ਜਲੰਧਰ (ਧਵਨ) — ਹਰਿਆਣਾ 'ਚ ਸ਼ਹੀਦ ਪਰਿਵਾਰਾਂ ਨੂੰ ਸਰਕਾਰ ਤੋਂ ਪੂਰੀਆਂ ਸਹੂਲਤਾਂ ਨਾ ਮਿਲਣ ਤੋਂ ਖਫਾ ਅੱਤਵਾਦ ਵਿਰੋਧੀ ਫਰੰਟ ਦੇ ਰਾਸ਼ਟਰੀ ਕਨਵੀਨਰ ਮਨਿੰਦਰਜੀਤ ਸਿੰਘ ਬਿੱਟਾ ਨੇ ਤਰਨਤਾਰਨ ਦੇ ਸ਼ਹੀਦ ਫੌਜੀ ਦੇ ਬੱਚਿਆਂ ਨੂੰ ਕੁਰੂਕਸ਼ੇਤਰ ਦੇ ਇਕ ਸਮਾਗਮ 'ਚ ਪੇਸ਼ ਕੀਤਾ। ਸਮਾਰੋਹ 'ਚ ਸ਼ਹੀਦ ਮਨਦੀਪ ਸਿੰਘ ਦੇ ਬੁੱਤ ਦੀ ਘੁੰਢ ਚੁਕਾਈ ਕਰਨ ਮਗਰੋਂ ਬਿੱਟਾ ਨੇ ਕਿਹਾ ਕਿ ਹਰਿਆਣਾ 'ਚ ਸਰਕਾਰ ਵਲੋਂ ਸ਼ਹੀਦ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਤੇ ਸਰਕਾਰੀ ਨੌਕਰੀਆਂ ਦਿੰਦੇ ਸਮੇਂ ਵਿਤਕਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਦੀ ਹਾਜ਼ਰੀ 'ਚ ਕਿਹਾ ਕਿ ਪੰਜਾਬ ਵਿਚ ਪਿਛਲੇ ਦਿਨੀਂ ਜਦ ਤਰਨਤਾਰਨ ਦਾ ਇਕ ਫੌਜੀ ਜੰਮੂ-ਕਸ਼ਮੀਰ ਸਰਹੱਦ 'ਤੇ ਸ਼ਹੀਦ ਹੋਇਆ ਸੀ ਤਾਂ ਉਸ ਦੇ ਤਿੰਨਾਂ ਬੱਚਿਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿਥੇ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ, ਉਥੇ ਸ਼ਹੀਦ ਦੇ ਪਰਿਵਾਰ ਨੂੰ ਢੁੱਕਵੀਂ ਮੰਗ 'ਚ ਵਿੱਤੀ ਸਹਾਇਤਾ ਦਿੱਤੀ। ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਨਤਾਰਨ 'ਚ ਸ਼ਹੀਦ ਦੇ ਘਰ ਗਏ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਉਹ ਆਪਣੇ ਸੂਬੇ ਦੇ ਸ਼ਹੀਦ ਪਰਿਵਾਰਾਂ ਨਾਲ ਵਿਤਕਰੇ ਵਾਲਾ ਰਵੱਈਆ ਤਿਆਗੇ ਅਤੇ ਪੰਜਾਬ 'ਚ ਅਮਰਿੰਦਰ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ ਤੋਂ ਪ੍ਰੇਰਣਾ ਲਵੇ। ਉਨ੍ਹਾਂ ਕਿਹਾ ਕਿ ਸ਼ਹੀਦ ਰਾਸ਼ਟਰ ਲਈ ਆਪਣੀ ਕੁਰਬਾਨੀ ਦਿੰਦੇ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਧਿਆਨ ਰੱਖਣਾ ਸਰਕਾਰ ਦਾ ਪਹਿਲਾ ਫਰਜ਼ ਬਣਦਾ ਹੈ।
ਪੰਪ ਮੈਨੇਜਰ ਤੇ ਕਰਿੰਦਿਆਂ ਨੇ ਮਸ਼ੀਨ ਟੈਂਪਰ ਕਰ ਕੇ ਕੀਤਾ ਤੇਲ ਚੋਰੀ
NEXT STORY