ਹੁਸ਼ਿਆਰਪੁਰ (ਰਾਕੇਸ਼) : ਭਾਰਤੀ ਜਨਤਾ ਪਾਰਟੀ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ 13 ਸੀਟਾਂ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹੋ ਚੁੱਕੀ ਹੈ। ਇਸੇ ਨੂੰ ਦੇਖਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਭਾਜਪਾ ਨੇ ਕੌਮੀ ਕਾਰਜਕਾਰਨੀ ਦਾ ਮੈਂਬਰ ਬਣਾਇਆ ਹੈ। ਇਸ ਤੋਂ ਇਲਾਵਾ ਜੈਵੀਰ ਸ਼ੇਰਗਿੱਲ ਜੋ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਾਥੀ ਰਹੇ ਹਨ ਅਤੇ ਕਾਂਗਰਸ ਦਾ ਇਕ ਵੱਡਾ ਚਿਹਰਾ ਰਹਿ ਚੁੱਕੇ ਹਨ, ਨੂੰ ਵੀ ਕੌਮੀ ਬੁਲਾਰਾ ਦੇ ਤੌਰ 'ਤੇ ਜ਼ਿੰਮੇਵਾਰੀ ਵੀ ਸੌਂਪੀ ਗਈ। ਇਸ ਤੋਂ ਇਲਾਵਾ ਭਾਜਪਾ ਨੇ ਰਾਣਾ ਗੁਰਮੀਤ ਸੋਢੀ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੂੰ ਕੌਮੀ ਕਾਰਜਕਾਰਨੀ ਵਿੱਚ ਵਿਸ਼ੇਸ਼ ਇਨਵਾਇਟੀ ਨਿਯੁਕਤ ਕਰਕੇ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ ਹਨ। ਇਨ੍ਹਾਂ ਨਿਯੁਕਤੀਆਂ ਨੂੰ ਦੇਖਦਿਆਂ ਲੱਗਦਾ ਹੈ ਕਿ ਭਾਰਤੀ ਜਨਤਾ ਪਾਰਟੀ ਹਾਈਕਮਾਂਡ 2024 ਦੀਆਂ ਲੋਕ ਸਭਾ ਚੋਣਾਂ ਲਈ ਇਸ ਇਕ-ਇਕ ਸੀਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ ਹੈ।
ਇਹ ਵੀ ਪੜ੍ਹੋ : ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਿਹਾ ਸੀ NRI, ਤਲਾਸ਼ੀ ਦੌਰਾਨ ਬੈਗ ’ਚੋਂ ਮਿਲੇ ਜ਼ਿੰਦਾ ਕਾਰਤੂਸ
ਪੰਜਾਬ 'ਚ ਭਾਜਪਾ ਪਹਿਲਾਂ ਅਕਾਲੀ ਦਲ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਦੀ ਰਹੀ ਹੈ ਅਤੇ ਪੰਜਾਬ ਦੀਆਂ 13 ਸੀਟਾਂ 'ਚੋਂ ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੀਆਂ ਸਿਰਫ਼ 3 ਸੀਟਾਂ ਹੀ ਲੜਨ ਨੂੰ ਮਿਲਦੀਆਂ ਸਨ। ਪਿਛਲੀਆਂ ਚੋਣਾਂ 'ਚ ਭਾਜਪਾ ਨੇ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੀਆਂ ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ। ਇਸ ਵਾਰ ਭਾਜਪਾ ਸਾਰੀਆਂ 13 ਸੀਟਾਂ 'ਤੇ ਲੋਕ ਸਭਾ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਅਜਿਹੇ 'ਚ ਕਾਂਗਰਸ 'ਚੋਂ ਭਾਜਪਾ 'ਚ ਆਏ ਜ਼ਮੀਨ ਨਾਲ ਜੁੜੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਦੂਜੀਆਂ ਪਾਰਟੀਆਂ ਤੋਂ ਆਏ ਨੇਤਾਵਾਂ ਨੂੰ ਇੰਨੇ ਅਹਿਮ ਅਹੁਦੇ ਦਿੱਤੇ ਗਏ ਹਨ ਕਿਉਂਕਿ ਭਾਜਪਾ ਪਹਿਲਾਂ ਪਾਰਟੀ ਲਈ ਕੰਮ ਕਰਨ ਵਾਲੇ ਆਪਣੇ ਨੇਤਾਵਾਂ ਨੂੰ ਪਹਿਲ ਦਿੰਦੀ ਰਹੀ ਹੈ ਅਤੇ ਬਾਅਦ 'ਚ ਦੂਜੀਆਂ ਪਾਰਟੀਆਂ 'ਚੋਂ ਆਉਣ ਵਾਲੇ ਨੇਤਾਵਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਐਡਜਸਟ ਕਰਦੀ ਰਹੀ ਹੈ।
ਇਹ ਵੀ ਪੜ੍ਹੋ : ‘ਚਮਚਾਗਿਰੀਪੱਥ ਤੋਂ ਫਰਜ਼ ਦੇ ਰਸਤੇ ਵੱਲ ਜਾ ਰਿਹਾਂ’, ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਬੋਲੇ ਜੈਵੀਰ ਸ਼ੇਰਗਿੱਲ
ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੌਂਪਣਾ ਇਸ ਗੱਲ ਦਾ ਸੰਕੇਤ ਹੈ ਕਿ ਭਾਰਤੀ ਜਨਤਾ ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਬੁਰੀ ਤਰ੍ਹਾਂ ਟੁੱਟ ਗਈ ਅਤੇ ਬੁਰੀ ਤਰ੍ਹਾਂ ਹਾਰੀ ਕਾਂਗਰਸ ਨੂੰ ਕੋਈ ਹੋਰ ਮੌਕਾ ਨਹੀਂ ਦੇਣਾ ਚਾਹੁੰਦੀ ਤੇ ਕਾਂਗਰਸ ਨੂੰ ਫੈਸਲਾਕੁੰਨ ਲੜਾਈ ਵਿੱਚ ਦੇਖਣਾ ਨਹੀਂ ਚਾਹੁੰਦੀ ਕਿਉਂਕਿ ਸੂਬੇ ਦੇ ਕਈ ਕਾਂਗਰਸੀ ਆਗੂਆਂ ਨੇ ਅਜੇ ਵੀ ਅਮਰਿੰਦਰ ਸਿੰਘ ਨਾਲ ਸੰਪਰਕ ਬਮਾਇਆ ਹੋਇਆ ਹੈ। ਇਸ ਤੋਂ ਇਲਾਵਾ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕਈ ਸਾਬਕਾ ਮੰਤਰੀ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਨੂੰ ਭਾਜਪਾ ਨੇ ਵਿਧਾਨ ਸਭਾ ਚੋਣਾਂ 'ਚ ਟਿਕਟਾਂ ਦਿੱਤੀਆਂ ਪਰ ਉਹ ਵੀ ਜਿੱਤ ਦਰਜ ਨਹੀਂ ਕਰਵਾ ਸਕੇ ਸਨ ਪਰ ਇਨ੍ਹਾਂ ਦੀ ਉਪਯੋਗਤਾ ਇਸ ਨਾਲ ਘੱਟ ਨਹੀਂ ਹੋ ਜਾਂਦੀ। ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਲਹਿਰ ਚੱਲੀ, ਜਿਸ ਕਾਰਨ ਵੱਡੇ-ਵੱਡੇ ਲੀਡਰ ਢਹਿ-ਢੇਰੀ ਹੋ ਗਏ। ਵਿਧਾਨ ਸਭਾ ਚੋਣਾਂ ਵਰਗਾ ਮਾਹੌਲ ਲੋਕ ਸਭਾ ਚੋਣਾਂ 'ਚ ਕਦੇ ਨਹੀਂ ਹੁੰਦਾ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ AGTF ਨੂੰ ਮਿਲੀ ਵੱਡੀ ਸਫ਼ਲਤਾ, ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ
