ਚੰਡੀਗੜ੍ਹ (ਵੈੱਬ ਡੈਸਕ): ਭਾਰਤੀ ਜਨਤਾ ਪਾਰਟੀ ਵੱਲੋਂ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਭਾਜਪਾ ਵੱਲੋਂ ਸਤਿਕਾਰ ਕੌਰ 'ਤੇ 6 ਸਾਲ ਲਈ ਰੋਕ ਲਗਾ ਦਿੱਤੀ ਗਈ ਹੈ। ਸਤਿਕਾਰ ਕੌਰ 2017 ਤੋਂ 2022 ਤੱਕ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹੇ ਹਨ। ਬੀਤੇ ਕੱਲ੍ਹ ਹੀ ਉਨ੍ਹਾਂ ਨੂੰ ਡਰੱਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਅਦਾਲਤ ਵਿਚ ਪੇਸ਼ੀ ਤੋਂ ਪਹਿਲਾਂ ਸਤਿਕਾਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਫ਼ਿਲਮ ਇੰਡਸਟਰੀ 'ਚ ਸੋਗ ਦੀ ਲਹਿਰ, ਉੱਘੇ ਫ਼ਿਲਮ ਨਿਰਮਾਤਾ ਦਾ ਦੇਹਾਂਤ
ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਪੁਲਸ ਵੱਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਨਾਕੇ ਤੋਂ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ਬਰਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਰੋਕਿਆ ਅਤੇ ਜਾਂਚ ਕੀਤੀ। ਪੁਲਸ ਨੇ ਮੌਕੇ ਤੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਮਾਮਲੇ ਵਿਚ ਅਜੇ ANTF ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਖਰੜ, ਸੰਨੀ ਐਨਕਲੇਵ ਵਿਚ ਸਤਿਕਾਰ ਕੌਰ ਦੇ ਘਰ ਦੀ ਤਲਾਸ਼ੀ ਲਈ ਜਿਥੇ ਛੋਟੇ ਪੈਕਟਾਂ ਵਿਚ 28 ਗ੍ਰਾਮ ਚਿੱਟਾ ਅਤੇ ਨਕਦੀ ਬਰਾਮਦ ਹੋਈ। ਇਸ ਤੋਂ ਇਲਾਵਾ 4 ਵਾਹਨ, ਕੁਝ ਗਹਿਣੇ, 5 ਵੱਖ-ਵੱਖ ਨੰਬਰ ਪਲੇਟਾਂ, ਜੋ ਦਿੱਲੀ ਅਤੇ ਹਰਿਆਣਾ ਦੀਆਂ ਹਨ ਬਰਾਮਦ ਹੋਈਆਂ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਿੰਨ ਔਰਤਾਂ ਨੇ ਪੁਲਸ ਟੀਮ ’ਤੇ ਕੀਤਾ ਹਮਲਾ, ਮਾਮਲਾ ਦਰਜ
NEXT STORY