ਜਲੰਧਰ- ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ, ਜਿਸ 'ਚ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਅਤੇ ਫਰੀਦਕੋਟ ਤੋਂ ਹੰਸ ਰਾਜ ਹੰਸ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ ਤੋਂ ਪਰਨੀਤ ਕੌਰ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਜਦਕਿ ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਸ ਤਰ੍ਹਾਂ ਗੁਰਦਾਸਪੁਰ ਤੋਂ ਮੌਜੂਦਾ ਸਾਂਸਦ ਸੰਨੀ ਦਿਓਲ ਦੀ ਟਿਕਟ ਕੱਟੀ ਗਈ ਹੈ, ਜਿਨ੍ਹਾਂ ਦੀ ਜਗ੍ਹਾ 'ਤੇ ਪਾਰਟੀ ਨੇ ਦਿਨੇਸ਼ ਸਿੰਘ ਬੱਬੂ ਨੂੰ ਟਿਕਟ ਦੇ ਦਿੱਤੀ ਹੈ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਹੀ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਅਤੇ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ 'ਤੇ ਭਾਜਪਾ ਨੇ ਭਰੋਸਾ ਜਤਾਇਆ ਹੈ ਤੇ ਦੋਵਾਂ ਨੂੰ ਕ੍ਰਮਵਾਰ ਜਲੰਧਰ ਅਤੇ ਲੁਧਿਆਣਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ।
ਬੀਤੇ ਦਿਨੀਂ ਭਾਜਪਾ ਦੇ ਹੰਸ ਰਾਜ ਹੰਸ ਬਾਰੇ ਵੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਹੰਸ ਰਾਜ ਹੰਸ ਵੀ ਭਾਜਪਾ ਛੱਡ ਕੇ 'ਆਪ' 'ਚ ਜਾ ਸਕਦੇ ਹਨ, ਪਰ ਪਾਰਟੀ ਨੇ ਹੰਸ ਰਾਜ ਨੂੰ ਫਰੀਦਕੋਟ ਤੋਂ ਟਿਕਟ ਦੇ ਕੇ ਇਨ੍ਹਾਂ ਚਰਚਾਵਾਂ ਨੂੰ ਖ਼ਤਮ ਕਰ ਦਿੱਤਾ ਹੈ।
ਇਨ੍ਹਾਂ ਤੋਂ ਇਲਾਵਾ ਪਾਰਟੀ ਨੇ ਉੜੀਸਾ ਦੀਆਂ 3 ਅਤੇ ਬੰਗਾਲ ਦੀਆਂ 2 ਸੀਟਾਂ ਤੋਂ ਵੀ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਉਮੀਦਵਾਰਾਂ ਦੀ ਪੂਰੀ ਜਾਣਕਾਰੀ ਲਈ ਦੇਖੋ ਲਿਸਟ-


ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਘਰੋਂ ਸਕੂਲ ਲਈ ਨਿਕਲੀ ਸਰਕਾਰੀ ਅਧਿਆਪਕਾ ਦੀ ਅਚਾਨਕ ਮੌਤ
NEXT STORY