ਚੰਡੀਗੜ੍ਹ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਡੂੰਘਾ ਸਦਮਾ ਲੱਗਾ ਹੈ। ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਮ ਪ੍ਰਸਾਦ ਸ਼ਰਮਾ 63 ਸਾਲਾਂ ਦੇ ਸਨ ਅਤੇ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ।
ਇਹ ਵੀ ਪੜ੍ਹੋ : ਸਕੂਲਾਂ 'ਚ 28 ਅਗਸਤ ਤੱਕ ਛੁੱਟੀਆਂ ਦਾ ਐਲਾਨ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
ਪੀ. ਜੀ. ਆਈ. ਵਿਖੇ ਪਿਛਲੇ 15 ਦਿਨਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਅਤੇ ਪਿਛਲੇ 3 ਦਿਨਾਂ ਤੋਂ ਉਹ ਆਈ. ਸੀ. ਯੂ. 'ਚ ਸਨ। ਉਨ੍ਹਾਂ ਦੇ ਦਿਹਾਂਤ ਨਾਲ ਅਸ਼ਵਨੀ ਸ਼ਰਮਾ ਸਣੇ ਪੂਰੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਤਬਾਹੀ ਵਿਚਾਲੇ ਅਕਾਲੀ ਦਲ ਦਾ ਵੱਡਾ ਫ਼ੈਸਲਾ, ਇਹ ਪ੍ਰੋਗਰਾਮ ਕੀਤਾ ਮੁਲਤਵੀ
ਰਾਮ ਪ੍ਰਸਾਦ ਸ਼ਰਮਾ ਦਾ ਦਿਹਾਂਤ ਭਲਕੇ 29 ਅਗਸਤ ਨੂੰ ਸਵੇਰੇ 11 ਵਜੇ ਪਠਾਨਕੋਟ ਦੇ ਸਿਵਲ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉਦਯੋਗਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਵਚਨਬੱਧ ਤੇ ਯਤਨਸ਼ੀਲ : ਸੰਜੀਵ ਅਰੋੜਾ
NEXT STORY