ਜਲੰਧਰ (ਬਿਊਰੋ) : ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਜਲੰਧਰ ਦੀ ਲੋਕ ਸਭਾ ਸੀਟ ’ਤੇ ਕਿਸੇ ਵੇਲੇ ਵੀ ਚੋਣਾਂ ਦੀ ਤਾਰੀਖ਼ ਦਾ ਐਲਾਨ ਹੋ ਸਕਦਾ ਹੈ। ਸਾਰੀਆਂ ਸਿਆਸੀ ਪਾਰਟੀਆਂ ਜ਼ਿਮਨੀ ਚੋਣ ਨੂੰ ਲੈ ਕੇ ਆਪੋ-ਆਪਣਾ ਜ਼ੋਰ ਲਾ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ : ਖ਼ੁਫ਼ੀਆ ਏਜੰਸੀਆਂ ਦੇ ਰਾਡਾਰ ’ਤੇ ਅੰਮ੍ਰਿਤਪਾਲ, ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ ਦਾ ਵੇਰਵਾ ਹੋ ਰਿਹਾ ਤਿਆਰ
ਇਸੇ ਦਰਮਿਆਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਜ਼ਿਮਨੀ ਚੋਣ ਲਈ ਸਾਰੇ 9 ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਨਿਯੁਕਤ ਕੀਤੇ ਹਨ। ਇਨ੍ਹਾਂ ’ਚ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਪ੍ਰਦੇਸ਼ ਕਾਰਜਕਾਰਨੀ ਮੈਂਬਰ ਅਰੁਨੇਸ਼ ਸ਼ਾਕਰ, ਜਲੰਧਰ ਸੈਂਟਰਲ ਦਾ ਇੰਚਾਰਜ ਪ੍ਰਦੇਸ਼ ਕਾਰਜਕਾਰਨੀ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ, ਜਲੰਧਰ ਪੱਛਮੀ ਦਾ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ, ਜਲੰਧਰ ਕੈਂਟ ਦਾ ਇੰਚਾਰਜ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ ਤੇ ਪ੍ਰਦੇਸ਼ ਕਾਰਜਕਾਰਨੀ ਮੈਂਬਰ ਤੇ ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਫਿਲੌਰ ਦਾ ਇੰਚਾਰਜ ਪ੍ਰਦੇਸ਼ ਕਾਰਜਕਾਰਨੀ ਮੈਂਬਰ ਤੇ ਸਾਬਕਾ ਵਿਧਾਇਕ ਬਲਵੀਰ ਸਿੰਘ ਸਿੱਧੂ, ਆਦਮਪੁਰ ਦਾ ਇੰਚਾਰਜ ਸੂਬਾ ਸਕੱਤਰ ਪਰਮਿੰਦਰ ਸਿੰਘ ਬਰਾੜ ਤੇ ਪ੍ਰਦੇਸ਼ ਕਾਰਜਕਾਰਨੀ ਮੈਂਬਰ ਡਾ. ਦਲਬੀਰ ਸਿੰਘ ਵੇਰਕਾ, ਕਰਤਾਰਪੁਰ ਵਿਧਾਨ ਸਭਾ ਹਲਕਾ ਦਾ ਇੰਚਾਰਜ ਕੌਮੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਤੇ ਕੌਮੀ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ ਲਾਡੀ ਸਾਬਕਾ ਵਿਧਾਇਕ, ਨਕੋਦਰ ਵਿਧਾਨ ਸਭਾ ਹਲਕੇ ਦਾ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਤੇ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ ਦਾ ਇੰਚਾਰਜ ਸਾਬਕਾ ਕੈਬਨਿਟ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਨਿਯੁਕਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਪੰਜਾਬ ’ਚ ‘ਭਾਰਤ ਜੋੜੋ ਯਾਤਰਾ’ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਜਲੰਧਰ ਲੋਕ ਸਭਾ ਦੀ ਸੀਟ ਖਾਲੀ ਹੋ ਗਈ ਸੀ।
ਸ਼ਰਾਬ ਪੀਣ ਸਮੇਂ ਹੋਏ ਝਗੜੇ ਦੌਰਾਨ ਸਿਰ 'ਚ ਇੱਟਾਂ ਮਾਰ ਕੇ ਨੌਜਵਾਨ ਦਾ ਕਤਲ
NEXT STORY