ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਅੱਜ ਪਹਿਲਾ ਪੂਰਾ ਬਜਟ ਪੇਸ਼ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ 'ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਨਿਰਾਸ਼ ਕਰਨ ਵਾਲਾ ਬਜਟ ਹੈ। ਬਜਟ ਵਿਚ ਕਿਸਾਨ, ਮਜ਼ਦੂਰ ਅਤੇ ਹਰ ਵਪਾਰੀ ਨੂੰ ਨਿਰਾਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਔਰਤਾਂ ਨੂੰ ਵੀ ਪੂਰੀ ਤਰ੍ਹਾਂ ਨਿਰਾਸ਼ ਕਰਨ ਵਾਲਾ ਇਹ ਬਜਟ ਸੀ, ਕਿਉਂਕਿ ਇਸ ਬਜਟ ਵਿਚ ਔਰਤਾਂ ਨੂੰ ਦਿੱਤੇ ਜਾਣ ਵਾਲੇ ਇਕ-ਇਕ ਹਜ਼ਾਰ ਰੁਪਏ ਦਾ ਕਿਤੇ ਵੀ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਬਜਟ ਪੇਸ਼ ਹੋਣ ਨੂੰ ਲੈ ਕੇ ਪੰਜਾਬ ਦੀਆਂ ਔਰਤਾਂ 11 ਵਜੇ ਤੋਂ ਟੀ. ਵੀ. ਵੇਖ ਰਹੀਆਂ ਸਨ ਪਰ ਬਜਟ ਵਿਚ ਵਿੱਤ ਮੰਤਰੀ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੀ ਦਿੱਤੀ ਜਾਣ ਵਾਲੀ ਗਾਰੰਟੀ ਦਾ ਜ਼ਿਕਰ ਕਰਨਾ ਭੁੱਲ ਗਏ। ਪੰਜਾਬੀ ਸਭ ਕੁਝ ਵੇਖ ਰਿਹਾ ਹੈ।
ਇਹ ਵੀ ਪੜ੍ਹੋ : ਟਰਾਂਸਪੋਰਟ ਨਗਰ ’ਚ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਕੀਤੇ ਵੱਡੇ ਖ਼ੁਲਾਸੇ
ਉਥੇ ਹੀ ਦੱਸਣਯੋਗ ਹੈ ਕਿ ਹਾਲਾਂਕਿ ਇਸ ਬਜਟ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਸਥਾਰ ਨਾਲ ਦੱਸਿਆ ਗਿਆ ਹੈ ਕਿ ਇਹ ਇਸ ਸਾਲ ਵਾਧੇ ਵਾਲਾ ਬਜਟ ਹੈ ਪਿਛਲੇ ਸਾਲ ਨਾਲੋਂ 26 ਫ਼ੀਸਦੀ ਵਾਧੇ ਦਾ ਬਜਟ ਪੇਸ਼ ਕੀਤਾ ਗਿਆ ਹੈ। ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। ਚੀਮਾ ਨੇ ਕਿਹਾ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਕੁੱਲ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਪੇਸ਼ ਕੀਤਾ ਗਿਆ ਹੈ, ਜੋਕਿ ਪਿਛਲੇ ਸਾਲ ਤੋਂ 26 ਫ਼ੀਸਦੀ ਜ਼ਿਆਦਾ ਹੈ। ਇਸ ਤੋਂ ਪਹਿਲਾਂ 2022-23 ਵਿਚ ਪੰਜਾਬ ਦਾ ਕੁੱਲ ਬਜਟ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਸੀ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਖ਼ਬਰ, ਗੁਰਦੁਆਰਾ ਕਿਲਾ ਫਤਿਹਗੜ੍ਹ ਸਾਹਿਬ ਦੇ ਬਾਥਰੂਮ ’ਚ ਮਿਲੀ ਨਿਹੰਗ ਸਿੰਘ ਦੀ ਲਾਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
Punjab Budget 2023 : ਸੂਬੇ ਦੇ ਹਵਾਈ ਅੱਡਿਆਂ ਨੂੰ ਲੈ ਕੇ ਕੀਤਾ ਗਿਆ ਅਹਿਮ ਐਲਾਨ
NEXT STORY