ਅੰਮ੍ਰਿਤਸਰ- ਭਾਰਤੀ ਜਨਤਾ ਪਾਰਟੀ ਦੀ ਪੰਜਾਬ ਲੀਡਰਸ਼ਿਪ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਵਿਚ ਅਮਨ-ਸ਼ਾਂਤੀ, ਭਾਈਚਾਰੇ ਅਤੇ ਚੜਦੀ ਕਲਾ ਦੀ ਅਰਦਾਸ ਕੀਤੀ। ਭਾਜਪਾ ਦੇ ਕਾਰਜਕਾਰੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਗ ਨੇ ਆਪਣੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਇੱਥੇ ਕਿਸੇ ਨੇਤਾ ਜਾਂ ਪਾਰਟੀ ਦੇ ਰੂਪ ਵਿਚ ਨਹੀਂ, ਸਿਰਫ ਨਾਨਕ ਨਾਮ ਲੇਵਾ ਸੰਗਤ ਵਜੋਂ ਆਏ ਹਾਂ। ਗੁਰੂ ਘਰ ਵਿੱਚ ਨਤਮਸਤਕ ਹੋ ਕੇ ਅਸੀਂ ਪ੍ਰਾਰਥਨਾ ਕੀਤੀ ਕਿ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਾ ਕਾਇਮ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸੰਵੇਦਨਸ਼ੀਲ ਹੈ ਅਤੇ ਜਦੋਂ ਵੀ ਜ਼ਰੂਰਤ ਪਈ, ਕੇਂਦਰ ਨੇ ਤੁਰੰਤ ਕਾਰਵਾਈ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਆ ਗਈ ਇਕ ਹੋਰ ਸਰਕਾਰੀ ਛੁੱਟੀ, ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਦੇ ਗ੍ਰਹਿ ਮੰਤਰੀ ਦੇ ਸੁਨੇਹੇ ਤੋਂ ਬਾਅਦ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਸਾਥੀਆਂ ਨਾਲ ਆ ਕੇ ਦਰਬਾਰ ਸਾਹਿਬ ਵਿਖੇ ਹਾਲਾਤ ਵੇਖੇ। ਉਨ੍ਹਾਂ ਆਖਿਆ ਕਿ ਪੰਜ ਦਿਨਾਂ ਵਿੱਚ ਜਦੋਂ ਧਮਕੀ ਦੀ ਘਟਨਾ ਵਾਪਰੀ, ਮੁੱਖ ਮੰਤਰੀ ਨੂੰ ਪਹਿਲੇ ਦਿਨ ਹੀ ਇੱਥੇ ਆ ਜਾਣਾ ਚਾਹੀਦਾ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ ਕਰਨਾ ਪਵੇਗਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਨਮੋਲ ਗਗਨ ਮਾਨ ਵੱਲੋਂ ਸਿਆਸਤ ਛੱਡਣ ਦਾ ਐਲਾਨ
NEXT STORY