ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਫਰਵਰੀ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਆ ਰਹੇ ਹਨ। ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਹੋ ਰਹੀ ਇਹ ਫੇਰੀ ਸਿਆਸੀ ਹਲਕਿਆਂ ਵਿਚ ਬਹੁਤ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਇਸ ਰਾਹੀਂ ਭਾਜਪਾ ਦੋਆਬਾ ਖੇਤਰ ਦੇ ਵੱਡੇ ਐੱਸ.ਸੀ. ਵੋਟ ਬੈਂਕ ਨੂੰ ਕੈਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਿਆਸੀ ਮਾਹਿਰਾਂ ਮੁਤਾਬਕ ਪੀ.ਐੱਮ. ਮੋਦੀ ਵਾਰਾਣਸੀ (ਗੁਰੂ ਰਵਿਦਾਸ ਜੀ ਦਾ ਜਨਮ ਸਥਾਨ) ਅਤੇ ਜਲੰਧਰ ਦੇ ਡੇਰਾ ਬੱਲਾਂ ਵਿਚਕਾਰ ਇਕ ਸਮਾਜਿਕ ਸਾਂਝ ਬਣਾ ਕੇ ਅਨੁਸੂਚਿਤ ਜਾਤੀ ਦੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਰਣਨੀਤੀ 'ਤੇ ਕੰਮ ਕਰ ਰਹੇ ਹਨ। ਦੋਆਬਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿਚ ਕੁੱਲ 23 ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ ਵਿਚੋਂ 19 ਸੀਟਾਂ 'ਤੇ ਡੇਰਾ ਸੱਚਖੰਡ ਬੱਲਾਂ ਦਾ ਸਿੱਧਾ ਪ੍ਰਭਾਵ ਮੰਨਿਆ ਜਾਂਦਾ ਹੈ। ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿਚ ਅਨੁਸੂਚਿਤ ਜਾਤੀ ਦੀ ਆਬਾਦੀ ਲਗਭਗ 45 ਫੀਸਦੀ ਹੈ, ਜਿਸ ਵਿਚੋਂ 35 ਫੀਸਦੀ ਪੂਰੀ ਤਰ੍ਹਾਂ ਸਰਗਰਮ ਵੋਟਰ ਹਨ। ਲਿਹਾਜ਼ਾ ਭਾਜਪਾ ਨੂੰ ਇਸ ਦਾ ਸਿੱਧਾ-ਸਿੱਧਾ ਲਾਭ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਕੈਲਗਰੀ ਵਿਚ ਚੱਲੀਆਂ ਗੋਲੀਆਂ, ਪੰਜਾਬੀ ਜੋੜੇ ਦੀ ਮੌਤ
ਬੀਜੇਪੀ ਲਈ ਕਿਉਂ ਅਹਿਮ ਹੈ ਇਹ ਦੌਰਾ?
ਅਕਾਲੀ ਦਲ ਨਾਲ ਗਠਜੋੜ ਟੁੱਟਣ ਤੋਂ ਬਾਅਦ ਭਾਜਪਾ ਹੁਣ ਪੰਜਾਬ ਵਿਚ ਇਕੱਲਿਆਂ ਚੋਣ ਮੈਦਾਨ ਵਿਚ ਹੈ। ਪਹਿਲਾਂ ਅਨੁਸੂਚਿਤ ਜਾਤੀ ਦੇ ਵੋਟਰਾਂ ਨੂੰ ਖਿੱਚਣ ਦੀ ਜ਼ਿੰਮੇਵਾਰੀ ਅਕਾਲੀ ਦਲ ਦੀ ਹੁੰਦੀ ਸੀ ਪਰ ਹੁਣ ਭਾਜਪਾ ਸਿੱਧੇ ਤੌਰ 'ਤੇ ਪੇਂਡੂ ਅਤੇ ਦਲਿਤ ਵੋਟਰਾਂ ਤੱਕ ਪਹੁੰਚ ਬਣਾਉਣਾ ਚਾਹੁੰਦੀ ਹੈ। 2022 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਇਨ੍ਹਾਂ ਵੋਟਾਂ ਦੇ ਸਿਰ 'ਤੇ ਜਿੱਤ ਹਾਸਲ ਕੀਤੀ ਸੀ, ਜਿਸ ਨੂੰ ਹੁਣ ਭਾਜਪਾ ਆਪਣੇ ਵੱਲ ਮੋੜਨਾ ਚਾਹੁੰਦੀ ਹੈ। ਦੋਆਬਾ ਦੀਆਂ 23 ਵਿਧਾਨ ਸਭਾ ਸੀਟਾਂ ਵਿਚੋਂ ਲਗਭਗ 19 ਸੀਟਾਂ 'ਤੇ ਡੇਰਾ ਸੱਚਖੰਡ ਬੱਲਾਂ ਦਾ ਸਿੱਧਾ ਪ੍ਰਭਾਵ ਹੈ। ਇਸ ਤੋਂ ਇਲਾਵਾ ਭਾਜਪਾ ਹੁਣ ਸ਼ਹਿਰੀ ਵੋਟ ਬੈਂਕ ਦੇ ਨਾਲ ਨਾਲ ਪੇਂਡੂ ਅਤੇ ਦਲਿਤ ਵੋਟਰਾਂ ਤਕ ਪਹੁੰਚ ਬਨਾਉਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਮੁੜ ਸ਼ੁਰੂ ਹੋਵੇਗਾ ਮੀਂਹ ਦਾ ਦੌਰ, ਇਨ੍ਹਾਂ ਤਾਰੀਖਾਂ ਤੋਂ ਬਦਲੇਗਾ ਮੌਸਮ
ਹੋ ਸਕਦੇ ਹਨ ਵੱਡੇ ਐਲਾਨ
ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦੌਰੇ ਦੌਰਾਨ ਕੁਝ ਅਹਿਮ ਘਟਨਾਕ੍ਰਮ ਦੇਖਣ ਨੂੰ ਮਿਲ ਸਕਦੇ ਹਨ। ਜਿਨ੍ਹਾਂ ਵਿਚ ਆਦਮਪੁਰ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ 'ਤੇ ਰੱਖਣ ਦਾ ਐਲਾਨ ਹੋ ਸਕਦਾ ਹੈ। ਪਿੰਡਾਂ ਵਿਚ ਭਾਈਚਾਰਕ ਸਾਂਝ ਵਧਾਉਣ ਲਈ ਨਵੀਆਂ ਜਥੇਬੰਦਕ ਗਤੀਵਿਧੀਆਂ ਦੀ ਸ਼ੁਰੂਆਤ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ: ਪੈਟਰੋਲ ਪੰਪ ਨੇੜੇ ਹੋ ਜਾਣਾ ਸੀ ਵੱਡਾ ਧਮਾਕਾ, ਗੈਸ ਨਾਲ ਭਰਿਆ ਟੈਂਕਰ ਬਣਿਆ ਅੱਗ ਦਾ ਗੋਲਾ
NEXT STORY