ਚੰਡੀਗੜ੍ਹ : ਢੀਂਡਸਾ ਵਲੋਂ ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਟਕਸਾਲੀ ਆਗੂਆਂ ਵਿਚ ਪੈਦਾ ਹੋਏ ਮਤਭੇਦ ਲਗਾਤਾਰ ਵੱਧਦੇ ਜਾ ਰਹੇ ਹਨ। ਜਥੇਦਾਰ ਰਣਜੀਤ ਸਿੰਘ ਬ੍ਰਮਹਪੁਰਾ ਵਲੋਂ ਲਗਾਏ ਗਏ ਦੋਸ਼ਾਂ 'ਤੇ ਸੇਵਾ ਸਿੰਘ ਸੇਖਵਾਂ ਤੋਂ ਬਾਅਦ ਹੁਣ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੋੜਵਾਂ ਜਵਾਬ ਦਿੱਤਾ ਹੈ। ਬੀਰ ਦਵਿੰਦਰ ਦਾ ਕਹਿਣਾ ਹੈ ਕਿ ਬ੍ਰਹਮਪੁਰਾ ਪੰਥਕ ਸਿਆਸਤ ਵਿਚ ਵੱਧਦੀ ਏਕਤਾ ਨੂੰ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਢੀਂਡਸਾ 'ਤੇ ਧੋਖਾ ਦੇਣ ਦੇ ਬ੍ਰਹਮਪੁਰਾ ਦਾ ਬਿਆਨ ਪੂਰੀ ਤਰ੍ਹਾਂ ਤੱਥਹੀਣ ਹੈ। ਚੰਡੀਗੜ੍ਹ ਵਿਚ 15 ਜੂਨ ਨੂੰ ਬ੍ਰਹਮਪੁਰਾ ਦੇ ਆਵਾਸ 'ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਬੈਠਕ ਵਿਚ ਇਹ ਫ਼ੈਸਲਾ ਹੋਇਆ ਸੀ ਕਿ ਢੀਂਡਸਾ ਨੂੰ ਹੀ ਪਾਰਟੀ ਦਾ ਪ੍ਰਧਾਨ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਬ੍ਰਹਮਪੁਰਾ ਵੱਲੋਂ ਢੀਂਡਸਾ ਅਤੇ ਸੇਖਵਾਂ ਨੂੰ ਮੋੜਵਾਂ ਜਵਾਬ
ਬੀਰ ਦਵਿੰਦਰ ਨੇ ਕਿਹਾ ਕਿ ਉਨ੍ਹਾਂ ਆਪ ਬ੍ਰਹਮਪੁਰਾ ਨੂੰ ਕਿਹਾ ਸੀ ਕਿ ਜੇਕਰ ਪੰਥਕ ਆਗੂਆਂ ਵਿਚ ਇਕ ਮਤ ਨਾ ਹੋਇਆ ਤਾਂ ਉਹ ਟਕਸਾਲੀ ਦਲ 'ਚੋਂ ਅਸਤੀਫ਼ਾ ਦੇ ਦੇਣਗੇ। ਬੀਰ ਦਵਿੰਦਰ ਨੇ ਕਿਹਾ ਕਿ ਢੀਂਡਸਾ ਨੇ ਮੈਨੂੰ ਬੁਲਾਉਣ ਦੇ ਬਾਰੇ ਵਿਚ ਬ੍ਰਹਮਪੁਰਾ ਨੂੰ ਜਾਣਕਾਰੀ ਦਿੱਤੀ ਸੀ। ਜਿਸ 'ਤੇ ਬ੍ਰਹਮਪੁਰਾ ਨੇ ਕਿਹਾ ਸੀ ਕਿ ਮੈਂ ਢੀਂਡਸਾ ਨੂੰ ਮਿਲ ਲਵਾਂ ਪਰ ਉਹ ਪੰਥਕ ਏਕਤਾ ਲਈ ਸ਼੍ਰੋਮਣੀ ਅਕਾਲੀ ਦਲ ਟਕਾਲੀ ਦਾ ਰਲੇਵਾਂ ਨਵੇਂ ਸ਼੍ਰੋਮਣੀ ਅਕਾਲੀ ਦਲ ਵਿਚ ਨਹੀਂ ਕਰਨਗੇ। ਢੀਂਡਸਾ ਦਾ ਬ੍ਰਹਮਪੁਰਾ ਦੀ ਪਿੱਠ 'ਤੇ ਵਾਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕਹਿਰ ਬਣ ਕੇ ਆਇਆ ਤੂਫਾਨ, ਨਵ-ਵਿਆਹੇ ਜੋੜੇ ਦੀ ਮੌਤ
ਬ੍ਰਹਮਪੁਰਾ ਨੂੰ ਅਪੀਲ
ਬੀਰ ਦਵਿੰਦਰ ਨੇ ਬ੍ਰਹਮਪੁਰਾ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਤਜ਼ਰਬੇ ਨਾਲ ਸਿੱਖ ਪੰਥ ਨੂੰ ਨਵੀਂ ਦਿਸ਼ਾ ਦਿਖਾਉਣ ਲਈ ਸਲਾਹਕਾਰ ਦੀ ਭੂਮਿਕਾ ਨਿਭਾਉਣ। ਇਸ ਦੇ ਨਾਲ ਹੀ ਬੀਰ ਦਵਿੰਦਰ ਨੇ ਕਿਹਾ ਕਿ ਉਹ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਚੰਗੀ ਸਿਹਤ ਲਈ ਅਰਦਾਸ ਕਰਦੇ ਹਨ।
ਇਹ ਵੀ ਪੜ੍ਹੋ : ਅਕਾਲੀ ਦਲ 'ਚ ਵਾਪਸੀ ਦੀਆਂ ਖ਼ਬਰਾਂ 'ਤੇ ਬ੍ਰਹਮਪੁਰਾ ਦਾ ਵੱਡਾ ਬਿਆਨ
ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਰੇਲ ਹਾਦਸਾ ਪੀੜਤ ਸਿੱਖਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ
NEXT STORY