ਰਾਜਪੁਰਾ (ਇਕਬਾਲ) : ਖੇਤੀ ਕਾਨੂੰਨ ਪਾਸ ਕਰਨ ਤੋਂ ਬਾਅਦ ਪੰਜਾਬ ਵਿਚ ਭਾਜਪਾ ਆਗੂਆਂ ਦੇ ਅਸਤੀਫ਼ਿਆਂ ਦਾ ਦੌਰ ਲਗਾਤਾਰ ਜਾਰੀ ਹੈ। ਹਲਕਾ ਰਾਜਪੁਰਾ ’ਚ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਅਤੇ ਸਰਗਰਮ ਆਗੂ ਸੀਨੀਅਰ ਐਡਵੋਕੇਟ ਕਿਸ਼ਨ ਸਿੰਘ ਨੇ 3 ਖੇਤੀ ਕਾਨੂੰਨਾਂ ਦੇ ਵਿਰੋਧ ’ਚ ਆਪਣੇ ਅਹੁਦੇ ਅਤੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫ਼ੇ ਦੀ ਕਾਪੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼, ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜਨਰਲ ਸਕੱਤਰ ਦਿਨੇਸ਼ ਕੁਮਾਰ ਨੂੰ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦਾ ਮੋਦੀ ਸਰਕਾਰ ਨੂੰ ਵੱਡਾ ਝਟਕਾ, ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਨਾ ਦੇਣ ਦਾ ਐਲਾਨ
ਐਡਵੋਕੇਟ ਕਿਸ਼ਨ ਸਿੰਘ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਜਿਹੜੇ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਦੇ ਵਿਰੋਧ ’ਚ ਪਿਛਲੇ 1 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਜਥੇਬੰਦੀਆਂ ਧਰਨਾ ਦੇ ਰਹੀਆਂ ਹਨ। ਕੇਂਦਰ ਸਰਕਾਰ ਕਾਨੂੰਨ ਰੱਦ ਕਰਨ ਦੀ ਥਾਂ ਸਿਰਫ ਸੋਧਾਂ ਕਰਨ ਦੀਆਂ ਗੱਲਾਂ ਕਰ ਕੇ ਗੁੰਮਰਾਹ ਕਰ ਰਹੀ ਹੈ। ਉਹ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਤੇ ਕਿਸਾਨ ਦੇ ਹੱਕਾਂ ਲਈ ਲੜਨਗੇ। ਇਸ ਕਾਰਣ ਉਨ੍ਹਾਂ ਵੱਲੋਂ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਦੁਖ਼ਦ ਖ਼ਬਰ, ਕਿਸਾਨ ਨੇ ਪਹਿਲਾਂ ਗੁਰੂ ਘਰ ਮੱਥਾ ਟੇਕਿਆ, ਫਿਰ ਲੈ ਲਿਆ ਫਾਹਾ
ਮਹਿਲਾ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਰੰਜਨਾ ਸ਼ਰਮਾ ਨੇ ਵੀ ਦਿੱਤਾ ਅਸਤੀਫ਼ਾ
ਫਤਿਹਗੜ੍ਹ ਸਾਹਿਬ ’ਚ ਭਾਜਪਾ ਦੀ ਸਰਗਰਮ ਆਗੂ ਮਹਿਲਾ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਰੰਜਨਾ ਸ਼ਰਮਾ ਆਪਣੇ ਸਾਥੀਆਂ ਸਮੇਤ ਕਿਸਾਨਾਂ ਪ੍ਰਤੀ ਕੇਂਦਰ ਸਰਕਾਰ ਵੱਲੋਂ ਅੜੀਅਲ ਰਵੱਈਆ ਅਪਣਾਉਣ ਦੇ ਰੋਸ ਵਜੋਂ ਅਸਤੀਫ਼ਾ ਦੇ ਕੇ ‘ਆਪ’ ’ਚ ਸ਼ਾਮਲ ਹੋ ਗਈ। ਇਸ ਸਬੰਧੀ ਸੂਬਾ ਬੁਲਾਰੇ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ‘ਆਪ’ ਸਰਕਾਰ ਵੱਲੋਂ ਦਿੱਲੀ ’ਚ ਕਿਸਾਨਾਂ ਲਈ ਆਵਾਜ਼ ਬੁਲੰਦ ਕਰਨ ਦੇ ਨਾਲ-ਨਾਲ ਅੰਦੋਲਨ ’ਚ ਕਿਸਾਨਾਂ-ਮਜ਼ਦੂਰਾਂ ਨੂੰ ਹਰ ਤਰ੍ਹਾਂ ਨਾਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਰੰਜਨਾ ਨੇ ਦੱਸਿਆ ਕਿ ਉਹ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਤੇ ਆਮ ਲੋਕਾਂ ਪ੍ਰਤੀ ਕੀਤੇ ਜਾ ਰਹੇ ਲੋਕ ਹਿੱਤ ਕੰਮਾ ਤੋਂ ਕਾਫ਼ੀ ਸਮੇਂ ਤੋਂ ਪ੍ਰਭਾਵਿਤ ਹੋਏ ਹਨ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖ਼ਿਲਾਫ਼ ਹੁਣ ਬਲਵਿੰਦਰ ਸਿੰਘ ਵਲੋਂ ਅਰਜਨ ਐਵਾਰਡ ਵਾਪਸ ਕਰਨ ਦਾ ਐਲਾਨ
ਨੋਟ - ਕੀ ਕੇਂਦਰ ਸਰਕਾਰ ਨੂੰ ਤੁਰੰਤ ਪ੍ਰਭਾਵ ਨਾਲ ਤਿੰਨੇ ਖੇਤੀ ਕਾਨੂੰ ਵਾਪਸ ਲੈ ਲੈਣੇ ਚਾਹੀਦੇ ਹਨ?
ਦੁਖਦ ਖ਼ਬਰ: ਦਿੱਲੀ ਧਰਨੇ ਤੋਂ ਵਾਪਸ ਪਰਤ ਰਹੀ ਮਜ਼ਦੂਰ ਆਗੂ ਦੀ ਹਾਦਸੇ ’ਚ ਮੌਤ
NEXT STORY