹੈ, ਅਸੀਂ ਹਰ ਲੜਾਈ ਲੜਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੇ ਬਦਲਾਖੋਰੀ ਦੀ ਕਾਰਵਾਈ ਹੀ ਕਰਨੀ ਹੈ ਤਾਂ ਪਹਿਲਾਂ ਉਨ੍ਹਾਂ ਨੂੰ ਫੜਿਆ ਜਾਵੇ ਉਹ ਕਿਤੇ ਵੀ ਜਾਣ ਲਈ ਤਿਆਰ ਹਨ।
ਇਹ ਵੀ ਪੜ੍ਹੋ : ਏ. ਆਈ. ਜੀ. ਦੀ ਸ਼ਿਕਾਇਤ ’ਤੇ ਅਸਥਾਨਾ ਦੀ ਫਾਈਲ ਨੋਟਿੰਗਸ ਲੀਕ ਹੋਣ ਦਾ ਮਾਮਲਾ ਦਰਜ
ਬੀਤੀ ਰਾਤ ਦਰਜ ਹੋਇਆ ਮਜੀਠੀਆ ’ਤੇ ਮਾਮਲਾ
ਪੰਜਾਬ ਸਰਕਾਰ ਨੇ ਬੀਤੀ ਅੱਧੀ ਰਾਤ ਨੂੰ ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ। ਇਹ ਕੇਸ ਮੋਹਾਲੀ ਵਿਚ ਬਿਊਰੋ ਆਫ ਇਨਵੈਸਟੀਗੇਸ਼ਨ (ਬੀ. ਓ.ਆਈ.) ਵਲੋਂ ਸਟੇਟ ਕ੍ਰਾਈਮ ਪੁਲਸ ਥਾਣੇ ਵਿਚ ਦਰਜ ਕੀਤਾ ਗਿਆ ਹੈ। ਮਜੀਠੀਆ ਖ਼ਿਲਾਫ਼ ਡਰੱਗ ਮਾਮਲੇ ਨੂੰ ਲੈ ਕੇ ਲਗਾਤਾਰ ਦੋਸ਼ ਲਗਾਏ ਜਾ ਰਹੇ ਸਨ। ਇਹ ਕੇਸ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 25/27ਏ/29 ਦੇ ਤਹਿਤ ਦਰਜ ਕੀਤਾ ਗਿਆ ਹੈ। ਪਰਚਾ ਦਰਜ ਹੋਣ ਤੋਂ ਬਾਅਦ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਮਜੀਠੀਆ ਨੂੰ ਕਿਸੇ ਸਮੇਂ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਫਿਲਹਾਲ ਪੁਲਸ ਇਸ ਮਾਮਲੇ ਵਿਚ ਕੁਝ ਕਹਿ ਰਹੀ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਘਟਨਾ ਨੂੰ ਲੈ ਕੇ ਕੀ ਬੋਲੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ 'ਤੇ 'ਨਵਜੋਤ ਸਿੱਧੂ' ਦਾ ਵੱਡਾ ਬਿਆਨ, 'ਇਹ ਤਾਂ ਸਿਰਫ ਪਹਿਲਾ ਕਦਮ'
NEXT STORY