ਨਵਾਂਸ਼ਹਿਰ (ਤ੍ਰਿਪਾਠੀ) – 2022 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਟੁੱਟਣ ਲੱਗ ਗਈ ਹੈ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਭਾਵੇਂ ਨਰਿੰਦਰ ਮੋਦੀ ਦੀ ਸਰਕਾਰ ਕੋਈ ਠੋਸ ਹੱਲ ਕਰਨ ’ਚ ਅਸਫ਼ਲ ਰਹੀ ਹੈ ਪਰ ਇਨ੍ਹਾਂ ਕਾਨੂੰਨਾਂ ਤੋਂ ਦੁਖੀ ਹੋ ਕੇ ਭਾਜਪਾ ਦੇ ਆਗੂ ਅਤੇ ਵਰਕਰਜ਼ ਸਰਕਾਰ ਖ਼ਿਲਾਫ਼ ਲਗਾਤਾਰ ਆਪਣੀ ਨਾਰਾਜ਼ਗੀ ਪ੍ਰਗਟ ਕਰ ਰਹੇ ਹਨ। ਜਿਸ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਟੁੱਟ ਚੁੱਕੀ ਭਾਜਪਾ ਦੇ ਸੰਭਾਵਿਤ ਇਕੱਲੇ ਤੌਰ ’ਤੇ ਚੋਣ ਲੜਨ ਦੀਆਂ ਤਿਆਰੀਆਂ ਨੂੰ ਝਟਕਾ ਜ਼ਰੂਰ ਲੱਗ ਰਿਹਾ ਹੈ।
ਇਹ ਵੀ ਪੜ੍ਹੋ : 12 ਸਾਲ ਪਹਿਲਾਂ ਸਾਊਦੀ ਅਰਬ ਗਿਆ ਕਰਨੈਲ ਸਿੰਘ ਲਾਸ਼ ਬਣ ਪਰਤਿਆ ਘਰ, ਭੁੱਬਾਂ ਮਾਰ ਰੋਇਆ ਪਰਿਵਾਰ
ਪੰਜਾਬ ’ਚ ਜਿੱਥੇ ਲਗਾਤਾਰ ਭਾਜਪਾ ਆਗੂਆਂ ਨੂੰ ਕਿਸਾਨਾਂ ਦੇ ਤਿੱਖੇ ਵਿਰੋਧ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉੱਥੇ ਹੀ ਭਾਜਪਾ ਆਗੂ ਪਾਰਟੀ ਤੋਂ ਵੱਖ ਹੋਣ ਲਈ ਮਜਬੂਰ ਹੋ ਰਹੇ ਹਨ। ਤਾਜਾ ਘਟਨਾ ’ਚ ਭਾਜਪਾ ਦੇ ਜ਼ਿਲ੍ਹਾ ਸਕੱਤਰ ਕਰਨ ਦੀਵਾਨ ਪੁੱਤਰ ਐਡਵੋਕੇਟ ਕੇ. ਕੇ. ਦੀਵਾਨ ਨੇ ਭਾਰਤੀ ਜਨਤਾ ਪਾਰਟ ਦੇ ਸਕੱਤਰ ਦਾ ਅਹੁਦਾ ਅਤੇ ਮੈਂਬਰਸ਼ਿੱਪ ਤੋਂ ਅਸਤੀਫ਼ਾ ਭੇਜਿਆ ਹੈ।
ਉਨ੍ਹਾਂ ਕਿਹਾ ਕਿਸਾਨ ਪਿਛਲੇ 4 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਨੂੰ ਇਸ ਦਾ ਹੱਲ ਨਹੀਂ ਮਿਲਿਆ ਹੈ। ਇਥੋਂ ਤਕ ਕਿ ਪਿਛਲੇ ਕਰੀਬ 1 ਮਹੀਨੇ ਤੋਂ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਬੰਦ ਕਰ ਦਿੱਤੀ ਹੈ, ਜਿਸ ਨਾਲ ਉਹ ਦੁਖੀ ਹਨ ਅਤ ਕਿਸਾਨ-ਮਜਦੂਰਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਪਾਰਟੀ ਹਾਈਕਮਾਨ ਨੂੰ ਆਪਣਾ ਅਸਤੀਫ਼ਾ ਦੇਣ ਲਈ ਮਜਬੂਰ ਹੋਏ ਹਨ।
ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ ਸਬੰਧੀ ਜਲੰਧਰ ਪ੍ਰਸ਼ਾਸਨ ਦਾ ਅਹਿਮ ਫੈਸਲਾ, ਆਸ਼ਾ ਵਰਕਰਾਂ ਨੂੰ ਮਿਲੇਗਾ ਇਨਾਮ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ
NEXT STORY