ਚੰਡੀਗੜ੍ਹ (ਬਿਊਰੋ) - ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੂਬਾ ਚੋਣ ਕਮੇਟੀ ਦੀ ਮੀਟਿੰਗ ਅੱਜ ਦੇਰ ਸ਼ਾਮ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੇਂਦਰੀ ਮੰਤਰੀ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਪਟਿਆਲਾ ਤੇ ਅੰਮ੍ਰਿਤਸਰ 'ਤੇ ਵਿਚਾਰ ਕੀਤਾ ਗਿਆ। ਪਟਿਆਲਾ ਨਗਰ ਨਿਗਮ ਚੋਣ ਵਿਚ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ। ਮੀਟਿੰਗ ਵਚ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਕੌਮੀ ਸਕੱਤਰ ਤਰੁਣ ਚੁੱਘ, ਰਾਜਸਭਾ ਮੈਂਬਰ ਸ਼ਵੇਤ ਮਲਿਕ, ਜਨਰਲ ਸਕੱਤਰ ਸੰਗਠਨ ਦਿਨੇਸ਼ ਕੁਮਾਰ, ਸਾਬਕਾ ਸੂਬਾ ਪ੍ਰਧਾਨ ਰਜਿੰਦਰ ਭੰਡਾਰੀ, ਕਮਲ ਸ਼ਰਮਾ, ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਜਨਰਲ ਸਕੱਤਰ ਕੇਵਲ ਕੁਮਾਰ, ਜੀਵਨ ਗੁਪਤਾ, ਸਕੱਤਰ ਵਿਨੀਤ ਜੋਸ਼ੀ ਤੇ ਸੂਬੇ ਦੀ ਮਹਿਲਾ ਮੋਰਚੇ ਦੀ ਪ੍ਰਧਾਨ ਮੋਨਾ ਜਾਇਸਵਾਲ ਮੌਜੂਦ ਸੀ। ਸੂਬਾ ਚੋਣ ਕਮੇਟੀ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਦੱਸਿਆ ਕਿ ਪਟਿਆਲਾ ਨਗਰ ਨਿਗਮ ਚੋਣ ਲਈ ਭਾਜਪਾ ਵਲੋਂ ਆਪਣੇ ਹਿੱਸੇ ਦੇ 18 ਵਾਰਡਾਂ ਵਿਚੋਂ 15 ਵਾਰਡਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜੋਸ਼ੀ ਨੇ ਦੱਸਿਆ ਕਿ ਬਾਕੀ ਬਚੇ ਵਾਰਡ ਨੰਬਰ 7, 44 ਤੇ 47 ਨੰਬਰ ਵਾਰਡ ਵਿਚ ਉਮੀਦਵਾਰਾਂ ਦੀ ਸੂਚੀ ਕੱਲ ਜਾਰੀ ਕੀਤੀ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ ਨਗਰ ਨਿਗਮ ਚੋਣ ਲਈ ਭਾਜਪਾ ਵਲੋਂ ਆਪਣੇ ਹਿੱਸੇ ਦੇ 50 ਵਾਰਡਾਂ ਵਿਚੋਂ 40 ਵਾਰਡਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ।
ਤਰਨਤਾਰਨ ਰੋਡ 'ਤੇ ਬਣ ਰਹੇ ਫਲਾਈਓਵਰ ਕਾਰਨ ਲੱਗਦੇ ਨੇ ਜਾਮ
NEXT STORY