ਚੰਡੀਗੜ੍ਹ (ਵੈੱਬ ਡੈਸਕ)- ਚੰਡੀਗੜ੍ਹ ਵਿੱਚ 29 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖ ਗਿਆ ਹੈ। ਪੰਜਾਬ ਪੁਲਸ ਨੇ ਐਤਵਾਰ ਤੜਕੇ ਇਕ ਵੱਡੀ ਕਾਰਵਾਈ ਕਰਦਿਆਂ ਵਾਰਡ ਨੰਬਰ-4 ਤੋਂ ਭਾਜਪਾ ਕੌਂਸਲਰ ਸੁਮਨ ਦੇਵੀ ਦੀ ਭਾਬੀ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਮੋਹਾਲੀ ਦੇ ਸੋਹਾਣਾ ਥਾਣੇ ਦੀ ਪੁਲਸ ਵੱਲੋਂ ਆਈ. ਟੀ. ਪਾਰਕ ਇਲਾਕੇ ਤੋਂ ਕੀਤੀ ਗਈ ਹੈ।
ਗ੍ਰਿਫ਼ਤਾਰੀ ਪਿੱਛੇ ਸਿਆਸੀ ਕਾਰਨਾਂ ਦਾ ਦੋਸ਼
ਭਾਜਪਾ ਆਗੂਆਂ ਨੇ ਇਸ ਕਾਰਵਾਈ ਨੂੰ ਸਿਰੇ ਦੀ 'ਗੁੰਡਾਗਰਦੀ' ਅਤੇ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੌਂਸਲਰ ਸੁਮਨ ਦੇਵੀ ਨੇ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ (AAP) ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਪੁਲਸ ਨੇ ਤੜਕੇ ਘਰ ਵਿੱਚ ਦਾਖ਼ਲ ਹੋ ਕੇ ਇਹ ਗ੍ਰਿਫ਼ਤਾਰੀ ਕੀਤੀ ਅਤੇ ਇਸ ਦਾ ਕੋਈ ਕਾਰਨ ਵੀ ਨਹੀਂ ਦੱਸਿਆ ਗਿਆ।
ਇਹ ਵੀ ਪੜ੍ਹੋ: ਜਲੰਧਰ ਦੇ DDPO 'ਤੇ ਡਿੱਗੀ ਗਾਜ! ਪੰਜਾਬ SC ਕਮਿਸ਼ਨ ਨੇ ਕੀਤਾ ਤਲਬ
ਐਤਵਾਰ ਤੜਕੇ ਮੋਹਾਲੀ ਪੁਲਸ ਚੰਡੀਗੜ੍ਹ ਪਹੁੰਚੀ
ਐਤਵਾਰ ਸਵੇਰੇ ਤੜਕੇ ਸੁਹਾਣਾ ਥਾਣਾ ਮੋਹਾਲੀ ਦੀ ਪੁਲਸ ਟੀਮ ਚੰਡੀਗੜ੍ਹ ਦੇ ਆਈ. ਟੀ. ਪਾਰਕ ਪਹੁੰਚੀ। ਪੁਲਸ ਨੇ ਪਹਿਲਾਂ ਆਈ. ਟੀ. ਪਾਰਕ ਪੁਲਸ ਸਟੇਸ਼ਨ ਵਿੱਚ ਮਾਮਲੇ ਸਬੰਧੀ ਪੂਰੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਭਾਜਪਾ ਪਾਰਸ਼ਦ ਸੁਮਨ ਦੇਵੀ ਦੀ ਭਾਬੀ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਮੋਹਾਲੀ ਲੈ ਗਈ।

ਭਾਜਪਾ ਵੱਲੋਂ ਜ਼ੋਰਦਾਰ ਪ੍ਰਦਰਸ਼ਨ
