ਫ਼ਤਹਿਗੜ੍ਹ ਸਾਹਿਬ (ਬਿਪਨ): ਬੀਤੇ ਦਿਨ ਪਿੰਡ ਪੱਤੋ ਵਿਖੇ ਇਕ ਪੁੱਤਰ ਨੇ ਬੇਰਹਮੀ ਨਾਲ ਆਪਣੇ ਪਿਤਾ ਦੀ ਹੱਤਿਆ ਕਰ ਦਿੱਤੀ ਸੀ। ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੱਤਿਆ ਦਾ ਕਾਰਨ ਸਿਰਫ਼ ਇੰਨਾ ਸੀ ਕਿ ਪੁੱਤਰ ਆਪਣੇ ਜਨਮਦਿਨ ‘ਤੇ ਪਿਤਾ ਤੋਂ 5 ਹਜ਼ਾਰ ਰੁਪਏ ਮੰਗ ਰਿਹਾ ਸੀ, ਪਰ ਪਿਤਾ ਉਸ ਨੂੰ 1 ਹਜ਼ਾਰ ਰੁਪਏ ਦੇ ਰਹੇ ਸਨ। ਇਸ ਦੌਰਾਨ ਗੁੱਸੇ ਵਿਚ ਆ ਕੇ ਪੁੱਤਰ ਨੇ ਕੈਂਚੀ ਨਾਲ ਵਾਰ ਕਰਕੇ ਪਿਤਾ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਹਿਚਾਣ ਪੌਤ ਨਿਵਾਸੀ ਪਰਮਜੀਤ ਸਿੰਘ (44) ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖ਼ੁਸ਼ਖ਼ਬਰੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਾਜ ਕੁਮਾਰ ਨੇ ਦੱਸਿਆ ਕਿ ਕੱਲ ਮ੍ਰਿਤਕ ਦੀ ਪਤਨੀ ਰਣਜੀਤ ਕੌਰ ਨੇ ਬਿਆਨ ਦਰਜ ਕਰਵਾਇਆ ਸੀ ਕਿ 17 ਸਤੰਬਰ ਰਾਤ ਨੂੰ ਉਸਦੇ ਪੁੱਤਰ ਵਰਿੰਦਰਜੀਤ ਸਿੰਘ ਨੇ ਕੈਂਚੀ ਮਾਰ ਕੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ ਹੈ। ਜਿਸ ਤੇ ਕਾਰਵਾਈ ਕਰਦੇ ਹੋਏ ਪੁਲਿਸ ਵਲੋਂ ਵਰਿੰਦਰਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਕਤਲ ਪੈਸੇ ਨਾ ਦੇਣ ਕਾਰਨ ਹੋਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੰਡੀਆਂ ਕਲਾਂ 'ਚ ਨਗਰ ਨਿਗਮ ਨੇ ਗੈਰ-ਕਾਨੂੰਨੀ ਕਾਲੋਨੀ ਨੂੰ ਢਾਹਿਆ
NEXT STORY