ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਭਾਜਪਾ ਦੇ ਆਲ ਇੰਡੀਆ ਸਕੱਤਰ ਤਰੁਣ ਚੁੱਘ ਨੇ ਅੱਜ ਦੀਨਾਨਗਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਹੜ੍ਹਾਂ ਨੂੰ ਰੋਕਣ ਦੇ ਲਈ ਪਹਿਲਾਂ ਪੁਖ਼ਤਾ ਪ੍ਰਬੰਧ ਕੀਤੇ ਹੁੰਦੇ ਤਾਂ ਸ਼ਾਇਦ ਪੰਜਾਬ ਨਾ ਡੁੱਬਦਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜ਼ਿਲ੍ਹੇ ਗੁਰਦਾਸਪੁਰ ਅੰਦਰ ਨਾ ਤਾਂ ਧੁੱਸੀ ਬੰਨ੍ਹ ਪੱਕੇ ਕੀਤੇ ਅਤੇ ਨਾ ਹੀ ਨਹਿਰਾਂ ਦੇ ਕਿਨਾਰੇ ਪੱਕੇ ਕਰਵਾਏ ਹਨ। ਜਿਸ ਦਾ ਖਮਿਆਜ਼ਾ ਅੱਜ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਪਣਾ ਹੈਲੀਕਾਪਟਰ ਜ਼ਿਲ੍ਹੇ ਵਿੱਚ ਛੱਡ ਕੇ ਇੱਕ ਸਿਆਸੀ ਸਟੰਟ ਖੇਡਿਆ ਹੈ। ਜਦਕਿ ਹੈਲੀਕਾਪਟਰ ਰਾਹੀਂ ਕਿਸੇ ਨੂੰ ਵੀ ਰਾਸ਼ਨ ਨਹੀਂ ਪਹੁੰਚਿਆ। ਇਸ ਔਖੀ ਘੜੀ ਵਿੱਚ ਗੁਰਦੁਆਰੇ ਸਾਹਿਬ, ਮੰਦਿਰ ਕਮੇਟੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਦੇਸ਼ ਦੀ ਆਰਮੀ ਡੁੱਬਦੇ ਹੋਏ ਲੋਕਾਂ ਦਾ ਸਹਾਰਾ ਬਣੀ ਹੈ। ਇਸ ਲਈ ਉਹ ਦੇਸ਼ ਦੀ ਆਰਮੀ ਬੀਐੱਸਐੱਫ ਅਤੇ ਸਮਾਜ ਸੇਵੀ ਲੋਕਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਹੜ੍ਹ ਵਰਗੇ ਹਾਲਾਤ ਬਣੇ ਉਦੋਂ ਤੋਂ ਹੀ ਭਾਜਪਾ ਜ਼ਿਲ੍ਹਾ ਗੁਰਦਾਸਪੁਰ ਦੀ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਲੋਕਾਂ ਦੀ ਮਦਦ ਕਰਨ 'ਚ ਰੁੱਝੀ ਹੋਈ ਹੈ।
ਗੁਰਦਾਸਪੁਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆ ਦੀ ਅਗਵਾਈ ਹੇਠ ਭਾਜਪਾ ਦੇ ਆਲ ਇੰਡੀਆ ਸਕੱਤਰ ਤਰੁਣ ਚੁੱਘ ਵੱਲੋਂ ਅੱਜ ਦਿੱਲੀ ਤੋਂ ਦੀਨਾਨਗਰ ਵਿੱਚ ਆਕੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਦੇ ਵਿੱਚ ਭਾਜਪਾ ਦੀ ਕੇਂਦਰ ਸਰਕਾਰ ਲੋਕਾਂ ਦੇ ਨਾਲ ਹਨ ਅਤੇ ਅੱਜ ਉਨ੍ਹਾਂ ਵੱਲੋਂ ਦੀਨਾਨਗਰ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਹੈ। ਇਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਾਰੀ ਰਿਪੋਰਟ ਬਣਾ ਕੇ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਕੇਂਦਰ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਭਾਰੀ ਸੂਰਜ ਭਾਰਦਵਾਜ ਅਤੇ ਦੀਨਾਨਗਰ ਤੋਂ ਹਲਕਾ ਇੰਚਾਰਜ ਰੇਨੂੰ ਕਸ਼ਯਪ, ਦੋਰਾਗਲਾ ਸਰਕਲ ਪ੍ਰਧਾਨ ਪਰਮਜੀਤ ਸਿੰਘ, ਯਸ਼ਪਾਲ ਕੁੰਡਲ, ਉਮੇਸਵਰ ਮਹਾਜਾਨ, ਰਕੇਸ਼ ਨਡਾਲਾ, ਗੁਰਮੀਤ ਕੌਰ, ਰਣਬੀਰ ਸਿੰਘ ਬਾਨੂੰ, ਪਰਸੋਤਮ ਸਿੰਘ, ਸਨਦੀਪ ਠਾਕੁਰ, ਸੈਪੀ ਸੋਹਲ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੁਸ਼ਕਿਲ ਦੀ ਘੜੀ ’ਚ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪ ਹੈਰਾਨ ਕਰਨ ਵਾਲੀ: ਅਮਨ ਅਰੋੜਾ
NEXT STORY