ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਅਲਾਸਕਾ ਚੌਕ 'ਤੇ ਬੀਤੇ ਦਿਨੀਂ ਕਰਤਾਰ ਬੱਸ ਦੀ ਟੱਕਰ ਨਾਲ ਐਕਟਿਵਾ ਸਵਾਰ ਇਕ ਡਿਲੀਵਰੀ ਬੁਆਏ ਦੀ ਮੌਤ ਹੋ ਗਈ ਸੀ। ਇਸ ਦੌਰਾਨ ਵਿਰੋਧੀ ਧਿਰ ਵਿਚ ਇਸ ਘਟਨਾ 'ਚ ਕਰਤਾਰ ਬੱਸ ਵਿਰੁੱਧ ਕਾਰਵਾਈ ਨਾ ਹੋਣ 'ਤੇ ਗੁੱਸਾ ਪਾਇਆ ਜਾ ਰਿਹਾ ਹੈ। ਉਥੇ ਹੀ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਵਿੱਚ ਭਾਜਪਾ ਵਰਕਰ ਹਾਦਸੇ ਸਬੰਧੀ ਪੁਲਸ ਕਮਿਸ਼ਨਰ ਦਫ਼ਤਰ ਪਹੁੰਚੇ, ਜਿੱਥੇ ਭਾਜਪਾ ਆਗੂ ਨੇ ਕਾਂਗਰਸੀ ਆਗੂ ਦੀ ਬੱਸ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਇਕ ਮੰਗ ਪੱਤਰ ਸੌਂਪਿਆ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਜਿਗਰੀ ਦੋਸਤਾਂ ਦੀ ਇਕੱਠਿਆਂ ਗਈ ਜਾਨ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਅਸ਼ੋਕ ਸਰੀਨ ਨੇ ਕਿਹਾ ਕਿ ਜੇਕਰ ਕਿਸੇ ਦੁਕਾਨਦਾਰ ਦੇ ਟਰੱਕ ਨੂੰ ਲੈ ਕੇ ਸਵੇਰ ਤੋਂ ਸ਼ਾਮ ਤੱਕ ਨੋ-ਐਂਟਰੀ ਪੁਲਸ ਵੱਲੋਂ ਹੁਕਮ ਲਗਾਈ ਗਈ ਹੈ, ਉੱਥੇ ਹੀ ਕਿਸੇ ਟਰਾਂਸਪੋਰਟਰ ਦੀ ਬੱਸ ਦੇ ਸ਼ਹਿਰ 'ਚ ਐਂਟਰੀ ਹੋਣ ਲਈ ਕੋਈ ਪਾਬੰਦੀ ਨਹੀਂ ਲਗਾਈ ਗਈ ਹੈ। ਇਸ ਦੌਰਾਨ ਪੁਲਸ ਕਮਿਸ਼ਨਰ ਨੇ ਕਿਹਾ ਕਿ ਟਰੱਕਾਂ ਦੀ ਸ਼ਹਿਰ ਵਿਚ ਨੋ ਐਂਟਰੀ ਲਈ ਕਾਨੂੰਨ ਬਣਿਆ ਹੈ ਪਰ ਬੱਸਾਂ ਦੀ ਰੋਕਥਾਮ ਲਈ ਕੋਈ ਕਾਨੂੰਨ ਨਹੀਂ ਬਣਾਇਆ ਹੈ।

