ਚੰਡੀਗੜ੍ਹ (ਬਿਊਰੋ)-ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਪੰਜਾਬ ਨੂੰ ਹੋਰ ਤਬਾਹੀ ਤੋਂ ਬਚਾਉਣ ਵਾਸਤੇ ਸੂਬੇ ਵਿਚ ਭਾਜਪਾ ਸਰਕਾਰ ਦਾ ਬਣਨਾ ਜ਼ਰੂਰੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ’ਚ ਸਿਰਸਾ ਨੇ ਕਿਹਾ ਕਿ ਜੇਕਰ ਭਾਜਪਾ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੁੰਦੀ ਤਾਂ ਹਾਲਾਤ ਵੱਖਰੇ ਹੁੰਦੇ । ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਿਰ 4 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਨੂੰ ਨਸ਼ਿਆਂ ਦਾ ਮਸਲਾ ਤੇ ਗੈਂਗਸਟਰ ਸੱਭਿਆਚਾਰ ਦਰਪੇਸ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਤਰੱਕੀ ਦੇ ਅਗਲੇ ਪੜਾਅ ’ਚ ਲੈ ਕੇ ਜਾਣਾ ਹੈ ਤਾਂ ਫਿਰ ਇਹ ਮਸਲੇ ਹੱਲ ਕਰਨੇ ਪੈਣਗੇ।
ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖ਼ਤ, ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
ਸਿਰਸਾ ਨੇ ਕਿਹਾ ਕਿ ਭਾਜਪਾ ਇਹ ਸਮਝਦੀ ਹੈ ਕਿ ਪੰਜਾਬ ਤੇ ਇਸ ਦੇ ਲੋਕਾਂ ਦੀ ਦੇਸ਼ ਅਤੇ ਦੁਨੀਆ ਵਾਸਤੇ ਅਹਿਮੀਅਤ ਕੀ ਹੈ ਤੇ ਸਿਰਫ ਭਾਜਪਾ ਹੀ ਸੂਬੇ ਨੂੰ ਤਰੱਕੀ ਦੇ ਰਾਹ ਲੈ ਕੇ ਜਾ ਸਕਦੀ ਹੈ ਤੇ ਸੂਬੇ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਇਸ ਦਾ ਖਹਿੜਾ ਛੁਡਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹੋਰ ਪਾਰਟੀਆਂ ’ਚ ਸੰਨ੍ਹ ਲਾਉਣ ਦੇ ਦਾਅਵੇ ਬਿਲਕੁਲ ਗ਼ਲਤ ਹਨ ਅਤੇ ਜਿਹੜੇ ਵੀ ਪੰਜਾਬ ਤੇ ਇਸ ਦੇ ਲੋਕਾਂ ਦੀ ਭਲਾਈ ਸੋਚਦੇ ਹਨ, ਉਹ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਪਾਰਟੀਆਂ ਦੇ ਆਗੂ ਘਟੀਆ ਰਾਜਨੀਤੀ ਕਰ ਰਹੇ ਹਨ ਤੇ ਕੋਈ ਪੁਲਸ ਨੂੰ ਮਾੜਾ ਆਖ ਰਿਹਾ ਹੈ ਤੇ ਕੋਈ ਲੋਕਾਂ ਨੂੰ ਖੁਸ਼ ਕਰਨ ਵਾਸਤੇ ਭੰਗੜੇ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੰਜੀਦਾ ਲੀਡਰਸ਼ਿਪ ਦੀ ਜ਼ਰੂਰਤ ਹੈ, ਜੋ ਪੰਜਾਬ ਦੀਆਂ ਸਮੱਸਿਆਵਾਂ ਸਮਝਦੀ ਹੋਵੇ, ਇਸ ਦੇ ਭੁਗੋਲਿਕ ਮਸਲੇ ਸਮਝਦੀ ਹੋਵੇ ਤੇ ਇਸ ਦੇ ਮਸਲੇ ਹੱਲ ਕਰ ਸਕਦੀ ਹੋਵੇ।
ਸਿਰਸਾ ਨੇ ਕਿਹਾ ਕਿ ਸੂਬੇ ਨੂੰ ਅੱਜ ਭਾਜਪਾ ਸਰਕਾਰ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ : 5 ਜਨਵਰੀ ਨੂੰ ਪੰਜਾਬ ਆਉਣਗੇ PM ਮੋਦੀ, ਸੁਖਬੀਰ ਬਾਦਲ ਨੇ ਕੀਤੀਆਂ ਵੱਡੀਆਂ ਮੰਗਾਂ
ਉਨ੍ਹਾਂ ਕਿਹਾ ਕਿ ਸਮੇਂ ਦੇ ਸ਼ਾਸਕਾਂ ਨੇ ਇਸ ਸੂਬੇ ਦਾ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਇਹ ਸੋਚਦੀ ਹੈ ਕਿ ਇਸ ਵੱਲੋਂ ਆਪਣੇ ਭਾਈਵਾਲਾਂ ਨੂੰ ਰਾਜ ਸੱਤਾ ਚਲਾਉਣ ਦੇਣ ਦਾ ਪੰਜਾਬ ਨੂੰ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤੁਲਨਾ ਹਿਮਾਚਲ ਪ੍ਰਦੇਸ਼ ਜਾਂ ਓਡਿਸ਼ਾ ਸਮੇਤ ਹੋਰ ਸੂਬਿਆਂ ਨਾਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਰਫ ਦੇਸ਼ ਹੀ ਨਹੀਂ ਬਲਕਿ ਪੂਰੇ ਵਿਸ਼ਵ ’ਚ ਬਹੁਤ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਗਿਆ ਸੀ ਤਾਂ ਅਮਰੀਕਾ ਦੇ ਰਾਸ਼ਟਰਪਤੀ ਨੇ ਵੀ ਇਸ ਦੀ ਵਡਿਆਈ ਕੀਤੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਸਮਝਦੀ ਹੈ ਕਿ ਇਹ ਢੁੱਕਵਾਂ ਸਮਾਂ ਹੈ, ਸੂਬੇ ਨੂੰ ਸਹੀ ਰਾਹ ਪਾਇਆ ਜਾਵੇ ਅਤੇ ਲੋਕ ਸਮਝਣ ਕਿ ਭਾਜਪਾ ਇਸ ਦੇ ਲਈ ਕਿੰਨੀ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਆਉਂਦੀਆਂ ਚੋਣਾਂ ਤੋਂ ਬਾਅਦ ਸੂਬੇ ’ਚ ਭਾਜਪਾ ਦਾ ਆਪਣਾ ਮੁੱਖ ਮੰਤਰੀ ਹੋਵੇਗਾ, ਜੋ ਸੂਬੇ ਦੀ ਤਰੱਕੀ, ਲੋਕਾਂ ਦੀ ਭਲਾਈ ਤੇ ਸੂਬੇ ਦੀ ਖੁਸ਼ਹਾਲੀ ਵਾਸਤੇ ਕੰਮ ਕਰੇਗਾ।
ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖ਼ਤ, ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
NEXT STORY