ਜਲੰਧਰ (ਧਵਨ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਹਾਲ ਹੀ ’ਚ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ’ਚ ਸ਼ਾਮਲ ਹੋਏ ਤੇਜਿੰਦਰ ਪਾਲ ਸਿੰਘ ਬਿੱਟੂ ਨੂੰ ਲੋਕ ਸਭਾ ਚੋਣਾਂ ਨੂੰ ਦੇਖਦੇ ਹਰਿਆਣਾ ਸੂਬੇ ਦਾ ਭਾਜਪਾ ਦਾ ਸਹਿ-ਸੰਯੋਜਕ ਨਿਯੁਕਤ ਕੀਤਾ ਹੈ। ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਹੈੱਡਕੁਆਰਟਰ ਇੰਚਾਰਜ ਅਰੁਨ ਸਿੰਘ ਨੇ ਤੇਜਿੰਦਰ ਬਿੱਟੂ ਦੀ ਨਿਯੁਕਤੀ ਕਰਨ ਦੀਆਂ ਕਾਪੀਆਂ ਹਰਿਆਣਾ ਦੇ ਮੁੱਖ ਮੰਤਰੀ, ਹਰਿਆਣਾ ਦੇ ਜਨਰਲ ਸਕੱਤਰ ਤੇ ਇੰਚਾਰਜ ਤੇ ਹੋਰ ਸਬੰਧਤ ਆਗੂਆਂ ਨੂੰ ਭੇਜੀ ਹੈ।
ਇਹ ਖ਼ਬਰ ਵੀ ਪੜ੍ਹੋ - ਸਰਕਾਰੀ ਹਸਪਤਾਲ 'ਚ ਵੱਡੀ ਕੋਤਾਹੀ! 4 ਸਾਲਾ ਬੱਚੀ ਦੀ ਉਂਗਲ ਦੀ ਬਜਾਏ ਕਰ ਦਿੱਤੀ ਜੀਭ ਦੀ ਸਰਜਰੀ
ਤੇਜਿੰਦਰ ਬਿੱਟੂ ਨੂੰ ਭਾਜਪਾ ਹਾਈ ਕਮਾਨ ਨੇ ਕੁਝ ਦਿਨ ਪਹਿਲਾਂ ਪਾਰਟੀ ’ਚ ਸ਼ਾਮਲ ਕੀਤਾ। ਇਸ ਤੋਂ ਪਹਿਲਾਂ ਉਹ ਕਾਂਗਰਸ ਵੱਲੋਂ ਹਿਮਾਚਲ ਪ੍ਰਦੇਸ਼ ਦੇ ਸਹਿ-ਮੁਖੀ ਸਨ ਅਤੇ ਨਾਲ ਹੀ ਪਾਰਟੀ ਦੇ ਰਾਸ਼ਟਰੀ ਸਕੱਤਰ ਵਜੋਂ ਕੰਮ ਕਰ ਰਹੇ ਸਨ। ਬਿੱਟੂ ਦੀ ਨਾਰਾਜ਼ਗੀ ਇਸ ਲਈ ਪੈਦਾ ਹੋ ਗਈ ਸੀ ਕਿਉਂਕਿ ਕਾਂਗਰਸ ਲੀਡਰਸ਼ਿਪ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਜਿੱਤ ਪਿੱਛੋਂ ਉਨ੍ਹਾਂ ਨੂੰ ਰਾਜ ਸਭਾ ’ਚ ਭੇਜਣ ਦਾ ਭਰੋਸਾ ਦਿੱਤਾ ਸੀ ਪਰ ਰਾਜ ਸਭਾ ਚੋਣਾਂ ’ਚ ਪਾਰਟੀ ਲੀਡਰਸ਼ਿਪ ਨੇ ਕਿਸੇ ਹੋਰ ਆਗੂ ਨੂੰ ਟਿਕਟ ਦੇ ਦਿੱਤੀ ਸੀ।
ਇਹ ਖ਼ਬਰ ਵੀ ਪੜ੍ਹੋ - ਨੌਕਰੀ ਦੀ ਭਾਲ਼ 'ਚ ਭਟਕ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਬਿੱਟੂ ਨੇ ਆਪਣੀ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਰਿਆਣਾ ’ਚ ਭਾਜਪਾ ਦੀ ਜਿੱਤ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2 ਦਿਨਾਂ ਲਈ High Alert, ਧਿਆਨ ਦੇਣ ਲੋਕ, ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਨਾ ਨਿਕਲਣ ਬਾਹਰ
NEXT STORY