ਲੁਧਿਆਣਾ (ਨਰਿੰਦਰ ਮਹਿੰਦਰੂ) : ਵਿਧਾਨ ਸਭਾ ਚੋਣਾਂ ਨੂੰ ਭਾਵੇਂ ਅਜੇ ਇਕ ਸਾਲ ਦਾ ਸਮਾਂ ਪਿਆ ਹੈ ਪਰ ਇਸ ਦੇ ਬਾਵਜੂਦ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਇਕ ਦੂਜੇ ’ਤੇ ਤਿੱਖੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਅੱਜ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਨੇ ਪੰਜਾਬ ਦੀ ਕੈਪਟਨ ਸਰਕਾਰ ਦੀ ਚਾਰ ਸਾਲ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਚਾਰ ਹਫ਼ਤੇ ’ਚ ਖ਼ਤਮ ਕਰਨ ਲਈ ਕਿਹਾ ਸੀ ਅਤੇ ਸਹੁੰ ਵੀ ਖਾਧੀ ਸੀ ਪਰ ਇਕ ਸਿੱਖ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।
ਇਹ ਵੀ ਪੜ੍ਹੋ : ਲੱਖਾ ਸਿਧਾਣਾ ਦੀ ਕਿਸਾਨ ਮੋਰਚੇ ’ਚ ਵਾਪਸੀ ਤੋਂ ਬਾਅਦ ਗੁਰਨਾਮ ਚਢੂਨੀ ਦਾ ਦੀਪ ਸਿੱਧੂ ’ਤੇ ਵੱਡਾ ਬਿਆਨ
ਮਲਿਕ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਨੇ ਪੰਜਾਬ ’ਚੋਂ ਨਸ਼ਾ ਮੁਕਤ ਕਰਨ ਦੀ ਸਹੁੰ ਚੁੱਕੀ ਸੀ ਪਰ ਕੈਪਟਨ ਅਜਿਹੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਤਾਲਾਬੰਦੀ ਦੌਰਾਨ ਘਰ-ਘਰ ਨਸ਼ਾ ਪਹੁੰਚਾਇਆ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਸ਼ੇ ਦਾ ਲੱਕ ਤੋੜਨ ਵਾਲਾ ਨਹੀਂ ਸਗੋਂ ਪੰਜਾਬ ਨੂੰ ਨਸ਼ੇੜੀ ਬਣਾਉਣ ਵਾਲਾ ਮੁੱਖ ਮੰਤਰੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਤਾਲਾਬੰਦੀ ’ਚ ਸ਼ਰਾਬ ਦੀ ਹੋਮਡਿਲਿਵਰੀ ਕਰਵਾਈ ਗਈ। ਇਸੇ ਦੇ ਨਤੀਜਾ ਹੈ ਕਿ ਤਰਨਤਾਰਨ ਵਿਚ ਸੈਂਕੜੇ ਲੋਕ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ। ਭਾਜਪਾ ਆਗੂ ਨੇ ਕਿਹਾ ਕਿ ਰਾਣਾ ਗੁਰਮੀਤ ਸਿੰਘ ਸੋਢੀ ਫਾਜ਼ਿਲਕਾ ਵਿਚ ਸ਼ਰਾਬ ਦੀ ਫੈਕਟਰੀ ਲਗਾ ਰਿਹਾ ਜਦਕਿ ਫਾਜ਼ਿਲਕਾ ਦੇ ਕਿਸਾਨਾਂ ਦਾ ਬੁਰਾ ਹਾਲ ਹੈ ਅਤੇ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਰਾਣਾ ਸੋਢੀ ਜ਼ਬਰਨ ਕਬਜ਼ੇ ਕਰ ਰਿਹਾ ਹੈ। ਕੀ ਕਪੈਟਨ ਫਾਜ਼ਿਲਕਾ ਨੂੰ ਸ਼ਰਾਬ ਦੀ ਫੈਕਟਰੀ ਲਗਾ ਕੇ ਨਸ਼ਾ ਮੁਕਤ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਹੁਣ ਰਾਜਪੁਰਾ ’ਚ ਪੁਲਸ ਪਾਰਟੀ ’ਤੇ ਹਮਲਾ, ਦੋ ਅਧਿਕਾਰੀ ਗੰਭੀਰ ਜ਼ਖਮੀ
ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕਰਜ਼ਾਈ ਹੋ ਚੁੱਕੀ ਹੈ ਅਤੇ ਪੰਜਾਬ ਸਿਰ ਕਰਜ਼ਾ ਚੜ੍ਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਜਨਤਾ ਨਾਲ ਕੀਤਾ ਕੋਈ ਵਾਅਦਾ ਪੂਰਾ ਤਾਂ ਨਹੀਂ ਕੀਤਾ ਪਰ ਇਸ ਦੇ ਨਾਲ ਹੀ ਰੇਤ ਮਾਫੀਆ ਨੂੰ ਖੁੱਲ੍ਹੀ ਛੋਟ ਦੇ ਦਿੱਤੀ ਜਿਸ ਕਾਰਨ ਉਸ ਨੇ ਰੱਜ ਕੇ ਲੋਕਾਂ ਦੀ ਲੁੱਟ-ਖਸੁੱਟ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਦੇ ਆਗੂ ਅਰੁਣ ਨਾਰੰਗ ਨਾਲ ਜੋ ਸਲੂਕ ਹੋਇਆ ਉਸ ਵਿਚ ਪੰਜਾਬ ਅਤੇ ਪੰਜਾਬੀਅਤ ਸ਼ਰਮਸਾਰ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਜ਼ਿੰਮੇਵਾਰ ਹੈ ਕਿਉਂਕਿ ਕਿਸਾਨਾਂ ਨੂੰ ਕਾਂਗਰਸ ਲਗਾਤਾਰ ਭੜਕਾ ਰਹੀ ਹੈ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਲਗਾਤਾਰ ਵਚਨਬੱਧ ਹਨ। ਇਸ ਦੌਰਾਨ ਪੱਤਰਕਾਰਾਂ ਵੱਲੋਂ ਦੋ ਤਿੰਨ ਸਵਾਲ ਪੁੱਛਣ ਤੋਂ ਬਾਅਦ ਹੀ ਸ਼ਵੇਤ ਮਲਿਕ ਪ੍ਰੈੱਸ ਕਾਨਫ਼ਰੰਸ ਛੱਡ ਕੇ ਚਲੇ ਗਏ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਸ ਦਿਨ ਸ਼ੁਰੂ ਹੋਵੇਗਾ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਦੋ ਸਾਲਾਂ ’ਚ ਢਾਈ ਕਰੋੜ ਦੀ ਗ੍ਰਾਂਟ ਨਾਲ ਸਰਪੰਚ ਜਗਸੀਰ ਨੇ ਪਿੰਡ ਲੰਗੇਆਣਾ ਨਵਾਂ ਦਾ ਬਦਲਿਆ ‘ਮੂੰਹ-ਮੁਹਾਂਦਰਾ’
NEXT STORY