ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸੇ ਦੌਰਾਨ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਉੱਤਰ ਪ੍ਰਦੇਸ਼, ਪੰਜਾਬ ਅਤੇ ਗੁਜਰਾਤ ਲਈ ਨਵੇਂ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਨਿਯੁਕਤੀ ਕੀਤੀ ਹੈ।
ਪਾਰਟੀ ਨੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ ਨੂੰ ਪੰਜਾਬ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ, ਜਦਕਿ ਰਾਜ ਸਭਾ ਮੈਂਬਰ ਤਰੁਣ ਚੁੱਘ ਨੂੰ ਗੁਜਰਾਤ ਦਾ ਇੰਚਾਰਜ ਐਲਾਨਿਆ ਹੈ। ਇਸ ਤੋਂ ਇਲਾਵਾ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਨੂੰ ਉੱਤਰ ਪ੍ਰਦੇਸ਼ ਦਾ ਸੂਬਾ ਇੰਚਾਰਜ, ਜਦਕਿ ਜਗਦੀਸ਼ ਈਸ਼ਵਰਭਾਈ ਪਟੇਲ ਨੂੰ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਪਾਰਟੀ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਹੋਰਨਾਂ ਸੂਬਿਆਂ ਦੇ ਇੰਚਾਰਜਾਂ ਦੀ ਨਿਯੁਕਤੀ ਵੀ ਆਉਣ ਵਾਲੇ ਸਮੇਂ 'ਚ ਕੀਤੀ ਜਾਵੇਗੀ ਅਤੇ ਉਦੋਂ ਤੱਕ ਮੌਜੂਦਾ ਪ੍ਰਬੰਧ ਜਾਰੀ ਰਹਿਣਗੇ।
ਇਹ ਵੀ ਪੜ੍ਹੋ- ਦੇਸ਼ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ! ISI ਦੇ 200 ਤੋਂ ਵੱਧ ਅੱਤਵਾਦੀ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ 'ਚ ਤਤਕਾਲੀ ਮੈਨੇਜਰ ਦੀ ਜ਼ਮਾਨਤ ਖਾਰਜ
NEXT STORY