ਫਾਜ਼ਿਲਕਾ (ਸੁਨੀਲ ਨਾਗਪਾਲ) : ਪੰਜਾਬ 'ਚ ਵੱਧ ਰਹੀ ਗੁੰਡਾਗਰਦੀ ਦਾ ਤਾਜ਼ਾ ਸ਼ਿਕਾਰ ਹੁਣ ਫਾਜ਼ਿਲਕਾ ਨਗਰ ਕੌਂਸਲ ਦਾ ਪ੍ਰਧਾਨ ਰਾਕੇਸ਼ ਧੂੜਿਆ ਹੋਏ ਹਨ। ਭਾਜਪਾ ਆਗੂ ਰਾਕੇਸ਼ ਧੂੜਿਆ 'ਤੇ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਨੇ ਹਮਲਾ ਕੀਤਾ ਜਿਸ 'ਚ ਰਾਕੇਸ਼ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਰਾਕੇਸ਼ ਨੂੰ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ। ਉਥੇ ਹੀ ਇਸ ਘਟਨਾ ਤੋਂ ਬਾਅਦ ਫਾਜ਼ਿਲਕਾ ਦੇ ਭਾਜਪਾ ਆਗੂ ਗੁੱਸੇ 'ਚ ਹਨ। ਰਾਕੇਸ਼ ਧੂੜਿਆ ਨੇ ਦੱਸਿਆ ਕਿ ਹਮਲਾਵਰ ਲੁੱਟਣ ਦੇ ਇਰਾਦੇ ਨਾਲ ਨਹੀਂ ਬਲਕਿ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਆਏ ਸਨ, ਰਾਕੇਸ਼ ਨੇ ਹਮਲੇ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ।
ਭਾਜਪਾ ਆਗੂ 'ਤੇ ਹੋਏ ਹਮਲੇ ਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ, ਸਾਬਕਾ ਮੰਤਰੀ ਸੁਰਜੀਤ ਜਿਆਣੀ ਨੇ ਜ਼ਿਲਾ ਪੁਲਸ ਮੁਖੀ ਨੂੰ ਮਿਲ ਕੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਭਾਜਪਾ ਆਗੂ 'ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਪੁਲਸ ਵੀ ਐਕਟਿਵ ਹੋ ਗਈ ਹੈ।
ਪੰਜਾਬ 'ਚ ਲਗਾਤਾਰ ਗੁੰਡਾਗਰਦੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਜੋ ਕਿ ਪੁਲਸ ਦੀ ਭੂਮਿਕਾ 'ਤੇ ਵੀ ਸਵਾਲ ਚੁੱਕ ਰਹੀਆਂ ਹਨ ਪਰ ਫਾਜ਼ਿਲਕਾ ਦੀ ਘਟਨਾ ਨੂੰ ਸਿਆਸੀ ਰੰਜਿਸ਼ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
NEXT STORY