ਫਾਜ਼ਿਲਕਾ (ਨਾਗਪਾਲ) : ਭਾਜਪਾ ਫਾਜ਼ਿਲਕਾ ਕੋਰ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਸਥਾਨਕ ਹੋਟਲ ’ਚ ਭਾਜਪਾ ਫਾਜ਼ਿਲਕਾ ਨਗਰ ਕੌਂਸਲ ਚੋਣਾਂ ਦੇ ਇੰਚਾਰਜ ਵਿਸ਼ਨੂੰ ਭਗਵਾਨ ਡੇਲੂ ਦੀ ਪ੍ਰਧਾਨਗੀ ਹੇਠ ਹੋਈ। ਕੋਰ ਕਮੇਟੀ ਮੈਂਬਰ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਜਿਆਣੀ, ਸਟੇਟ ਸੈੱਲ ਕਨਵੀਨਰ ਰੰਜਮ ਕਾਮਰਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਬੋਧ ਵਰਮਾ, ਰਾਕੇਸ਼ ਧੂੜੀਆ ਮੰਡਲ ਪ੍ਰਧਾਨ, ਰਮੇਸ਼ ਕਟਾਰੀਆ ਸਾਬਕਾ ਚੇਅਰਮੈਨ ਡਾ. ਰਮੇਸ਼ ਵਰਮਾ ਅਤੇ ਅਰੁਣ ਵਧਵਾ ਮੌਜੂਦ ਸਨ। ਮੀਟਿੰਗ ਦੌਰਾਨ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਚੋਣ ਰਣਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇਕ ਰੋਡਮੈਪ ਤਿਆਰ ਕੀਤਾ ਗਿਆ।
ਇਸ ਮੌਕੇ ਇੰਚਾਰਜ ਵਿਸ਼ਨੂੰ ਭਗਵਾਨ ਡੇਲੂ ਨੇ ਕਿਹਾ ਕਿ ਭਾਜਪਾ ਨਗਰ ਕੌਂਸਲ ਚੋਣਾਂ ਪੂਰੀ ਤਾਕਤ ਅਤੇ ਏਕਤਾ ਨਾਲ ਲੜੇਗੀ। ਸਾਬਕਾ ਕੈਬਨਿਟ ਮੰਤਰੀ ਸੁਰਜੀਤ ਜਿਆਣੀ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਦੇ ਬਲ ’ਤੇ ਫਾਜ਼ਿਲਕਾ ’ਚ ਭਾਜਪਾ ਨੂੰ ਭਾਰੀ ਸਮਰਥਨ ਮਿਲੇਗਾ। ਰੰਜਮ ਕਾਮਰਾ ਨੇ ਕਿਹਾ ਕਿ ਭਾਜਪਾ ਵਰਕਰ ਘਰ-ਘਰ ਜਾ ਕੇ ਲੋਕਾਂ ਤੱਕ ਪਹੁੰਚ ਕਰਨਗੇ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾ ਕੇ ਉਨ੍ਹਾਂ ਦਾ ਵਿਸ਼ਵਾਸ ਜਿੱਤਣਗੇ। ਉਨ੍ਹਾਂ ਅੱਗੇ ਕਿਹਾ ਕਿ ਹਰ ਪਾਰਟੀ ਵਰਕਰ ਸੰਗਠਨ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਾਰਿਆਂ ਦੇ ਸਮੂਹਿਕ ਯਤਨਾਂ ਨਾਲ ਭਾਜਪਾ ਨਗਰ ਕੌਂਸਲ ਚੋਣਾਂ ’ਚ ਸ਼ਾਨਦਾਰ ਜਿੱਤ ਦਰਜ ਕਰੇਗੀ।
ਪੰਜਾਬ: PRTC ਬੱਸ ਦੀ ਲਪੇਟ 'ਚ ਆਉਣ ਕਾਰਨ ਦੋ ਵਿਅਕਤੀਆਂ ਦੀ ਦਰਦਨਾਕ ਮੌਤ
NEXT STORY