ਇਸ ਦੀ ਪ੍ਰਤੱਖ ਉਦਾਹਰਣ ਦਿੱਲੀ ਤੋਂ ਦੇਖਣ ਨੂੰ ਮਿਲ ਸਕਦੀ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਵੀ ਲੋਕਾਂ ਨੇ ਲੋਕ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦਾ ਸਾਥ ਦਿੱਤਾ ਸੀ। ਭਾਜਪਾ ਹਾਈਕਮਾਂਡ ਨੇ ਸੂਬਾ ਭਾਜਪਾ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ ਨੂੰ ਵਿਸ਼ੇਸ਼ ਇਨਵਾਇਟੀ ਵਜੋਂ ਨਿਯੁਕਤ ਕਰਕੇ ਪਾਰਟੀ ਲਈ ਇਕ ਸੁਨੇਹਾ ਛੱਡਿਆ ਹੈ ਕਿ ਪਾਰਟੀ ਅੱਜ ਵੀ ਆਪਣੇ ਪੁਰਾਣੇ ਵਰਕਰਾਂ ’ਤੇ ਵਿਸ਼ਵਾਸ ਕਰਦੀ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਵੀ ਭਾਜਪਾ ਹਾਈਕਮਾਂਡ ਸੂਬੇ ਦੇ ਕਈ ਸੀਨੀਅਰ ਨੇਤਾਵਾਂ ਨੂੰ ਸ਼ਾਸਨ ਪ੍ਰਣਾਲੀ ਵਿਚ ਐਡਜਸਟ ਕਰਨ ਦੀ ਖੇਡ ਖੇਡ ਸਕਦੀ ਹੈ। ਭਾਜਪਾ ਨੂੰ ਲੱਗਦਾ ਹੈ ਕਿ ਆਉਣ ਵਾਲੇ ਸਮੇਂ 'ਚ ਉਹ ਅਕਾਲੀ ਦਲ ਤੋਂ ਬਿਨਾਂ ਵੀ ਸੂਬੇ ਵਿੱਚ ਮਜ਼ਬੂਤੀ ਨਾਲ ਖੜ੍ਹੀ ਹੋ ਸਕਦੀ ਹੈ।
ਇਹ ਵੀ ਪੜ੍ਹੋ : ਲੁਟੇਰਿਆਂ ਨੇ ਦਾਤ ਦਿਖਾ ਕੇ ਲੁੱਟੀ ਬਾਈਕ, ਦਿਨ-ਦਿਹਾੜੇ ਹੋਈ ਵਾਰਦਾਤ CCTV 'ਚ ਕੈਦ
ਵੈਸੇ ਵੀ ਕਈ ਅਕਾਲੀ ਆਗੂਆਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਮਨ ਬਣਾਇਆ ਹੋਇਆ ਹੈ ਅਤੇ ਹੌਲੀ-ਹੌਲੀ ਕਈ ਅਕਾਲੀ ਸੁਖਬੀਰ ਬਾਦਲ ਦਾ ਖੁੱਲ੍ਹ ਕੇ ਵਿਰੋਧ ਕਰਨ ਕਰਨ ਲੱਗੇ ਹਨ। ਇਨ੍ਹਾਂ ਲੋਕਾਂ ਦਾ ਕਾਂਗਰਸ ਜਾਂ ਆਮ ਆਦਮੀ ਪਾਰਟੀ 'ਚ ਜਾਣਾ ਤਾਂ ਸੰਭਵ ਨਹੀਂ ਹੈ, ਇਸ ਲਈ ਭਾਜਪਾ ਹੀ ਉਨ੍ਹਾਂ ਕੋਲ ਇਕ ਬਦਲ ਬਚਦਾ ਹੈ ਅਤੇ ਭਾਜਪਾ ਵੀ ਅਕਾਲੀ ਦਲ 'ਚੋਂ ਆਉਣ ਵਾਲੇ ਨੇਤਾਵਾਂ ਤੋਂ ਕੋਈ ਗੁਰੇਜ਼ ਨਹੀਂ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ 'ਚ ਭਾਜਪਾ ਸੂਬੇ 'ਚ ਕਿਸ ਤਾਕਤ ਨਾਲ ਅੱਗੇ ਵਧਦੀ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਸਹੁਰੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
NEXT STORY