ਚੰਡੀਗੜ੍ਹ- ਭਾਜਪਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜਣ ਦਾ ਫ਼ੈਸਲਾ ਕੀਤਾ ਹੈ। ਮੰਗਲਵਾਰ ਨੂੰ ਭਾਜਪਾ ਹਾਈਕਮਾਂਡ ਦੀ ਮੀਟਿੰਗ ’ਚ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ 21 ਅਗਸਤ ਹੈ। ਉਹ ਬੁੱਧਵਾਰ ਨੂੰ ਨਾਮਜ਼ਦਗੀ ਦਾਖ਼ਲ ਕਰਨਗੇ।
ਭਾਜਪਾ ਵੱਲੋਂ ਰਾਜਸਥਾਨ ਤੋਂ ਰਾਜ ਸਭਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬਿੱਟੂ ਨੇ ਕਿਹਾ ਕਿ ਮੈਂ ਪੀ.ਐੱਮ. ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਭਾਜਪਾ ਦੀ ਸਤਿਕਾਰਤ ਲੀਡਰਸ਼ਿਪ ਦਾ ਮੈਨੂੰ ਚੁਣੇ ਜਾਣ ਲਈ ਬਹੁਤ ਧੰਨਵਾਦੀ ਹਾਂ। ਰਾਜਸਥਾਨ ਤੋਂ ਰਾਜ ਸਭਾ ਨੇ ਮੈਨੂੰ ਨਾਮਜ਼ਦ ਕਰਕੇ ਮੇਰੇ 'ਤੇ ਭਰੋਸਾ ਜਤਾਇਆ ਹੈ।
ਮੈਂ ਆਪਣੇ ਮਹਾਨ ਦੇਸ਼ ਅਤੇ ਪਾਰਟੀ ਨੂੰ ਮਾਣ ਦਿਵਾਉਣ ਲਈ ਅਣਥੱਕ ਮਿਹਨਤ ਕਰਨ ਦਾ ਵਾਅਦਾ ਕਰਦਾ ਹਾਂ। ਤੁਹਾਡੇ ਸਮਰਥਨ ਨਾਲ ਮੈਂ ਸਾਡੇ ਸੰਵਿਧਾਨ ਦੇ ਮੁੱਲਾਂ ਅਤੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਅਤੇ ਸਾਡੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰਾਂਗਾ।
ਰਾਜਸਥਾਨ ’ਚ ਰਾਜ ਸਭਾ ਸੀਟ ਲਈ ਚੋਣਾਂ ਹੋਣੀਆਂ ਹਨ। ਇਹ ਸੀਟ ਕਾਂਗਰਸ ਦੇ ਸਾਬਕਾ ਰਾਜ ਸਭਾ ਮੈਂਬਰ ਕੇ.ਸੀ. ਵੇਣੂਗੋਪਾਲ ਦੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਖ਼ਾਲੀ ਹੋਈ ਸੀ। ਲੁਧਿਆਣਾ ਤੋਂ ਦੋ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਰਵਨੀਤ ਬਿੱਟੂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹਾਰ ਦੇ ਬਾਵਜੂਦ ਉਨ੍ਹਾਂ ਨੂੰ ਕੇਂਦਰੀ ਮੰਤਰੀ ਮੰਡਲ ’ਚ ਜਗ੍ਹਾ ਦਿੱਤੀ ਗਈ।
ਜੰਮੂ-ਕਸ਼ਮੀਰ ਨੂੰ ਅੱਤਵਾਦ ਦੀ ਅੱਗ ’ਚ ਸੁੱਟਣ ਲਈ 3 ਪਰਿਵਾਰ ਜ਼ਿੰਮੇਵਾਰ : ਚੁੱਘ
NEXT STORY