ਜਲੰਧਰ (ਵਾਰਤਾ)— ਪੰਜਾਬ ਵਿਧਾਨ ਸਭਾ ਦੇ ਸਾਬਕਾ ਉੱਪ ਪ੍ਰਧਾਨ ਬੀਰ ਦਵਿੰਦਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਤਾਲਮੇਲ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਦੇਰੀ ਹੋ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਕੁੜੀ ਦੇ ਘਰ ਦੇ ਬਾਹਰ ਨੌਜਵਾਨ ਨੇ ਖ਼ੁਦ ਨੂੰ ਲਾਈ ਅੱਗ, ਹੋਈ ਮੌਤ
ਵੀਰਵਾਰ ਨੂੰ ਜਾਰੀ ਇਕ ਬਿਆਨ ’ਚ ਉਨ੍ਹਾਂ ਕਿਹਾ ਕਿ ਅਕਤੂਬਰ 2020 ’ਚ ਐੱਸ. ਜੀ. ਪੀ. ਸੀ. ਚੋਣਾਂ ਦੇ ਸੰਚਾਲਨ ਲਈ ਜੱਜ ਐੱਸ. ਐੱਸ. ਸਰੋਨ ਨੂੰ ਮੁੱਖ ਕਮਿਸ਼ਨਰ ਦੇ ਰੂਪ ’ਚ ਨਿਯੁਕਤ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਅੱਜ ਤੱਕ ਉਸ ਨੂੰ ਸਹੀ ਰਿਹਾਇਸ਼ ਦੇਣ ’ਚ ਅਸਫ਼ਲ ਰਹੀ ਹੈ। ਮੁੱਖ ਕਮਿਸ਼ਨਰ ਹਵਾ ’ਚ ਦਫ਼ਤਰ ਗ੍ਰਹਿਣ ਨਹੀਂ ਕਰ ਸਕਦੇ ਹਨ ਅਤੇ ਇਸੇ ਤਰ੍ਹਾਂ ਕੰਮ ਕਰਨਾ ਸ਼ੁਰੂ ਨਹÄ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤਿੰਨ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ। ਜੱਜ ਸਰੋਨ ਉਚਿਤ ਰੂਪ ਨਾਲ ਸਹੀ ਰਿਹਾਇਸ਼ ਦਾ ਇੰਤਜ਼ਾਰ ਕਰ ਰਹੇ ਹਨ।
ਇਹ ਵੀ ਪੜ੍ਹੋ : ਕੋਰੋਨਾਕਾਲ ਦੌਰਾਨ ਕੈਨੇਡਾ ਦੇ ਕਾਲਜਾਂ ’ਚ ਭਾਰਤੀ ਵਿਦਿਆਰਥੀਆਂ ਦੇ ਡੁੱਬੇ ਕਰੋੜਾਂ ਰੁਪਏ
ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਚ ਮੁੱਖ ਕਮਿਸ਼ਨਰ ਦਾ ਪਹਿਲਾਂ ਦਾ ਦਫ਼ਤਰ 11 ਸਾਲ ਤੋਂ ਵੀ ਵੱਧ ਸਮੇਂ ਤੋਂ ਪੂਰੀ ਤਰ੍ਹਾਂ ਮਾੜੀ ਹਾਲਾਤ ’ਚ ਪਿਆ ਹੋਇਆ ਹੈ, ਜਿਸ ਦੀ ਮੁਰੰਮਤ ਦਾ ਕੰਮ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਹੈ ਇਸ ਲਈ ਇਸ ਦੇ ਦੁਰੱਸਤ ਹੋਣ ’ਚ ਕਿੰਨਾ ਸਮਾਂ ਲੱਗੇਗਾ, ਇਸ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਐੱਸ. ਜੀ. ਪੀ. ਸੀ. ਦੀਆਂ ਚੋਣਾਂ ’ਚ ਪਹਿਲਾਂ ਤੋਂ ਹੀ ਦੇਰੀ ਹੋ ਰਹੀ ਹੈ, ਸਿੱਖ ਸੰਗਤ ਚਾਹੁੰਦੀ ਹੈ ਕਿ ਚੋਣਾਂ ਜਲਦੀ ਤੋਂ ਜਲਦੀ ਹੋਣ।
ਇਹ ਵੀ ਪੜ੍ਹੋ : ਪਿਓ ਦੀ ਜਾਨ ਬਚਾਉਣ ਲਈ ਇਕਲੌਤੀ ਧੀ ਨੇ ਦਾਅ ’ਤੇ ਲਾਈ ਆਪਣੀ ਜਾਨ, ਹਰ ਕੋਈ ਕਰ ਰਿਹੈ ਤਾਰੀਫ਼
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਕਿਸਾਨਾਂ ਦੇ ਸਮੱਰਥਨ ’ਚ ਮੋਗਾ ਦੇ ਇਸ ਪਿੰਡ ਤੋਂ 3000 ਟਰੈਕਟਰ ਦਿੱਲੀ ਰਵਾਨਾ ਹੋਇਆ
NEXT STORY