ਮੋਗਾ (ਆਜ਼ਾਦ) : ਬੀਤੀ ਦੇਰ ਰਾਤ ਮੋਗਾ-ਕੋਟਕਪੂਰਾ ਰੋਡ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਪਿੰਡ ਸਿੰਘਾਂਵਾਲਾ ਦੇ ਰਹਿਣ ਵਾਲੇ 28 ਸਾਲਾ ਵਿੱਕੀ ਸਿੰਘ, ਜੋ ਤਿੰਨ ਬੱਚਿਆਂ ਦਾ ਪਿਤਾ ਸੀ, ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੁਖਦਾਈ ਗੱਲ ਇਹ ਹੈ ਕਿ ਕੁਝ ਦਿਨ ਪਹਿਲਾਂ ਹੀ ਉਸ ਦੇ ਪਿਤਾ ਦਾ ਵੀ ਦਿਹਾਂਤ ਹੋਇਆ ਸੀ। ਜਾਣਕਾਰੀ ਅਨੁਸਾਰ ਵਿੱਕੀ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਪੇਂਟਿੰਗ ਦੇ ਕੰਮ ਦੇ ਨਾਲ-ਨਾਲ ਮਿਹਨਤ-ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਕਰੀਬ ਤਿੰਨ ਦਿਨ ਪਹਿਲਾਂ ਹੀ ਉਸ ਦੀ ਪਤਨੀ ਨੇ ਇਕ ਧੀ ਨੂੰ ਜਨਮ ਦਿੱਤਾ ਸੀ। ਇਸ ਤੋਂ ਪਹਿਲਾਂ ਉਸ ਦੇ ਇਕ ਪੁੱਤਰ ਅਤੇ ਇਕ ਧੀ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਥਾਣਾ ਚੜਿੱਕ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਸ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਨ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕਰਨ ਉਪਰੰਤ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
ਮਿਲੀ ਜਾਣਕਾਰੀ ਮੁਤਾਬਕ ਵਿੱਕੀ ਸਿੰਘ ਦਾ ਸਹੁਰਾ ਪਰਿਵਾਰ ਬਹਾਦਰ ਸਿੰਘ ਬਸਤੀ, ਮੋਗਾ ਵਿਚ ਰਹਿੰਦਾ ਹੈ। ਉਸ ਦੇ ਸਾਲੇ ਦੀ ਪਤਨੀ ਨੇ ਇਕ ਨਿੱਜੀ ਹਸਪਤਾਲ ਵਿਚ ਬੱਚੇ ਨੂੰ ਜਨਮ ਦਿੱਤਾ ਸੀ। ਵਿੱਕੀ ਸਿੰਘ ਆਪਣੇ ਪਿੰਡ ਤੋਂ ਉੱਥੇ ਖਾਣਾ ਦੇਣ ਲਈ ਮੋਟਰਸਾਈਕਲ ’ਤੇ ਆਇਆ ਸੀ। ਰਾਤ ਕਰੀਬ 11 ਵਜੇ ਖਾਣਾ ਦੇ ਕੇ ਜਦੋਂ ਉਹ ਵਾਪਸ ਆਪਣੇ ਪਿੰਡ ਸਿੰਘਾਂਵਾਲਾ ਜਾ ਰਿਹਾ ਸੀ ਤਾਂ ਰਸਤੇ ਵਿਚ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ। ਜਿਵੇਂ ਹੀ ਪਿੰਡ ਵਿਚ ਇਸ ਹਾਦਸੇ ਦੀ ਖ਼ਬਰ ਪਹੁੰਚੀ ਤਾਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਕੀ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦਾ ਕੋਈ ਭੈਣ-ਭਰਾ ਨਹੀਂ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਅਣਖ ਖਾਤਰ ਵੱਡੀ ਵਾਰਦਾਤ, ਪਿਓ-ਪੁੱਤ ਨੇ ਘੇਰ ਕੇ ਨੌਜਵਾਨ ਦਾ ਕੀਤਾ ਕਤਲ
ਕੁਝ ਦਿਨ ਪਹਿਲਾਂ ਪਿਤਾ ਦੀ ਮੌਤ ਹੋਣ ਤੋਂ ਬਾਅਦ ਹੁਣ ਵਿਕੀ ਸਿੰਘ ਦੇ ਚਲੇ ਜਾਣ ਨਾਲ ਪਰਿਵਾਰ ਪੂਰੀ ਤਰ੍ਹਾਂ ਬੇਸਹਾਰਾ ਹੋ ਗਿਆ ਹੈ। ਉਸ ਦੇ ਤਿੰਨ ਛੋਟੇ ਬੱਚਿਆਂ ਦੇ ਸਿਰ ਤੋਂ ਵੀ ਪਿਤਾ ਦਾ ਸਾਇਆ ਉੱਠ ਗਿਆ ਹੈ। ਥਾਣਾ ਚੜਿੱਕ ਦੇ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਾਦਸਾ ਕਰਨ ਵਾਲੇ ਅਣਪਛਾਤੇ ਵਾਹਨ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਦੇ ਬਾਹਰ ਬੁਲਾ ਕੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ : ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਸਕੂਲੀ ਬੱਚਿਆਂ ਨੂੰ ਕੀਤੀ ਗਈ ਛੁੱਟੀ
NEXT STORY