ਮੋਗਾ (ਵਿਪਨ) : ਖੇਤੀ ਬਿੱਲ ਪਾਸ ਕਾਰਨ ਤੋਂ ਬਾਅਦ ਭਾਜਪਾ ਨੂੰ ਪੰਜਾਬ ਵਿਚ ਲਗਾਤਾਰ ਝਟਕੇ ਲੱਗ ਰਹੇ ਹਨ। ਹੁਣ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਕਿਸਾਨ ਵਿੰਗ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਪਾਰਟੀ 'ਚੋਂ ਅਸਤੀਫ਼ਾ ਦੇ ਦਿੱਤਾ ਹੈ। ਦਰਅਸਲ ਇਨ੍ਹਾਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ 13 ਦਿਨਾਂ ਤੋਂ ਤਰਲੋਚਨ ਗਿੱਲ ਦੇ ਘਰ ਦੇ ਬਾਹਰ ਕਿਸਾਨਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਸੀ ਪਰ ਅੱਜ ਭਾਜਪਾ ਆਗੂ ਪਾਰਟੀ 'ਚੋਂ ਅਸਤੀਫਾ ਦੇ ਕੇ ਕਿਸਾਨਾਂ ਦੀ ਹਿਮਾਇਤ 'ਤੇ ਆ ਗਏ ਹਨ।
ਇਹ ਵੀ ਪੜ੍ਹੋ : ਪਾਵਰਕਾਮ ਦੀਆਂ ਉਮੀਦਾਂ 'ਤੇ ਫਿਰਿਆ ਪਾਣੀਆਂ, ਕਿਸਾਨਾਂ ਨੇ ਫਿਰ ਦਿੱਤਾ ਵੱਡਾ ਝਟਕਾ
ਤਰਲੋਚਨ ਸਿੰਘ ਗਿੱਲ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਿਹੜਾ ਕਿਸਾਨਾਂ ਲਈ ਬਿਆਨ ਦਿੱਤਾ ਗਿਆ ਹੈ, ਇਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਉਹ ਵੀ ਮੰਨਦੇ ਹਨ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਨਾਲ ਪੰਜਾਬ ਦਾ ਕਿਸਾਨ ਅਤੇ ਹੋਰ ਵਰਗ ਨੂੰ ਭਾਰੀ ਨੁਕਸਾਨ ਪੁੱਜੇਗੀ, ਇਸ ਲਈ ਉਨ੍ਹਾਂ ਆਪਣੇ ਵਲੋਂ ਪੂਰੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ, ਜਿਸ ਕਾਰਨ ਹੁਣ ਉਨ੍ਹਾਂ ਭਾਜਪਾ 'ਚੋਂ ਅਸਤੀਫ਼ਾ ਦੇ ਕੇ ਕਿਸਾਨਾਂ ਦੇ ਨਾਲ ਖੜ੍ਹਨ ਦਾ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਤੇ ਕਾਂਗਰਸ ਹਾਈ ਕਮਾਨ ਦੀ ਤਿੱਖੀ ਨਜ਼ਰ, ਸਿੱਧੂ ਤੋਂ ਬਾਅਦ ਹੁਣ ਬਾਜਵਾ ਵੱਲ ਤੁਰੇ ਰਾਵਤ
ਖੇਤੀਬਿੱਲਾਂ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਅਕਾਲੀ ਦਲ 'ਤੇ ਵਿੰਨ੍ਹੇ ਨਿਸ਼ਾਨੇ
NEXT STORY