ਅਸ਼ੋਕ ਸਰੀਨ ਨੇ ਕਿਹਾ ਕਿ ਸਟੇਸ਼ਨ ਅਤੇ ਭਗਤ ਸਿੰਘ ਚੌਕ ਸਮੇਤ ਸ਼ਹਿਰ ਦੀਆਂ ਤੰਗ ਗਲੀਆਂ ਵਿੱਚ ਬੱਸਾਂ ਦੇ ਦਾਖ਼ਲ ਹੋਣ ਲਈ ਇਕ ਸਮਾਂ ਸੀਮਾ ਹੋਣੀ ਚਾਹੀਦੀ ਹੈ। ਇਸ ਸਬੰਧ ਵਿਚ ਪੁਲਸ ਕਮਿਸ਼ਨਰ ਸ਼ਹਿਰ 'ਚ ਬੱਸਾਂ ਦੇ ਦਾਖ਼ਲੇ ਲਈ ਇਕ ਯੋਜਨਾ ਬਣਾਈ ਜਾਵੇਗੀ ਅਤੇ ਬੱਸਾਂ ਦੀ ਆਵਾਜਾਈ ਦੀਆਂ ਸੀਮਾਵਾਂ ਨਿਰਧਾਰਤ ਕੀਤੀਆਂ ਜਾਣਗੀਆਂ। ਇਸ ਮਾਮਲੇ ਨੂੰ ਲੈ ਕੇ ਸਰਕਾਰ ਵੱਲੋਂ ਇਕ ਪੱਤਰ ਲਿਖਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਜਿਸ ਤਰ੍ਹਾਂ ਸਾਰੇ ਸੂਬਿਆਂ ਵਿਚ ਬੱਸਾਂ ਦੀ ਸ਼ਹਿਰ ਵਿਚ ਨੋ ਐਂਟਰੀ ਨੂੰ ਲੈ ਕੇ ਕਾਨੂੰਨ ਬਣਾਇਆ ਹੈ, ਉਸੇ ਤਰ੍ਹਾਂ ਜਲੰਧਰ ਵਿਚ ਵੀ ਬੱਸਾਂ ਦੀ ਨੋ ਐਂਟਰੀ ਲਈ ਕਾਨੂੰਨ ਬਣਾਇਆ ਜਾਵੇ ਅਤੇ ਇਹ ਕਾਨੂੰਨ ਸਾਰੀਆਂ ਬੱਸਾਂ ਲਈ ਲਾਗੂ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ: ਸਕਾਰਪੀਓ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਦਹਿਲਿਆ ਇਹ ਇਲਾਕਾ

ਅਸ਼ੋਕ ਸਰੀਨ ਨੇ ਕਿਹਾ ਕਿ ਬੱਸ ਹਾਦਸੇ 'ਚ ਡਿਲਿਵਰੀ ਨੌਜਵਾਨ ਦੀ ਮੌਤ ਦੀ ਇਹ ਪਹਿਲੀ ਘਟਨਾ ਨਹੀਂ ਹੈ, ਇਸ ਤਰ੍ਹਾਂ ਦੇ ਹਾਦਸੇ ਪਹਿਲਾਂ ਵੀ ਕਈ ਵਾਰ ਵਾਪਰ ਚੁੱਕੇ ਹਨ। ਕੇ. ਡੀ. ਭੰਡਾਰੀ ਨੇ ਕਾਂਗਰਸੀ ਆਗੂ ਦਾ ਨਾਮ ਲਏ ਬਿਨਾਂ ਕਿਹਾ ਕਿ ਵਿਧਾਨ ਸਭਾ 'ਚ ਕਾਨੂੰਨ ਬਣਾਉਣ ਵਾਲੇ ਆਗੂ ਉਨ੍ਹਾਂ ਦੀ ਉਲੰਘਣਾ ਕਰ ਰਹੇ ਹਨ। ਇਸ ਸਬੰਧੀ ਪੁਲਸ ਕਮਿਸ਼ਨਰ ਨੇ ਦੋ ਤੋਂ ਤਿੰਨ ਦਿਨਾਂ ਦੇ ਅੰਦਰ ਕਾਰਵਾਈ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਵੱਡੀ ਵਾਰਦਾਤ! ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਆੜ੍ਹਤੀ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਬੱਡੀ ਜਗਤ ਨੂੰ ਵੱਡਾ ਝਟਕਾ, ਸੁਪਰਸਟਾਰ ਜਾਫੀ ਰਹੇ ਗੋਰਾ ਸਮਾਲਸਰ ਦੀ ਮੌਤ
NEXT STORY