ਧਰਮਕੋਟ (ਸਤੀਸ਼) : ਧਰਮਕੋਟ ਹਲਕੇ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਬਲਾਕ ਧਰਮਕੋਟ ਦੇ ਆਗੂ ਸੰਦੀਪ ਸਿੰਘ ਸੰਧੂ ਨੇ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। ਇਸ ਮੌਕੇ ’ਤੇ ਕਾਂਗਰਸ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਵਿਚ ਉਨ੍ਹਾਂ ਵੱਲੋਂ ਘਰ ਵਾਪਸੀ ਕੀਤੀ ਗਈ। ਇਸ ਮੌਕੇ ’ਤੇ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਕਾਂਗਰਸ ਵਿਚ ਸ਼ਾਮਲ ਹੋਏ ਹਨ ਅਤੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ’ਚ ਕਾਂਗਰਸ ਵਿਚ ਰਹਿ ਕੇ ਲੋਕਾਂ ਦੀ ਸੇਵਾ ਕਰਨਗੇ। ਇਸ ਮੌਕੇ ਜ਼ਿਲ੍ਹਾ ਮੋਗਾ ਕਾਂਗਰਸ ਪ੍ਰਧਾਨ ਸੁਖਜੀਤ ਸਿੰਘ ਲੋਹਗੜ੍ਹ ਨੇ ਕਿਹਾ ਕਿ ਭਾਜਪਾ ਤੋਂ ਦੇਸ਼ ਦਾ ਹਰ ਵਰਗ ਦੁਖੀ ਹੈ ਤੇ ਵੱਡੀ ਗਿਣਤੀ ਵਿਚ ਭਾਜਪਾ ਆਗੂ ਆਪਣੀ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ।
ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਸੰਧੂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਸੰਦੀਪ ਸਿੰਘ ਸੰਧੂ ਸਾਡਾ ਪੁਰਾਣਾ ਸਾਥੀ ਹੈ ਅਤੇ ਇਸ ਦੀ ਘਰ ਵਾਪਸੀ ਦਾ ਉਹ ਸਵਾਗਤ ਕਰਦੇ ਹਨ। ਲੋਹਗ਼ੜ੍ਹ ਨੇ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਵੱਡੇ ਪੱਧਰ ’ਤੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਗੂ ਅਤੇ ਵਰਕਰ ਕਾਂਗਰਸ ਵਿਚ ਸ਼ਾਮਲ ਹੋ ਰਹੇ ਹਨ ਤੇ ਆਉਣ ਵਾਲੇ ਦਿਨਾਂ ਵਿਚ ਵੀ ਧਰਮਕੋਟ ਹਲਕੇ ਤੋਂ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂ ਕਾਂਗਰਸ ਵਿਚ ਸ਼ਾਮਲ ਹੋਣਗੇ। ਇਸ ਮੌਕੇ ਨਗਰ ਕੌਂਸਲ ਧਰਮਕੋਟ ਦੇ ਸਾਬਕਾ ਪ੍ਰਧਾਨ ਅਤੇ ਉੱਘੇ ਕਾਂਗਰਸੀ ਆਗੂ ਇੰਦਰਪ੍ਰੀਤ ਸਿੰਘ ਬੰਟੀ ਨੇ ਕਿਹਾ ਕਿ ਸੰਦੀਪ ਸਿੰਘ ਸੰਧੂ ਦੇਪਾਰਟੀ ਵਿਚ ਵਾਪਸੀ ਹੋਣ ਨਾਲ ਧਰਮਕੋਟ ਸ਼ਹਿਰ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਵੀ ਵੱਡੀ ਤਾਕਤ ਮਿਲੀ ਹੈ।
ਆਰ. ਡੀ. ਐੱਫ. ’ਤੇ ਪੰਜਾਬ ਸਰਕਾਰ ਨੇ ਯੂ. ਸੀ. ਕਿਉਂ ਨਹੀਂ ਜਾਰੀ ਕੀਤਾ : ਤਰੁਣ ਚੁਘ
NEXT STORY