ਚੰਡੀਗੜ੍ਹ (ਵੈੱਬ ਡੈਸਕ): ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਕਿਆਸਅਰਾਈਆਂ ਹਨ ਕਿ ਇਸ ਦੌਰਾਨ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਤੋਂ ਗੱਠਜੋੜ ਹੋ ਸਕਦਾ ਹੈ। ਇਸ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਸ ਗੱਠਜੋੜ ਵਿਚ ਸ਼੍ਰੋਮਣੀ ਅਕਾਲੀ ਦਲ ਹੀ ਵੱਡੇ ਭਰਾ ਦੀ ਭੂਮਿਕਾ ਵਿਚ ਰਹੇਗਾ।
ਸੂਤਰਾਂ ਮੁਤਾਬਕ, ਗੱਠਜੋੜ ਵਿਚ ਭਾਜਪਾ ਦੀਆਂ ਸੀਟਾਂ ਵੱਧ ਜ਼ਰੂਰ ਸਕਦੀਆਂ ਹਨ, ਪਰ ਜ਼ਿਆਦਾ ਸੀਟਾਂ ਅਕਾਲੀ ਦਲ ਕੋਲ ਹੀ ਰਹਿਣਗੀਂ। ਭਾਜਪਾ ਜੋ ਪਹਿਲਾਂ 23 ਸੀਟਾਂ 'ਤੇ ਲੜਦੀ ਸੀ, ਪਰ ਹੁਣ ਇਹ ਗਿਣਤੀ ਵੱਧ ਕੇ 50 ਦੇ ਕਰੀਬ ਜਾ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਅਕਾਲੀ ਦਲ 46 ਸੀਟਾਂ ਭਾਜਪਾ ਨੂੰ ਦੇ ਸਕਦੀ ਹੈ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ। ਕੁਝ ਹੀ ਦੇਰ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਾਂਝੀ ਪ੍ਰੈੱਸ ਕਾਨਫ਼ਰੰਸ ਕਰ ਕੇ ਇਸ ਸਬੰਧੀ ਕੋਈ ਐਲਾਨ ਕਰ ਸਕਦੇ ਹਨ।
ਇਸ ਵਿਚਾਲੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਪੱਤਰਕਾਰਾਂ ਵੱਲੋਂ ਗੱਠਜੋੜ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਕੁਝ ਦੇਰ ਦੇ ਇੰਤਜ਼ਾਰ ਮਗਰੋਂ ਸਭ ਕੁਝ ਸਾਫ਼ ਹੋ ਜਾਵੇਗਾ। ਛੋਟੇ-ਵੱਡੇ ਭਰਾ ਦੀ ਭੂਮਿਕਾ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਵੱਡਾ-ਛੋਟਾ ਭਰਾ ਕੁਝ ਨਹੀਂ ਹੁੰਦਾ, ਭਰਾ ਭਰਾ ਹੀ ਹੁੰਦੇ ਹਨ।
ਗਠਜੋੜ ਦੇ ਐਲਾਨ ਤੋਂ ਪਹਿਲਾਂ ਭਾਜਪਾ ਲੀਡਰਸ਼ਿਪ ਨੂੰ ਮਿਲੇ ਸੁਖਬੀਰ, ਕੀਤਾ ਗਿਆ ਸਵਾਗਤ
NEXT STORY