ਚੰਡੀਗੜ੍ਹ : ਅੰਮ੍ਰਿਤਸਰ 'ਚ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਹੁਣ ਭਾਜਪਾ ਵਲੋਂ ਰੰਧਾਵਾ ਦੀ ਮੌਤ ਮਾਮਲੇ 'ਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਉਕਤ ਮਾਮਲੇ ਸਬੰਧੀ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਨੇ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਲੈ ਲਿਆ ਹੈ ਅਤੇ ਮੁੱਖ ਮੰਤਰੀ ਦੇ ਘਰ ਤੋਂ ਰਾਜਪਾਲ ਦਾ ਘਰ ਬਹੁਤ ਨੇੜੇ ਹੈ।
ਇਹ ਵੀ ਪੜ੍ਹੋ : 28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ
ਇਸ ਦੇ ਬਾਵਜੂਦ ਵੀ ਰਾਜਪਾਲ ਤੱਕ ਅਸਤੀਫ਼ਾ ਪਹੁੰਚਾਉਣ 'ਚ 2 ਦਿਨ ਲੱਗ ਗਏ। ਇਹ 'ਆਪ' ਸਰਕਾਰ ਦੀ ਬਦਨੀਅਤ ਹੈ ਅਤੇ ਇਸ ਨੂੰ ਪੰਜਾਬ ਦੇ ਲੋਕ ਦੇਖ ਰਹੇ ਹਨ। ਸੁਨੀਲ ਜਾਖੜ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਾਜਪਾ ਰੰਧਾਵਾ ਪਰਿਵਾਰ ਨਾਲ ਡੱਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਲੜਾਈ ਲੜੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪੂਰੇ ਪੰਜਾਬ ਅੰਦਰ ਭਾਜਪਾ ਵਲੋਂ ਧਰਨੇ-ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਪਟਿਆਲਾ ਵਿਖੇ ਉਕਤ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦੌਰਾਨ ਕਿਹੋ ਜਿਹਾ ਰਹੇਗਾ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਮਾਨ ਨੂੰ ਕਦੇ ਮੁਆਫ਼ ਨਹੀਂ ਕਰਨਗੇ ਅਤੇ ਅਸੀਂ ਰੰਧਾਵਾ ਪਰਿਵਾਰ ਨੂੰ ਇਨਸਾਫ਼ ਦੁਆ ਕੇ ਹੀ ਰਹਾਂਗੇ। ਉਨ੍ਹਾਂ ਵੱਡਾ ਤੰਜ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਜਿਸ ਤਰ੍ਹਾਂ ਨਾਲ ਆਪਣੇ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਇੰਝ ਲੱਗਦਾ ਹੈ ਕਿ ਉਹ ਆਪ ਇਸ ਗੁਨਾਹ 'ਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਭਾਜਪਾ ਮੈਦਾਨ 'ਚ ਡਟੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 3 ਗ੍ਰਿਫ਼ਤਾਰ
NEXT STORY