ਲੁਧਿਆਣਾ (ਨਰਿੰਦਰ) : ਜਦੋਂ-ਜਦੋਂ ਕੇਂਦਰ 'ਚ ਭਾਜਪਾ ਦੀ ਸਰਕਾਰ ਆਈ, ਦੇਸ਼ ਦੀ ਜੀ. ਡੀ. ਪੀ. 'ਚ ਵਾਧਾ ਹੋਇਆ ਹੈ। ਇਹ ਕਹਿਣਾ ਹੈ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਦਾ। ਗਹਿਲੋਤ ਲੁਧਿਆਣਾ ਪਹੁੰਚੇ ਹੋਏ ਸਨ। ਗਹਿਲੋਤ ਨੇ ਜਿੱਥੇ ਮੋਦੀ ਸਰਕਾਰ ਦੇ ਤਿੰਨ ਸਾਲਾਂ ਦੌਰਾਨ ਕਰਵਾਏ ਗਏ ਵਿਕਾਸ ਦਾ ਗੁਣਗਾਨ ਕਰਦਿਆਂ ਮੋਦੀ ਦੇ ਸੋਹਲੇ ਗਾਏ, ਉਥੇ ਹੀ ਕਾਂਗਰਸ ਨੂੰ ਭ੍ਰਿਸ਼ਟਾਚਾਰ ਦੀ ਜੜ੍ਹ ਵੀ ਦੱਸਿਆ।
ਇਸ ਮੌਕੇ ਕੇਂਦਰੀ ਮੰਤਰੀ ਨੇ ਝਾੜੂ ਲਗਾ ਕੇ ਲੁਧਿਆਣਾ ਵਾਸੀਆਂ ਨੂੰ ਆਪਣਾ ਆਲਾ-ਦੁਆਲਾ ਸਾਫ-ਸੁਥਰਾ ਰੱਖਣ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਕੇਂਦਰੀ ਮੰਤਰੀ ਨਾਲ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਅਤੇ ਮਨੋਰੰਜਨ ਕਾਲੀਆ ਵੀ ਮੌਜੂਦ ਸਨ।
ਪੰਜਾਬੀ ਮੁੰਡੇ ਤੇ ਫਿਲਪੀਨਜ਼ ਦੀ ਕੁੜੀ ਦੇ ਸੱਚੇ ਇਸ਼ਕ ਦੀ ਅਜਿਹੀ ਕਹਾਣੀ, ਜਿਸ ਨੂੰ ਪੜ੍ਹ ਕੇ ਤੁਸੀਂ ਵੀ ਹੋ ਜਾਓਗੇ ਭਾਵੁਕ
NEXT STORY