ਲੁਧਿਆਣਾ (ਰਾਜ): ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੇ ਭਾਜਪਾਈ ਕੌਂਸਲਰ ਮੁਕੇਸ਼ ਖਤਰੀ ਤੇ ਉਸ ਦੇ ਭਰਾ ਬੰਟੀ 'ਤੇ ਕੇਸ ਦਰਜ ਕੀਤਾ ਹੈ। ਉਨ੍ਹਾਂ ਉੱਪਰ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਲਗਾਏ ਗਏ ਹਨ। ਇਹ ਕਾਰਵਾਈ ਵਿਨੋਦ ਕੁਮਾਰ ਨਾਂ ਦੇ ਵਿਅਕਤੀ ਦੀ ਸ਼ਿਕਾਇਤ ਦੇ ਅਧਾਰ 'ਤੇ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਵਿਨੋਦ ਕੁਮਾਰ ਨੇ ਦੱਸਿਆ ਹੈ ਕਿ ਉਹ ਕਿਸੇ ਮਾਮਲੇ ਵਿਚ ਥਾਣੇ ਆਇਆ ਹੋਇਆ ਸੀ। ਇਸ ਦੌਰਾਨ ਮੁਕੇਸ਼ ਨੇ ਉਸ ਦੇ ਮੂੰਹ 'ਤੇ ਥੱਪੜ ਜੜ ਦਿੱਤਾ। ਜਦੋਂ ਉਹ ਘਰ ਵਾਪਸ ਪਰਤ ਰਿਹਾ ਸੀ ਤਾਂ ਮੁਲਜ਼ਮਾਂ ਨੇ ਉਸ ਨੂੰ ਰਾਹ ਵਿਚ ਘੇਰ ਲਿਆ ਤੇ ਕੁੱਟਮਾਰ ਕੀਤੀ। ਇਸ ਮਗਰੋਂ ਉਹ ਫ਼ਰਾਰ ਹੋ ਗਏ। ਪੁਲਸ ਨੇ ਭਾਜਪਾਈ ਕੌਂਸਲਰ ਮੁਕੇਸ਼ ਖਤਰੀ ਤੇ ਉਸ ਦੇ ਭਰਾ ਬੰਟੀ 'ਤੇ ਕੇਸ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਪੰਜਾਬ 'ਚ ਨਵੀਂ ਖੇਤੀਬਾੜੀ ਨੀਤੀ ਦਾ ਖਰੜਾ ਰੱਦ, ਵਿਧਾਨ ਸਭਾ 'ਚ ਪਾਸ ਹੋਇਆ ਮਤਾ
NEXT STORY