ਜਲੰਧਰ (ਸੁਮਿਤ ਦੁੱਗਲ) - ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਤੇ ਹੋਰ ਸਟਾਫ ਦੀ ਬਾਇਓਮੀਟ੍ਰਿਕ ਹਾਜ਼ਰੀ ਲਾਉਣ ਦਾ ਜੋ ਪ੍ਰਾਜੈਕਟ ਕਾਫੀ ਸਮੇਂ ਤੋਂ ਸ਼ੁਰੂ ਕਰਨ ਦੀ ਗੱਲ ਚੱਲ ਰਹੀ ਸੀ, ਉਹ ਹੁਣ 20 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ ਤੇ ਅਗਲੇ ਸੈਸ਼ਨ ਵਿਚ ਇਸ ਨੂੰ ਪੂਰੀ ਤਰ੍ਹਾਂ ਲਾਗੂ ਕੀਤੇ ਜਾਣ ਦੀ ਉਮੀਦ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਪ੍ਰਾਜੈਕਟ ਦੇ ਟ੍ਰਾਇਲ ਲਈ ਸਾਰੇ ਜ਼ਿਲਿਆਂ ਵਿਚੋਂ ਕੁਝ ਸਕੂਲਾਂ ਦੀ ਚੋਣ ਕੀਤੀ ਗਈ ਹੈ। ਇਸ ਤਹਿਤ ਜਲੰਧਰ ਜ਼ਿਲੇ ਦੇ 77 ਸਕੂਲਾਂ ਨੂੰ ਟ੍ਰਾਇਲ ਵਿਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਸਾਰੇ ਚੁਣੇ ਸਕੂਲਾਂ ਨੂੰ ਜ਼ਿਲਾ ਸਿੱਖਿਆ ਅਧਿਕਾਰੀਆਂ ਵਲੋਂ ਸੂਚਿਤ ਕਰ ਦਿੱਤਾ ਗਿਆ ਹੈ ਤੇ 20 ਮਾਰਚ ਤੋਂ ਬਾਇਓਮੀਟ੍ਰਿਕ ਹਾਜ਼ਰੀ ਦੀ ਪੂਰੀ ਤਿਆਰੀ ਕਰਨ ਲਈ ਕਿਹਾ ਹੈ। ਜੇਕਰ ਦੇਖਿਆ ਜਾਵੇ ਤਾਂ ਉਸ ਤੋਂ ਪਹਿਲਾਂ ਸਿੱਖਿਆ ਵਿਭਾਗ ਵਲੋਂ ਦਫਤਰਾਂ ਵਿਚ ਬਾਇਓਮੀਟ੍ਰਿਕ ਹਾਜ਼ਰੀ ਸ਼ੁਰੂ ਕੀਤੀ ਜਾ ਚੁੱਕੀ ਹੈ, ਜਿਸ ਦਾ ਕੋਈ ਖਾਸ ਅਸਰ ਹੁੰਦਾ ਨਜ਼ਰ ਨਹੀਂ ਆਇਆ। ਹੁਣ ਦੇਖਣ ਵਾਲੀ ਗੱਲ ਤਾਂ ਇਹ ਹੈ ਕਿ ਸਕੂਲਾਂ ਵਿਚ ਸਟਾਫ 'ਤੇ ਇਸ ਦਾ ਕਿੰਨਾ ਅਸਰ ਹੋਵੇਗਾ।
37 ਮਿੰਟ ਦੇਰੀ ਨਾਲ ਪਹੁੰਚੇ ਮੇਅਰ, 'ਲੋਹੇ-ਲਾਖੇ' ਹੋਏ ਕੌਂਸਲਰ
NEXT STORY