ਜਲੰਧਰ (ਜਗ ਬਾਣੀ ਟੀਮ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਪਾਸੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਨਿਸ਼ਾਨਾ ਵਿੰਨ੍ਹਿਆ ਹੈ ਪਰ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਸ਼ੰਸਾ ਕੀਤੀ ਹੈ। ਮੀਡੀਆ ’ਚ ਇੰਟਰਵਿਊ ਦੌਰਾਨ ਜਿੱਥੇ ਕੈਪਟਨ ਨੇ ਨਵੀਂ ਪਾਰਟੀ ਬਣਾਉਣ ਦਾ ਜ਼ਿਕਰ ਕੀਤਾ, ਉੱਥੇ ਹੀ ਉਨ੍ਹਾਂ ਇਹ ਗੱਲ ਵੀ ਸਪਸ਼ਟ ਕਹੀ ਕਿ ਜਦੋਂ ਤਕ ਕਿਸਾਨਾਂ ਦਾ ਮਸਲਾ ਹੱਲ ਨਹੀਂ ਹੁੰਦਾ, ਉਹ ਭਾਜਪਾ ਨਾਲ ਗਠਜੋੜ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਵਿਚੋਲਗੀ ਕਰਨ ਲਈ ਤਿਆਰ ਹਨ।
ਇਹ ਵੀ ਪੜ੍ਹੋ : ਨੀਲੇ ਚੋਲੇ, ਹੱਥਾਂ ’ਚ ਕਿਰਪਾਨ, ਦਸ ਗੁਰੂਆਂ ਨੂੰ ਮੰਨਣ ਵਾਲੇ, ਜਾਣੋ ਕੌਣ ਹੁੰਦੇ ਹਨ ਨਿਹੰਗ ਸਿੰਘ ਯੋਧੇ
ਕੈਪਟਨ ਨੇ ਭਾਜਪਾ ਨਾਲ ਵਧ ਰਹੇ ਸਬੰਧਾਂ ’ਤੇ ਕਿਹਾ ਕਿ ਉਹ ਸਿਰਫ਼ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਹੀ 2 ਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਇਕ ਵਾਰ ਕੌਮੀ ਸੁਰੱਖਿਆ ਸਲਾਹਕਾਰ ਨੂੰ ਮਿਲੇ ਹਨ। ਉਹ ਚਾਹੁੰਦੇ ਹਨ ਕਿ ਕਿਸਾਨਾਂ ਦਾ ਮਸਲਾ ਹੱਲ ਹੋਵੇ। ਲਗਭਗ ਇਕ ਸਾਲ ਤੋਂ ਇਹ ਲੋਕ ਸੜਕਾਂ ’ਤੇ ਬੈਠੇ ਹਨ ਅਤੇ ਇਕੱਲੇ ਪੰਜਾਬ ਤੋਂ ਹੀ 407 ਕਿਸਾਨ ਹੁਣ ਤਕ ਮੌਤ ਦਾ ਸ਼ਿਕਾਰ ਬਣ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਜਗ੍ਹਾ ਬਣਾਉਣ ਲਈ ਮਜ਼੍ਹਬੀ ਤੇ ਵਾਲਮੀਕਿ ਸਮਾਜ ਨੂੰ ਦੇਣੀ ਪਵੇਗੀ ਅਹਿਮੀਅਤ
ਕੈਪਟਨ ਨੇ ਕਿਹਾ ਕਿ ਕਿਸਾਨਾਂ ਦਾ ਮਸਲਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ ਕਿਉਂਕਿ ਜੋ ਧਰਨੇ ’ਤੇ ਇਕ ਸਾਲ ਤੋਂ ਕਿਸਾਨ ਬੈਠੇ ਹਨ, ਉਹ ਬਹੁਤ ਗ਼ਰੀਬ ਕਿਸਾਨ ਹਨ। ਭਾਜਪਾ ਨਾਲ ਉਹ ਤਾਂ ਹੀ ਗਠਜੋੜ ਕਰਨਗੇ ਜੇ ਕਿਸਾਨਾਂ ਦਾ ਮਸਲਾ ਹੱਲ ਹੋਵੇਗਾ। ਕੈਪਟਨ ਨੇ ਕਿਹਾ ਕਿ ਜੇ ਇਹ ਮਸਲਾ ਹੱਲ ਨਹੀਂ ਹੁੰਦਾ ਤਾਂ ਪੰਜਾਬ ਵਿਚ ਚੋਣਾਂ ਕਿਵੇਂ ਹੋਣਗੀਆਂ, ਇਹ ਵੀ ਵੱਡਾ ਸਵਾਲ ਹੈ ਕਿਉਂਕਿ ਕਿਸਾਨਾਂ ਦੇ ਵਿਰੋਧ ਦਰਮਿਆਨ ਸੂਬੇ ਵਿਚ ਚੋਣ ਪ੍ਰਚਾਰ ਕਰਨਾ ਸੌਖਾ ਨਹੀਂ।
ਨੋਟ: ਕੀ ਕੈਪਟਨ ਭਾਜਪਾ ਨਾਲ ਰਲ ਰੱਦ ਕਰਵਾ ਪਾਉਣਗੇ ਖੇਤੀ ਕਾਨੂੰਨ? ਦਿਓ ਆਪਣੀ ਰਾਏ
ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਟਰਾਂਸਪੋਰਟ ਵਿਭਾਗ ਦਾ 21 ਦਿਨਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼ (ਵੀਡੀਓ)
NEXT STORY