ਚੰਡੀਗੜ੍ਹ : ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜੇਕਰ ਭਾਜਪਾ ਪੰਜਾਬ ਵਿਚ ਸਰਕਾਰ ਬਣਾਉਣਾ ਚਾਹੁੰਦੀ ਹੈ ਤਾਂ ਉਸ ਨੂੰ ਅਕਾਲੀ ਦਲ ਨਾਲ ਗੱਠਜੋੜ ਕਰਨਾ ਪਵੇਗਾ ਜਾਂ ਫਿਰ ਜ਼ਮੀਨੀ ਪੱਧਰ 'ਤੇ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਦੋ-ਤਿੰਨ ਚੋਣਾਂ ਤੱਕ ਇੰਤਜ਼ਾਰ ਕਰਨਾ ਪਵੇਗਾ। ਇਸ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ 1950 ਤੋਂ ਬਾਅਦ ਕਦੇ ਵੀ ਆਜ਼ਾਦ ਤੌਰ 'ਤੇ ਚੋਣ ਨਹੀਂ ਲੜੀ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ "ਅਸੀਂ ਸਿਆਸਤ ਵਿਚ ਕਿਉਂ ਹਾਂ? ਤਾਂ ਜੋ ਅਸੀਂ ਪੰਜਾਬ ਦੀ ਬਿਹਤਰੀ ਲਈ ਸਰਕਾਰ ਬਣਾਈਏ ਅਤੇ ਪੰਜਾਬ ਦੀ ਬਿਹਤਰੀ ਲਈ, ਤੁਹਾਨੂੰ ਗੱਠਜੋੜ ਕਰਨਾ ਪਵੇਗਾ ਅਤੇ ਇਕੱਲੇ ਸਰਕਾਰ ਨਹੀਂ ਬਣਾਈ ਜਾ ਸਕਦੀ।"
ਇਹ ਵੀ ਪੜ੍ਹੋ : ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਚੱਲਦਿਆਂ ਥਾਣਾ ਮੁਖੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ
ਕੈਪਟਨ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਦੇ ਮਨ ਦੀ ਗੱਲ ਜਾਣਦੇ ਹਨ। ਉਨ੍ਹਾਂ ਯਾਦ ਕਰਵਾਇਆ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਜਾਖੜ ਪੀ.ਸੀ.ਸੀ. (ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ) ਦੇ ਪ੍ਰਧਾਨ ਸਨ ਅਤੇ ਉਨ੍ਹਾਂ ਨੂੰ ਪਤਾ ਹੈ ਕਿ ਪੰਜਾਬ ਲਈ ਕੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਆਪਣੀ ਜ਼ਮੀਨੀ ਸਥਿਤੀ ਮਜ਼ਬੂਤ ਕਰਨ ਲਈ ਗੱਠਜੋੜ ਕਰਨਾ ਪਵੇਗਾ ਜਾਂ ਦੋ-ਤਿੰਨ ਚੋਣਾਂ ਦਾ ਇੰਤਜ਼ਾਰ ਕਰਨਾ ਪਵੇਗਾ।
ਇਹ ਵੀ ਪੜ੍ਹੋ : Punjab : ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਲਾਜ਼ਮੀ ਹੋਇਆ ਇਹ ਕੰਮ
2024 ਦੀਆਂ ਚੋਣਾਂ ਅਤੇ ਚੰਡੀਗੜ੍ਹ ਮੁੱਦਾ
ਕੈਪਟਨ ਅਮਰਿੰਦਰ ਸਿੰਘ ਨੇ 2024 ਦੀਆਂ ਪਾਰਲੀਮੈਂਟ ਚੋਣਾਂ ਦੌਰਾਨ ਸੀਟਾਂ ਦੀ ਵੰਡ ਬਾਰੇ ਵੀ ਗੱਲ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਗੱਲਬਾਤ ਦਾ ਜ਼ਿਕਰ ਕੀਤਾ, ਜਿਸ ਵਿਚ ਇਹ ਸਹਿਮਤੀ ਬਣੀ ਸੀ ਕਿ ਭਾਜਪਾ ਪੰਜਾਬ ਵਿਚ ਚਾਰ ਸੀਟਾਂ ਅਤੇ ਚੰਡੀਗੜ੍ਹ ਵਿਚ ਇਕ ਸੀਟ 'ਤੇ ਚੋਣ ਲੜੇਗੀ। ਚੰਡੀਗੜ੍ਹ ਦੇ ਮੁੱਦੇ 'ਤੇ ਬੋਲਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਨਾਲ ਸਬੰਧਤ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਇਹ ਮੁੱਦਾ ਦੁਬਾਰਾ ਉਠਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਗਲਤ ਹੈ, ਕਿਉਂਕਿ ਕੌਮੀ ਪਾਰਟੀਆਂ ਨੂੰ ਸੱਤਾ ਵਿਚ ਆਉਣ ਲਈ ਪਹਿਲਾਂ ਇਸ ਮੁੱਦੇ ਨੂੰ ਹੱਲ ਕਰਨਾ ਪਵੇਗਾ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੱਲ ਕਰਦਿਆਂ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਨਾਲ ਸਹਿਮਤ ਹਨ ਜੋ ਉਨ੍ਹਾਂ ਦੀ ਰਿਹਾਈ ਦੀ ਵਕਾਲਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘ 30 ਸਾਲਾਂ ਤੋਂ ਜੇਲ੍ਹਾਂ ਵਿਚ ਹਨ ਅਤੇ ਇਹ ਧੱਕਾ ਹੈ।
ਇਹ ਵੀ ਪੜ੍ਹੋ : ਸ਼ਮਸ਼ਾਨ ਘਾਟ 'ਚ ਅਸਥੀਆਂ ਚੁਗਣ ਗਏ ਪਰਿਵਾਰ ਦੇ ਉਡੇ ਹੋਸ਼, ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਪਿਆਕੜਾਂ ਲਈ ਵੱਡੀ ਖ਼ਬਰ! ਅੰਮ੍ਰਿਤਸਰ ’ਚ ਹੋ ਚੁੱਕੀ 21 ਦੀ ਮੌਤ, ਜਲੰਧਰ ’ਚ ਵਿਗੜਣ ਲੱਗੇ ਹਾਲਾਤ
NEXT STORY