ਚੰਡੀਗੜ੍ਹ (ਸ਼ਰਮਾ)- ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ੈਲਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨੇ ਸੂਬਾ ਭਾਜਪਾ ਮੁੱਖ ਦਫਤਰ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕਰ ਕੇ ਸ਼ੈਲਰ ਚਲਾਉਣ ਵਿਚ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਪਹਿਲ ਦੇ ਆਧਾਰ ’ਤੇ ਕਰਵਾਏ ਜਾਣ ਲਈ ਸੂਬਾ ਭਾਜਪਾ ਪ੍ਰਧਾਨ ਦਾ ਧੰਨਵਾਦ ਕੀਤਾ। ਇਸ ਮੌਕੇ ਸੂਬਾ ਸੰਗਠਨ ਦੇ ਜਨਰਲ ਸਕੱਤਰ ਦਿਨੇਸ਼ ਕੁਮਾਰ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਰਾਜੇਸ਼ ਬਾਘਾ, ਦਿਆਲ ਸਿੰਘ ਸੋਢੀ, ਐੱਫ.ਸੀ.ਆਈ. ਮੈਂਬਰ ਜੀਵਨ ਗਰਗ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਜਾਅਲੀ ਕਾਗਜ਼ ਲਾ ਕੇ 5 ਗੱਡੀਆ ਕਰਵਾਈਆਂ ਰਜਿਸਟਰਡ, FIR ਦਰਜ
ਸ਼ੈਲਰ ਮਾਲਕਾਂ ਨੇ ਇਸ ਮੌਕੇ ਸੂਬਾ ਭਾਜਪਾ ਪ੍ਰਧਾਨ ਨੂੰ ਆਪਣੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਕੇਂਦਰ ਸਰਕਾਰ ਵਲੋਂ ਸ਼ੈਲਰ ਮਾਲਕਾਂ ਲਈ ਨਵੇਂ ਵਿਸ਼ੇਸ਼ ਨਿਯਮ ਜਾਰੀ ਕੀਤੇ ਗਏ ਸਨ, ਜਿਸ ਕਾਰਨ ਸ਼ੈਲਰ ਮਾਲਕਾਂ ਨੂੰ ਮਿਲਿੰਗ ਅਤੇ ਪ੍ਰੋਸੈਸਿੰਗ ਵਿਚ ਬਹੁਤ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਨਵੇਂ ਨਿਯਮਾਂ ਕਾਰਨ ਸਾਨੂੰ ਬਹੁਤ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਜਲਦੀ ਹੀ ਸ਼ੈਲਰ ਬੰਦ ਹੋਣ ਦੀ ਸਥਿਤੀ ਪੈਦਾ ਹੋ ਸਕਦੀ ਸੀ। ਅਸੀਂ ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਪਲੇਟਫਾਰਮਾਂ ’ਤੇ ਆਪਣੀ ਆਵਾਜ਼ ਚੁੱਕੀ ਸੀ ਪਰ ਕੋਈ ਹੱਲ ਨਹੀਂ ਲੱਭਿਆ ਗਿਆ। ਆਖਿਰਕਾਰ, ਇਹ ਮਾਮਲਾ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸਾਹਮਣੇ ਰੱਖਿਆ ਗਿਆ, ਜਿਨ੍ਹਾਂ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਕੇ ਅਤੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨਾਲ ਗੱਲ ਕਰਨ ਤੋਂ ਬਾਅਦ ਇਸ ਮਾਮਲੇ ਨੂੰ ਤੁਰੰਤ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਲਾਏ ਗਏ ਇਹ ਨਵੇਂ ਨਿਯਮ ਤੁਰੰਤ ਵਾਪਿਸ ਕਰ ਦਿੱਤੇ ਗਏ ਹਨ। ਇਸ ਦੇ ਲਈ ਅੱਜ ਪੰਜਾਬ ਭਰ ਤੋਂ ਸ਼ੈਲਰ ਐਸੋਸੀਏਸ਼ਨਾਂ ਨੇ ਕੇਂਦਰ ਸਰਕਾਰ ਅਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਧੰਨਵਾਦ ਕੀਤਾ ਹੈ।
ਜਾਅਲੀ ਕਾਗਜ਼ ਲਾ ਕੇ 5 ਗੱਡੀਆ ਕਰਵਾਈਆਂ ਰਜਿਸਟਰਡ, FIR ਦਰਜ
NEXT STORY