ਜਲੰਧਰ (ਰਾਹੁਲ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਲਈ ਸਿੱਖਿਆ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪੰਜਾਬ ਭਾਜਪਾ ਮੁਤਾਬਕ ਜੇਕਰ ਉਨ੍ਹਾਂ ਦੀ ਸੂਬੇ ’ਚ ਸਰਕਾਰ ਬਣਦੀ ਹੈ ਤਾਂ ਸਭ ਤੋਂ ਪਹਿਲਾਂ ਨਵੀਂ ਸਿੱਖਿਆ ਪਾਲਿਸੀ ਨੂੰ ਲਾਗੂ ਕੀਤਾ ਜਾਵੇਗਾ। ਕੇਂਦਰ ਦੀ ਮੋਦੀ ਸਰਕਾਰ ਨੇ ਸਾਲ 2020 ’ਚ ਨਵੀਂ ਸਿੱਖਿਆ ਪਾਲਿਸੀ ਜਾਰੀ ਕੀਤੀ ਸੀ, ਜਿਸ ਵਿੱਚ 5+3+3+4 ਵਾਲੀ ਪ੍ਰਣਾਲੀ ਰੱਖੀ ਹੈ। ਮੌਜੂਦਾ ਸਮੇਂ ਪੰਜਾਬ ’ਚ 10+2 ਵਾਲਾ ਪੈਟਰਨ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਲੀਡਰ ਅਤੇ ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਰਜਿਸਟਰਾਰ ਜਸਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਨਵੀਂ ਸਿੱਖਿਆ ਪਾਲਿਸੀ ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ’ਚ ਲਾਗੂ ਹੋ ਚੁੱਕੀ ਹੈ ਅਤੇ ਜੇਕਰ ਸਾਡੀ ਸਰਕਾਰ ਬਣਦੀ ਹੈ ਤਾਂ ਇਸ ਨੂੰ ਪੰਜਾਬ ਵਿਚ ਵੀ ਲਾਗੂ ਕਰਾਂਗੇ।
ਇਹ ਵੀ ਪੜ੍ਹੋ : ਸਰਕਾਰ ਆਉਣ 'ਤੇ CM ਚੰਨੀ ਦੀਆਂ ਗ਼ੈਰ-ਕਾਨੂੰਨੀ ਸਰਗਰਮੀਆਂ ਦੀ ਕਰਾਂਗੇ ਜਾਂਚ: ਸੁਖਬੀਰ ਬਾਦਲ
ਉਨ੍ਹਾਂ ਨੇ ਕਿਹਾ ਕਿ ਨਵੀਂ ਸਿੱਖਿਆ ਪਾਲਿਸੀ ਨਾਲ ਬੱਚਿਆਂ ਨੂੰ ਬਿਹਤਰ ਮੌਕੇ ਮਿਲਣਗੇ। ਇਸ ਨਵੀਂ ਸਿੱਖਿਆ ਪ੍ਰਣਾਲੀ ’ਚ ਸਿਲੇਬਸ ਨੂੰ ਸੌਖੇ ਤਰੀਕੇ ਨਾਲ ਵਿਦਿਆਰਥੀਆਂ ਅੱਗੇ ਰੱਖਿਆ ਗਿਆ ਹੈ। ਜਸਵਿੰਦਰ ਸਿੰਘ ਭਾਜਪਾ ਪੰਜਾਬ ਮੈਨੀਫੈਸਟੋ ਕਮੇਟੀ ਦੇ ਮੈਂਬਰ ਵੀ ਹਨ।
ਨਾਮਜ਼ਦਗੀ ਪੱਤਰਾਂ ਦੀ ਜਾਂਚ ਮਗਰੋਂ ਜਲੰਧਰ ਜ਼ਿਲ੍ਹੇ 'ਚ 107 ਉਮੀਦਵਾਰ ਚੋਣ ਮੈਦਾਨ ’ਚ ਬਚੇ
NEXT STORY