ਬੁਢਲਾਡਾ (ਬਾਂਸਲ) : ਕਾਂਗਰਸ ਨੂੰ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਵਾਲੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਜਾਣ ਤੋਂ ਬਾਅਦ ਲੋਕ ਸਭਾ ਹਲਕਾ ਬਠਿੰਡਾ ਅੰਦਰ ਭਾਜਪਾ 'ਚ ਸ਼ਾਮਲ ਹੋਣ ਵਾਲਿਆਂ ਦਾ ਸਿਆਸੀ ਭੂਚਾਲ ਦੇਖਣ ਨੂੰ ਮਿਲ ਸਕਦਾ ਹੈ। ਜਿਸ 'ਚ ਵੱਡੀ ਗਿਣਤੀ 'ਚ ਕਾਂਗਰਸ ਦੇ ਲੀਡਰ, ਕੌਂਸਲਰ, ਸਾਬਕਾ ਕੌਂਸਲਰ, ਪਿੰਡਾਂ ਦੇ ਪੰਚ-ਸਰਪੰਚ ਕਾਂਗਰਸ ਤੋਂ ਦਰ ਕਿਨ੍ਹਾਰਾ ਕਰ ਸਕਦੇ ਹਨ। ਭਾਜਪਾ ਨੇ ਬਠਿੰਡਾ-ਮਾਨਸਾ ਜ਼ਿਲ੍ਹਿਆ 'ਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਜਿਨ੍ਹਾਂ ਦਾ ਸੰਬੰਧ ਲੋਕ ਸਭਾ ਹਲਕਾ ਬਠਿੰਡਾ ਨਾਲ ਦੱਸਿਆ ਜਾ ਰਿਹਾ ਹੈ। ਜਿਸ ਵਿੱਚ ਭਾਜਪਾ 'ਚ ਸ਼ਾਮਲ ਹੋਣ ਵਾਲੇ ਬਹੁਗਿਣਤੀ ਲੋਕ ਮਾਨਸਾ ਜ਼ਿਲ੍ਹੇ ਦੇ ਵੀ ਜਾ ਸਕਦੇ ਹਨ, ਜੋ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ- ਇੰਗਲੈਂਡ-ਕੈਨੇਡਾ 'ਚ ਪੜ੍ਹਾਈ ਕਰਨਾ ਸੌਖਾ ਨਹੀਂ, ਪੰਜਾਬੀਆਂ ਨੂੰ 5 ਵੱਡੀਆਂ ਚੁਣੌਤੀਆਂ ਦਾ ਕਰਨਾ ਪੈਂਦਾ ਸਾਹਮਣਾ
ਸਿਆਸੀ ਹਲਕਿਆ ਮੁਤਾਬਕ ਇੱਕ ਕਾਂਗਰਸੀ ਨੇ ਦੱਸਿਆ ਕਿ ਕਾਂਗਰਸ 'ਚ ਸੂਬਾ ਪ੍ਰਧਾਨ ਦੀ ਨਿਯੁਕਤੀ ਤੋਂ ਬਾਅਦ ਕਾਂਗਰਸ ਧੜੇਬੰਦੀ ਦਾ ਸ਼ਿਕਾਰ ਹੋ ਗਈ ਸੀ। ਸਾਬਕਾ ਖ਼ਜ਼ਾਨਾ ਮੰਤਰੀ ਬਾਦਲ ਨੇ ਕਾਂਗਰਸ 'ਚ ਰਹਿ ਕੇ ਇੱਕ ਸਾਲ ਦਾ ਸਮਾਂ ਚੁੱਪੀ ਧਾਰ ਕੇ ਲੰਘਾ ਦਿੱਤਾ ਪਰ ਕਾਂਗਰਸ ਲੀਡਰਸ਼ਿਪ ਵੱਲੋਂ ਖ਼ਜ਼ਾਨਾ ਮੰਤਰੀ ਦੀ ਚੁੱਪੀ ਸਬੰਧੀ ਕੋਈ ਧਿਆਨ ਨਾ ਦਿੱਤਾ, ਜਿਸ ਕਾਰਨ ਉਨ੍ਹਾਂ ਭਾਜਪਾ ਵਿੱਚ ਸ਼ਾਮਲ ਹੋਣਾ ਚੰਗਾ ਸਮਝਿਆ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤੀਆਂ ਅਹਿਮ ਨਿਯੁਕਤੀਆਂ, ਜਾਣੋ ਕਿਸ ਨੂੰ ਸੌਂਪੀ ਕਿਹੜੀ ਜ਼ਿੰਮੇਵਾਰੀ
2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਬਠਿੰਡਾ ਲੋਕ ਸਭਾ ਹਲਕੇ ਲਈ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਜੈਨ ਨੇ ਦੱਸਿਆ ਕਿ ਕਾਂਗਰਸ ਨੂੰ ਛੱਡ ਭਾਜਪਾ 'ਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਸੂਚੀ ਬਹੁਤ ਲੰਬੀ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ਸ਼ਾਮਲ ਹੋ ਰਹੇ ਹਾਂ। ਅਸੀਂ ਉਨ੍ਹਾ ਦਾ ਸੁਆਗਤ ਕਰਦੇ ਹਾਂ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਅਜਨਾਲਾ ਵਿਖੇ ਨਸ਼ਾ ਤਸਕਰ ਤੇ ਪੁਲਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, ਬਰਾਮਦ ਹੋਈ 1 ਕਿੱਲੋ ਹੈਰੋਇਨ
NEXT STORY