ਚੰਡੀਗੜ੍ਹ - ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਗਤਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਉਹਨਾਂ ਨੇ ਐਕਸ 'ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ, 'ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।'' ਇਸ ਮੌਕੇ ਉਨ੍ਹਾਂ ਨੇ ਗੁਰਪੁਰਬ ਜਾਤ, ਰੰਗ, ਨਸਲ ਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ - ਪ੍ਰਦੂਸ਼ਣ ਦੇ ਕਹਿਰ ਵਿਚਾਲੇ ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ
ਉਹਨਾਂ ਕਿਹਾ ਕਿ ਸਿੱਖ ਧਰਮ ਦੇ ਬਾਨੀ, ਯੁੱਗ ਪਰਿਵਰਤਕ, ਦੁਨੀਆ ਦੇ ਰਹਿਬਰ, ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ ਲੱਖ ਵਧਾਈਆਂ। ਗੁਰੂ ਸਾਹਿਬ ਜੀ ਨੇ ਨਾ ਸਿਰਫ਼ ਲੋਕਾਂ ਨੂੰ ਵਹਿਮਾਂ-ਭਰਮਾਂ ਵਿੱਚੋਂ ਕੱਢਿਆ ਸਗੋਂ ਦੁਨੀਆ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਵਾਤਾਵਰਨ ਦੀ ਸੰਭਾਲ ਬਾਰੇ ਵੀ ਸੁਨੇਹਾ ਦਿੱਤਾ। ਆਓ ਬਾਬੇ ਨਾਨਕ ਦੇ ਦਰਸਾਏ ਰਾਹ 'ਤੇ ਚੱਲੀਏ ਤੇ ਉਹਨਾਂ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਈਏ।
ਇਹ ਵੀ ਪੜ੍ਹੋ - ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ
ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਪੰਜਾਬ ਦੇ ਸਾਰੇ ਮੰਤਰੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਸਿੱਖਾਂ ਦੇ ਹੀ ਨਹੀਂ ਸਗੋਂ ਸਮੁੱਚੇ ਸੰਸਾਰ ਦੇ ਗੁਰੂ ਵੀ ਹਨ। ਉਨ੍ਹਾਂ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਦੀ ਕਲਪਨਾ ਕੀਤੀ ਤੇ ਸਾਰੀਆਂ ਜਾਤਾਂ ਨੂੰ ਬਰਾਬਰ ਸਮਝਿਆ। ਉਨ੍ਹਾਂ ਨੇ ਔਰਤਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਦੇ ਸਨਮਾਨ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਤੇ ਮਾਨਵਤਾ ਦੀ ਸੇਵਾ ਲਈ ਅਧਿਆਤਮਕਤਾ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ - ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, CM ਨੇ ਕਰ 'ਤਾ ਇਹ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ
NEXT STORY