ਚੰਡੀਗੜ੍ਹ: ਪੰਜਾਬ ਵਿਚ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਪ੍ਰਾਈਵੇਟ ਹਸਪਤਾਲਾਂ ਵੱਲ ਬਕਾਏ ਨੂੰ ਲੈ ਕੇ ਕੇਂਦਰ ਦੀ ਸੱਤਾ 'ਤੇ ਕਾਬਿਜ਼ ਭਾਰਤੀ ਜਨਤਾ ਪਾਰਟੀ ਅਤੇ ਪੰਜਾਬ 'ਚ ਸੱਤਾਧਾਰੀ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਹੋ ਗਏ ਹਨ। ਬੀਤੇ ਦਿਨੀਂ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਵੱਲੋਂ ਪੰਜਾਬ ਵਿਚ ਆਯੁਸ਼ਮਾਨ ਕਾਰਡ ਨੂੰ ਦਿੱਤੇ ਗਏ ਬਿਆਨ ਮਗਰੋਂ ਹੁਣ ਆਮ ਆਦਮੀ ਪਾਰਟੀ ਨੇ ਨੱਢਾ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਚੱਲਦੀ ਪ੍ਰੈੱਸ ਕਾਨਫ਼ਰੰਸ 'ਚ ਫੁੱਟ-ਫੁੱਟ ਕੇ ਰੋ ਪਿਆ ਅੰਮ੍ਰਿਤਪਾਲ ਸਿੰਘ ਮਹਿਰੋਂ, ਆਖ਼ੀਆਂ ਇਹ ਗੱਲਾਂ (ਵੀਡੀਓ)
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜੇ.ਪੀ. ਨੱਢਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ 376 ਕਰੋੜ ਰੁਪਏ ਦੀ ਬਕਾਇਆ ਰਾਸ਼ੀ 'ਚੋਂ 220 ਕਰੋੜ ਰੁਪਏ ਕੇਂਦਰ ਦੇ ਹਨ ਅਤੇ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ 800 ਕਰੋੜ ਰੁਪਏ ਤੋਂ ਵੱਧ ਦੇ ਫੰਡ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਵੱਖ-ਵੱਖ ਸਕੀਮਾਂ ਦੇ ਪੰਜਾਬ ਦੇ ਹਿੱਸੇ ਦੇ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਰੋਕ ਦਿੱਤਾ ਗਿਆ ਹੈ। ਪਿਛਲੇ ਦੋ ਸਾਲਾਂ ਤੋਂ ਪੰਜਾਬ ਸਰਕਾਰ ਕੇਂਦਰ ਤੋਂ ਲਗਾਤਾਰ ਆਪਣੇ ਹੱਕਾਂ ਦੀ ਮੰਗ ਕਰ ਰਹੀ ਹੈ ਪਰ ਕੇਂਦਰ ਕੋਈ ਸੁਣਵਾਈ ਨਹੀਂ ਕਰ ਰਿਹਾ।
ਇਹ ਖ਼ਬਰ ਵੀ ਪੜ੍ਹੋ - ਡੇਰਾ ਮੁਖੀ ਦਾ ਸ਼ਰਮਨਾਕ ਕਾਰਾ! ਨਸ਼ੇੜੀ ਭਰਾ ਨੂੰ ਸੁਧਾਰਨ ਦੀ ਫ਼ਰਿਆਦ ਲੈ ਕੇ ਗਈ ਭੈਣ ਦੀ ਰੋਲ਼ੀ ਪੱਤ
ਨੀਲ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਸਾਨੂੰ 8000 ਕਰੋੜ ਰੁਪਏ ਦੇ ਰੋਕੇ ਹੋਏ ਫੰਡ ਜਾਰੀ ਕਰ ਦੇਵੇ। ਗਰਗ ਨੇ ਨੱਢਾ ਨੂੰ ਕਿਹਾ ਕਿ ਜੇਕਰ ਉਹ ਪੰਜਾਬ ਦੇ ਲੋਕਾਂ ਲਈ ਇੰਨੇ ਹੀ ਫਿਕਰਮੰਦ ਹਨ ਤਾਂ ਪੰਜਾਬ ਦੇ ਪੈਸੇ ਕਿਉਂ ਰੋਕੇ ਹੋਏ ਹਨ?
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, ਨਾਕੇ ਦੌਰਾਨ ਨੌਜਵਾਨਾਂ ਦੀ ASI ਨਾਲ ਹੱਥੋਪਾਈ, ਮੁਲਾਜ਼ਮ ਦੀ ਪਾੜ ਦਿੱਤੀ ਵਰਦੀ
NEXT STORY