ਮੋਹਾਲੀ : ਗੁਰੂ ਸਾਹਿਬਾਨ 'ਤੇ ਵਰਤੀ ਗਈ ਗਲਤ ਸ਼ਬਦਾਵਲੀ ਨੂੰ ਲੈ ਕੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਪੁਤਲਾ ਫੂਕਿਆ ਗਿਆ। ਭਾਜਪਾ ਵਲੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਆਤਿਸ਼ੀ ਵਲੋਂ ਦਿੱਲੀ ਵਿਧਾਨ ਸਭਾ 'ਚ ਗੁਰੂ ਸਾਹਿਬ ਲਈ ਗਲਤ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਸੀ। ਇਸ ਦੇ ਵਿਰੋਧ 'ਚ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਉਨ੍ਹਾਂ ਦੇ ਨਾਲ ਉਚੇਚੇ ਤੌਰ 'ਤੇ ਪੁੱਜੇ ਸ. ਇਕਬਾਲ ਸਿੰਘ ਲਾਲਪੁਰਾ ਜੀ, ਜ਼ਿਲ੍ਹਾ ਟੀਮ ਭਾਜਪਾ ਮੋਹਾਲੀ ਅਤੇ ਮੰਡਲ ਪ੍ਰਧਾਨ ਅਤੇ ਵਰਕਰ ਮੌਜੂਦ ਸਨ।
ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ ਵਿਚਾਲੇ ਬੇਹੱਦ ਚਿੰਤਾ ਭਰੀ ਖ਼ਬਰ, ਸਾਵਧਾਨ ਰਹਿਣ ਲੋਕ, ਸਾਹਮਣੇ ਆਈ ਵੱਡੀ ਗੱਲ
ਜਾਣੋ ਕੀ ਹੈ ਪੂਰਾ ਮਾਮਲਾ
ਦਰਅਸਲ ਭਾਜਪਾ ਦਾ ਦੋਸ਼ ਹੈ ਕਿ ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਭਾਸ਼ਣ ਦਿੰਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜ਼ਿਕਰ ਕਰਦਿਆਂ ਬਹੁਤ ਅਪਮਾਨਜਨਕ ਸ਼ਬਦ ਵਰਤੇ ਹਨ। ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਤੋਂ ਬਾਅਦ ਭਾਜਪਾ ਆਗੂ ਮਨਜਿੰਦਰ ਸਿਰਸਾ ਅਤੇ ਹੋਰ ਭਾਜਪਾ ਆਗੂਆਂ ਨੇ ਦਿੱਲੀ ਵਿਧਾਨ ਸਭਾ ਸਪੀਕਰ ਨੂੰ ਇਕ ਪੱਤਰ ਲਿਖ ਕੇ ਆਤਿਸ਼ੀ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ : ਗੈਸ ਕੁਨੈਕਸ਼ਨ ਅਤੇ ਆਧਾਰ ਕਾਰਡ ਹੋਣਗੇ ਰੱਦ! ਇਕੱਠਾ ਕੀਤਾ ਜਾ ਰਿਹਾ ਡਾਟਾ, ਪੜ੍ਹੋ ਪੂਰੀ ਖ਼ਬਰ
ਇਸ ਤੋਂ ਬਾਅਦ ਸਿਆਸਤ ਗਰਮਾ ਗਈ ਅਤੇ ਫਿਰ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵੀ ਆਤਿਸ਼ੀ ਦੇ ਉਕਤ ਬਿਆਨ ਦੀ ਸਖ਼ਤ ਨਿੰਦਾ ਕੀਤੀ ਗਈ। ਉਨ੍ਹਾਂ ਨੇ ਮੰਗ ਕੀਤੀ ਕਿ ਦਿੱਲੀ ਵਿਧਾਨ ਸਬਾ ਦੇ ਸਪੀਕਰ ਆਤਿਸ਼ੀ ਦੀ ਮੈਂਬਰਸ਼ਿਪ ਨੂੰ ਤੁਰੰਤ ਰੱਦ ਕਰਨ ਅਤੇ ਸਿੱਖ ਭਾਈਚਾਰਾ ਗੁਰੂ ਸਾਹਿਬਾਨ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
100 ਕਰੋੜ ਦੀ ਹੈਰੋਇਨ ਫੜੇ ਜਾਣ ਦਾ ਮਾਮਲਾ: ਸਲੀਪਰ ਸੈੱਲ ਦੀ ਭਾਲ ’ਚ BSF ਅਤੇ ANTF
NEXT STORY