ਇਸ ਗ੍ਰਿਫਤਾਰੀ ਦੀ ਖ਼ਬਰ ਮਿਲਦਿਆਂ ਹੀ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਸਮੇਤ ਕਈ ਕੌਂਸਲਰ ਮਨੀਮਾਜਰਾ ਪੁਲਸ ਸਟੇਸ਼ਨ ਦੇ ਬਾਹਰ ਇਕੱਠੇ ਹੋ ਗਏ ਅਤੇ ਪੰਜਾਬ ਦੀ 'ਆਪ' ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਭਾਜਪਾ ਪ੍ਰਧਾਨ ਨੇ ਕਿਹਾ ਕਿ ਇਹ ਕਾਰਵਾਈ ਲੋਕਤੰਤਰ ਦੇ ਖ਼ਿਲਾਫ਼ ਹੈ ਅਤੇ ਮੇਅਰ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂਆਂ ਨੂੰ ਡਰਾਉਣ ਅਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਆਤਿਸ਼ੀ ਵੀਡੀਓ ਮਾਮਲੇ 'ਚ ਸੁਨੀਲ ਜਾਖੜ ਨੇ ਫੋਰੈਂਸਿਕ ਜਾਂਚ 'ਤੇ ਚੁੱਕੇ ਸਵਾਲ (ਵੀਡੀਓ)
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ 29 ਜਨਵਰੀ ਨੂੰ ਵੋਟਿੰਗ ਹੋਵੇਗੀ। 'ਆਪ' ਦੇ ਦੋ ਕੌਂਸਲਰਾਂ (ਸੁਮਨ ਅਤੇ ਪੂਨਮ) ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਭਾਜਪਾ ਕੋਲ ਹੁਣ 18 ਵੋਟਾਂ ਹੋ ਗਈਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਟੁੱਟ ਚੁੱਕਾ ਹੈ, ਜਿਸ ਕਾਰਨ ਭਾਜਪਾ ਦੀ ਜਿੱਤ ਦੀਆਂ ਸੰਭਾਵਨਾਵਾਂ ਮਜ਼ਬੂਤ ਮੰਨੀਆਂ ਜਾ ਰਹੀਆਂ ਹਨ। ਨਿਗਮ ਵਿੱਚ ਕੁੱਲ੍ਹ 35 ਕੌਂਸਲਰ ਅਤੇ ਇਕ ਸੰਸਦ ਮੈਂਬਰ ਦੀ ਵੋਟ ਹੁੰਦੀ ਹੈ।
ਸੂਤਰਾਂ ਅਨੁਸਾਰ 'ਆਪ' ਨੂੰ ਆਪਣੇ ਹੋਰ ਕੌਂਸਲਰਾਂ ਦੇ ਪਾਰਟੀ ਛੱਡਣ ਦਾ ਡਰ ਸੀ, ਜਿਸ ਕਾਰਨ ਉਨ੍ਹਾਂ ਨੇ ਕਾਂਗਰਸ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ। ਇਸ ਤੋਂ ਇਲਾਵਾ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਮੋਹਾਲੀ ਨਗਰ ਨਿਗਮ ਦੀਆਂ ਚੋਣਾਂ ਦੇ ਮੱਦੇਨਜ਼ਰ ਵੀ 'ਆਪ' ਲਈ ਕਾਂਗਰਸ ਨਾਲ ਗਠਜੋੜ ਰੱਖਣਾ ਮੁਸ਼ਕਿਲ ਹੋ ਰਿਹਾ ਸੀ। ਪੁਲਸ ਅਧਿਕਾਰੀ ਫਿਲਹਾਲ ਇਸ ਮਾਮਲੇ 'ਤੇ ਚੁੱਪੀ ਸਾਧੇ ਹੋਏ ਹਨ ਅਤੇ ਅਗਲੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 14 ਜਨਵਰੀ ਤੱਕ Alert! ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੋਟ ਈਸੇ ਖਾਂ 'ਚ ਵਿਅਕਤੀ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ
NEXT STORY