ਮੋਗਾ (ਆਜ਼ਾਦ)- ਮੋਗਾ-ਲੁਧਿਆਣਾ ਜੀ.ਟੀ. ਰੋਡ ’ਤੇ ਦੇਰ ਰਾਤ ਨੇੜੇ ਪਿੰਡ ਨੱਥੂਵਾਲਾ ਦੇ ਕੋਠੇ ਕੋਲ ਤੇਜ਼ ਰਫ਼ਤਾਰ ਅਣਪਛਾਤੀ ਗੱਡੀ ਦੀ ਲਪੇਟ ’ਚ ਆਉਣ ਕਾਰਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਪੀ.ਏ. ਰਾਜੀਵ ਰਾਜਾ ਨਾਲ ਬਤੌਰ ਗੰਨਮੈਨ ਤਾਇਨਾਤ ਹਰਮਨਬੀਰ ਸਿੰਘ ਨਿਵਾਸੀ ਲੁਧਿਆਣਾ ਸਿਟੀ ਦੀ ਮੌਤ ਹੋਣ ਦਾ ਪਤਾ ਲੱਗਾ ਹੈ।
ਇਸ ਸਬੰਧ ਵਿਚ ਅਜੀਤਵਾਲ ਪੁਲਸ ਵੱਲੋਂ ਮ੍ਰਿਤਕ ਦੀ ਭੈਣ ਕਮਲਪ੍ਰੀਤ ਕੌਰ ਨਿਵਾਸੀ ਪਿੰਡ ਰਾਮੂਵਾਲਾ ਨਵਾਂ ਦੀ ਸ਼ਿਕਾਇਤ ’ਤੇ ਅਣਪਛਾਤੇ ਵ੍ਹੀਕਲ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਮਲਪ੍ਰੀਤ ਕੌਰ ਨੇ ਕਿਹਾ ਕਿ ਉਸ ਦਾ ਭਰਾ ਹਰਮਨਦੀਪ ਸਿੰਘ ਜੋ ਪੰਜਾਬ ਪੁਲਸ ਵਿਚ ਨੌਕਰੀ ਕਰਦਾ ਸੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਪੀ.ਏ. ਰਾਜੀਵ ਰਾਜਾ ਨਾਲ ਬਤੌਰ ਗੰਨਮੈਨ ਲੁਧਿਆਣਾ ਵਿਖੇ ਤਾਇਨਾਤ ਸੀ।
ਇਹ ਵੀ ਪੜ੍ਹੋ- ਫੌਜੀ ਪਤੀ ਡਿਊਟੀ 'ਤੇ ਰਹਿੰਦੈ ਬਾਹਰ, ਪਿੱਛੋਂ ਜੇਠ ਨਾਲ ਬਣ ਗਏ ਨਾਜਾਇਜ਼ ਸਬੰਧ, ਧੀ ਨੇ ਦੇਖ ਲਿਆ ਤਾਂ ਮਾਂ ਬਣੀ ਹੈਵਾਨ
ਬੀਤੇ ਦਿਨ ਉਹ ਉਸ ਨੂੰ ਮਿਲਣ ਲਈ ਆਪਣੀ ਸਕੂਟਰੀ ’ਤੇ ਪਿੰਡ ਰਾਮੂਵਾਲਾ ਆਇਆ ਸੀ, ਜਦੋਂ ਉਹ ਆਪਣੀ ਡਿਊਟੀ ’ਤੇ ਵਾਪਸ ਜਾ ਰਿਹਾ ਸੀ ਤਾਂ ਰਸਤੇ ਵਿਚ ਅਣਪਛਾਤੇ ਵ੍ਹੀਕਲ ਚਾਲਕ ਨੇ ਉਸ ਦੇ ਭਰਾ ਦੀ ਸਕੂਟਰੀ ਨੂੰ ਟੱਕਰ ਮਾਰੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ।
ਇਹ ਵੀ ਪੜ੍ਹੋ- ਫ਼ੋਨ ਸੁਣਦੇ-ਸੁਣਦੇ ਕਰ ਰਿਹਾ ਸੀ ਕੰਮ, ਸਕੂਲ ਦੀ ਚੌਥੀ ਮੰਜ਼ਿਲ ਤੋਂ ਡਿੱਗ ਕੇ ਮਜ਼ਦੂਰ ਦੀ ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੈਲੇਸ ’ਚ ਲੱਗੀ ਭਿਆਨਕ ਅੱਗ ਕਾਰਨ ਸਾਮਾਨ ਸੜ ਕੇ ਸੁਆਹ, ਕਰੋੜਾਂ ਦਾ ਹੋਇਆ ਨੁਕਸਾਨ
NEXT STORY